20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਐਲਪਾਈਨ ਸਕੂਲ 'ਚ ਮਾਂ ਦਿਵਸ ਉਤਸ਼ਾਹ ਨਾਲ ਮਨਾਇਆ <br/>

ਅਜੀਤ ਡੈਸਕ 12-05-2026
ਤਰਨ ਤਾਰਨ, 11 ਮਈ (ਹਰਿੰਦਰ ਸਿੰਘ)-ਐਲਪਾਈਨ ਸਕੂਲ ਤਰਨ ਤਾਰਨ ਵਿਖੇ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ 'ਚ ਇਕ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ, ਜਿਸ 'ਚ ਬੱਚਿਆਂ ਨੇ ਬੜੀ ਸਰਗਰਮੀ ਨਾਲ ਹਿੱਸਾ ਲਿਆ | ਸਕੂਲ ਪਿੰ੍ਰਸੀਪਲ ਲਖਵਿੰਦਰ ਕੌਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਂ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਮਾਂ ਦਾ ਰਿਸ਼ਤਾ ਦੁਨੀਆ ਦਾ ਸਭ ਤੋਂ ਪਵਿੱਤਰ ਰਿਸ਼ਤਾ ਹੈ ਤੇ ਸਾਨੂੰ ਹਮੇਸ਼ਾ ਆਪਣੀ ਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਪ੍ਰੋਗਰਾਮ ਦੌਰਾਨ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ | ਬੱਚਿਆਂ ਨੇ 'ਮਾਂ' ਵਿਸ਼ੇ ਉਪਰ ਬਹੁਤ ਹੀ ਭਾਵੁਕ ਅਤੇ ਸੋਹਣੀਆਂ ਕਵਿਤਾਵਾਂ ਪੇਸ਼ ਕੀਤੀਆਂ | ਜੇਤੂ ਰਹੇ ਬੱਚਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਉਤਸ਼ਾਹਿਤ ਕੀਤਾ | ਨਰਸਰੀ ਤੋਂ ਲੈ ਕੇ ਸੀਨੀਅਰ ਕੇ. ਜੀ. ਤੱਕ ਦੇ ਨੰਨੇ੍ਹ-ਮੁੰਨੇ ਬੱਚਿਆਂ ਕੋਲ ਮਾਂ ਦਿਵਸ ਨਾਲ ਸੰਬੰਧਿਤ ਕਰਾਫਟ ਬਣਾਇਆ ਗਿਆ | ਜਿਸ 'ਚ ਬੱਚਿਆਂ ਨੇ ਆਪਣੀ ਕਲਾਕਾਰੀ ਰਾਹੀਂ ਮਾਂ ਪ੍ਰਤੀ ਆਪਣੇ ਪਿਆਰ ਦਾ ਪ੍ਰਗਟਾਵਾ ਕੀਤਾ | ਸਕੂਲ ਪ੍ਰਬੰਧਕਾਂ ਵਲੋਂ ਬੱਚਿਆਂ ਦੀ ਇਸ ਕੋਸ਼ਿਸ਼ ਦੀ ਭਰਪੂਰ ਸ਼ਲਾਘਾ ਕੀਤੀ ਗਈ |

ਪਿਛਲੀ ਖ਼ਬਰ ਬਾਬਾ ਬੀਰ ਸਿੰਘ ਜੀ ਸ਼ਹੀਦ ਦੇ ਸਾਲਾਨਾ ਜੋੜ ਮੇਲੇ ਮੌਕੇ ਖੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਵਿਦਿਆਰਥੀਆਂ ਦੀ ਕੂਕਿੰਗ ਵਿਦਆਊਟ ਫਾਇਰ ਗਤੀਵਿਧੀ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।