ਮੀਆਂਵਿੰਡ, 11 ਮਈ, (ਗੁਰਪ੍ਰਤਾਪ ਸਿੰਘ ਸੰਧੂ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾ ਵਿਖੇ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਮਾਂ ਨਾਲ ਸੰਬੰਧਿਤ ਗੀਤ, ਕਵਿਤਾਵਾਂ, ਕੋਰੀਓਗ੍ਰਾਫੀਆਂ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ ਅਤੇ ਅੱਵਲ ਰਹਿਣ ਵਾਲੇ ਵਿਦਿਆਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਆਏ ਹੋਏ ਮਾਪਿਆਂ ਦੇ ਵੀ ਗੀਤ, ਬੋਲੀਆਂ, ਗਿੱਧੇ ਦੇ ਮੁਕਾਬਲੇ ਕਰਵਾਏ ਗਏ ਤੇ ਉਨ੍ਹਾਂ ਨੂੰ ਵੀ ਇਨਾਮ ਦਿੱਤੇ ਗਏ | ਅਖੀਰ ਵਿਚ ਸਕੂਲ ਦੇ ਪਿ੍ੰਸੀਪਲ ਮੈਡਮ ਜਗਪ੍ਰੀਤ ਕੌਰ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਦੱਸਿਆ ਕਿ ਇਹ ਸਾਰੀ ਸਿ੍ਸ਼ਟੀ ਇਕ ਔਰਤ ਦੀ ਹੀ ਸਾਜੀ ਹੋਈ ਹੈ, ਔਰਤ ਦੇ ਅਨੇਕਾਂ ਰੂਪਾਂ ਵਿਚੋਂ ਉਸਦਾ ਸਭ ਤੋਂ ਪਵਿੱਤਰ ਰੂਪ ਮਾਂ ਦਾ ਹੈ, ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਮਾਂ ਦਾ ਵੱਧ ਤੋਂ ਵੱਧ ਸਤਿਕਾਰ ਕਰਨ ਦਾ ਸੁਨੇਹਾ ਦਿੱਤਾ | ਅਖੀਰ ਵਿੱਚ ਉਨ੍ਹਾਂ ਨੇ ਸੰਸਾਰ ਦੀਆਂ ਕੁੱਲ ਮਾਂਵਾ ਨੂੰ ਮਾਂ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ | ਇਸ ਮੌਕੇ ਸਕੂਲ ਦੇ ਡਾਇਰੈਕਟਰ ਮਾ. ਜਸਪਾਲ ਸਿੰਘ ਰੰਧਾਵਾ ਵਲੋਂ ਆਏ ਹੋਏ ਮਾਪਿਆਂ ਦਾ ਧੰਨਵਾਦ ਕੀਤਾ |