ਤਰਨ ਤਾਰਨ, 11 ਮਈ (ਪਰਮਜੀਤ ਜੋਸ਼ੀ)-ਪੰਜਾਬ ਲੋਕ ਪਿ੍ਯ ਸਮਾਜ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਜਸਪਾਲ ਸਿੰਘ ਬਰਾਹ ਨੇ ਪੰਜਾਬ ਸਰਕਾਰ ਨੂੰ ਪੰਜਾਬ ਵਿਚ ਸਾਰੇ ਮਹਿਕਮਿਆਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇ ਅਤੇ ਪੰਜਾਬ ਵਿਚ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਮੰਨ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ | ਪੰਜਾਬ ਦੇ ਹਰ ਇਲਾਕੇ ਵਿਚ ਸਫ਼ਾਈ ਸੇਵਕਾਂ ਦੀ ਹੜਤਾਲ ਕਰਕੇ ਸ਼ਹਿਰਾਂ ਵਿਚ ਗੰਦਗੀ ਦੇ ਢੇਰ ਥਾਂ-ਥਾਂ ਲੱਗੇ ਹੋਏ ਹਨ, ਜਿਸ ਕਰਕੇ ਆਮ ਲੋਕਾਂ ਨੂੰ ਕਈ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪੰਜਾਬ ਸਰਕਾਰ, ਜੋ ਮੁਸ਼ਕਿਲਾਂ ਵਿਚ ਘਿਰਦੀ ਜਾ ਰਹੀ ਹੈ, ਨੂੰ ਇਨ੍ਹਾਂ ਮੁਸ਼ਕਿਲਾਂ ਤੋਂ ਬਚਣ ਅਤੇ ਆਮ ਜਨਤਾ ਦੀ ਭਲਾਈ ਵਾਸਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਕੇ ਅਤੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਮੰਨ ਕੇ ਸਰਕਾਰ ਵਾਹ ਵਾਹ ਖੱਟ ਸਕਦੀ ਹੈ, ਜਿਸ ਕਰਕੇ ਆਮ ਲੋਕਾਂ ਨੂੰ ਰਾਹਤ ਤਾਂ ਮਿਲੇਗੀ ਹੀ ਅਤੇ ਸਰਕਾਰ ਦੀ ਤਾਕਤ ਵੀ ਵਧੇਗੀ |