20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਗਰ ਕੌਂਸਲ ਪੱਟੀ ਦੇ ਕਾਮਿਆਂ ਨੇ ਮੰਗਾਂ ਨੂੰ ਲੈ ਕੇ ਬਾਜ਼ਾਰ ਵਿਚ ਰੋਸ ਮਾਰਚ ਕੱਢਿਆ <br/>

ਅਜੀਤ ਡੈਸਕ 12-05-2026
ਪੱਟੀ, 11 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਨਗਰ ਕੌਂਸਲ ਪੱਟੀ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਲਮਕਾਅ ਵਿਚ ਪਈਆਂ ਹੱਕੀ ਅਤੇ ਜਾਇਜ਼ ਮੰਗਾਂ, ਜਿਨ੍ਹਾਂ ਵਿਚ ਠੇਕਾ, ਆਊਟ ਸੋਰਸਿੰਗ ਅਤੇ ਠੇਕਾ ਅਧਾਰਿਤ ਕੰਮ ਕਰਦੇ ਸਮੂਹ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ, ਮਹਿੰਗਾਈ ਭੱਤੇ ਦੀਆਂ ਬਣਦੀਆਂ ਕਿਸ਼ਤਾ ਜਾਰੀ ਕਰਨ, ਬਰਾਬਰ ਕੰਮ-ਬਰਾਬਰ ਤਨਖਾਹ ਕੋਰਟ ਦਾ ਫ਼ੈਸਲਾ ਲਾਗੂ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਖਾਲੀ ਪਈਆਂ ਆਸਾਮੀਆਂ ਉਪਰ ਸਿੱਧੀ ਪੱਕੀ ਭਰਤੀ ਦੀ ਮੰਗ ਨੂੰ ਲੈ ਕੇ 6 ਮਈ ਤੋਂ ਸ਼ੁਰੂ ਕੀਤੇ ਸੰਘਰਸ਼ ਦੇ ਛੇਵੇਂ ਦਿਨ ਵੀ ਦਫ਼ਤਰੀ ਤੇ ਸਫ਼ਾਈ ਦਾ ਕੰਮਕਾਜ ਠੱਪ ਕਰਕੇ ਲੋਅਰ ਗਰੇਡ ਮਿਉਂਸੀਪਲ ਇੰਪਲਾਈਜ ਯੂਨੀਅਨ ਦੇ ਪ੍ਰਧਾਨ ਬਲਵੰਤ ਰਾਏ ਦੀ ਪ੍ਰਧਾਨਗੀ ਹੇਠ ਬਾਜ਼ਾਰਾਂ ਅੰਦਰ ਜਬਰਦਸਤ ਰੋਸ ਪ੍ਰਦਰਸ਼ਨ ਕੱਢਿਆ ਗਿਆ | ਇਸ ਮੌਕੇ ਕਰਮਚਾਰਿਆਂ ਨੇ ਹੱਥਾਂ ਵਿਚ ਮੰਗਾਂ ਸੰਬੰਧੀ ਤਖਤੀਆਂ ਫੜੀਆਂ ਹੋਈਆਂ ਸਨ | ਬੱਸ ਸਟੈਂਡ ਪੱਟੀ ਵਿਖੇ ਹੋਈ ਰੋਸ ਰੈਲੀ ਨੂੰ ਜਨਰਲ ਸਕੱਤਰ ਗੁਰਨਾਮ ਸਿੰਘ ਪੱਟੀ, ਦਫਤਰ ਸਕੱਤਰ ਲਖਬੀਰ ਸਿੰਘ ਸ਼ਹੀਦ, ਸੰਦੀਪ ਸਿੰਘ, ਮੀਤ ਪ੍ਰਧਾਨ ਚਾਂਦ, ਸਾਬਕਾ ਪ੍ਰਧਾਨ ਲੇਖਰਾਜ, ਸਾਬਕਾ ਪ੍ਰਧਾਨ ਗੌਰਵ ਤੋਂ ਇਲਾਵਾ ਪੈਨਸ਼ਨਰ ਐਸੋਸੀਏਸ਼ਨ ਪੀ.ਐੱਸ.ਪੀ.ਸੀ.ਐੱਲ. ਸਰਕਲ ਤਰਨ ਤਾਰਨ ਦੇ ਵਿੱਤ ਸਕੱਤਰ ਹਰਭਜਨ ਸਿੰਘ ਪੱਟੀ, ਪੈਨਸ਼ਨਰ ਆਗੂ ਮਾ. ਜਗਤਾਰ ਸਿੰਘ ਆਸਲ, ਨਿਰਮਾਣ ਯੂਨੀਅਨ ਦੇ ਆਗੂ ਕਾਮਰੇਡ ਧਰਮ ਸਿੰਘ ਨੇ ਸੰਬੋਧਨ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਹੱਕੀ ਅਤੇ ਜਾਇਜ ਮੰਗਾਂ ਪ੍ਰਵਾਨ ਕਰਨ ਦੀ ਮੰਗ ਕੀਤੀ | ਆਗੂਆਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਹਿਮਤੀਆਂ ਨੂੰ ਅਮਲੀ ਰੂਪ ਨਾ ਦਿੱਤਾ ਤਾਂ ਜਥੇਬੰਦੀ ਕੋਈ ਵੱਡਾ ਫੈਸਲਾ ਲੈਣ ਲਈ ਮਜ਼ਬੂਰ ਹੋਏਗੀ | ਇਸ ਮੌਕੇ ਸਾਬਕਾ ਪ੍ਰਧਾਨ ਗੌਰਵ, ਸਾਬਕਾ ਪ੍ਰਧਾਨ ਲੇਖ ਰਾਜ, ਸੰਦੀਪ ਸਿੰਘ, ਮੀਤ ਪ੍ਰਧਾਨ ਚਾਂਦ, ਰਾਮ ਲਾਲ, ਰੋਹਿਨ, ਹਰਵਿੰਦਰ ਸਿੰਘ, ਮਾ. ਸੁਖਦੇਵ ਰਾਜ, ਜਸਬੀਰ ਸਿੰਘ, ਬਲਕਾਰ ਸਿੰਘ, ਦਿਲਬਾਗ ਸਿੰਘ, ਰਵੀ, ਮਲਕੀਤ ਸਿੰਘ, ਬਲਜਿੰਦਰ ਸਿੰਘ ਪਹਿਲਵਾਨ, ਸੁੱਚਾ ਸਿੰਘ, ਸੋਨਾ ਸਿੰਘ, ਗਗਨਦੀਪ ਸਿੰਘ, ਬਿੱਨੀ, ਅੰਮਿ੍ਤਪਾਲ ਸਿੰਘ, ਜਗਦੀਪ ਸਿੰਘ, ਚੰਨਬੀਰ ਸਿੰਘ, ਨਿਰਮਲ ਸਿੰਘ, ਆਕਾਸ਼, ਵਿੱਕੀ, ਮੈਡਮ ਰਣਜੀਤ ਕੌਰ, ਮੈਡਮ ਕਿਰਨ, ਰਜਨੀਤ ਕੌਰ, ਰਾਜ ਕੌਰ, ਦਰਸ਼ਨ ਕੌਰ, ਹਰਜੀਤ ਕੌਰ, ਮਨਜੀਤ ਕੌਰ, ਪ੍ਰੀਤਮ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਅਮਰਦਾਸ ਸਕੂਲ ਗੋਇੰਦਵਾਲ ਸਾਹਿਬ ਵਿਖੇ ਮਾਂ ਦਿਵਸ ਮਨਾਇਆ <br/> ਅਗਲੀ ਖ਼ਬਰ ਬਾਬਾ ਬੀਰ ਸਿੰਘ ਜੀ ਸ਼ਹੀਦ ਦੇ ਸਾਲਾਨਾ ਜੋੜ ਮੇਲੇ ਮੌਕੇ ਖੂਨਦਾਨ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।