21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਦੇ ਨਤੀਜੇ 'ਚੋਂ ਤਰਨ ਤਾਰਨ ਜ਼ਿਲ੍ਹੇ 'ਚ ਲੜਕੀਆਂ ਨੇ ਮਾਰੀ ਬਾਜ਼ੀ <br/>

ਅਜੀਤ ਡੈਸਕ 12-05-2026
ਤਰਨ ਤਾਰਨ, 11 ਮਈ (ਹਰਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਕਲਾਸ ਦੇ ਐਲਾਨੇ ਗਏ ਨਤੀਜਿਆਂ ਵਿਚ ਜ਼ਿਲ੍ਹਾ ਤਰਨ ਤਾਰਨ ਨੇ ਸੂਬੇ ਵਿਚੋਂ ਚੌਥਾ ਸਥਾਨ ਹਾਸਲ ਕੀਤਾ ਹੈ | ਜ਼ਿਲ੍ਹੇ ਵਿਚ ਕੁੱਲ 12662 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿਚੋਂ 12402 ਵਿਦਿਆਰਥੀ ਪਾਸ ਹੋਏ ਅਤੇ ਜ਼ਿਲ੍ਹੇ ਦਾ ਕੁੱਲ ਨਤੀਜਾ 97.95 ਫ਼ੀਸਦੀ ਨਤੀਜਾ ਰਿਹਾ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਐਲੀਮੈਂਟਰੀ ਰਾਜੀਵ ਕੁਮਾਰ ਛਾਬੜਾ ਨੇ ਕਿਹਾ ਕਿ ਇਹ ਬੜੀ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹਾ ਤਰਨ ਤਾਰਨ ਦੇ ਅਧਿਆਪਕਾਂ ਵਲੋਂ ਪੂਰਾ ਸਾਲ ਮਿਹਨਤ ਅਤੇ ਲਗਨ ਨਾਲ ਬੱਚਿਆਂ ਨੂੰ ਪੜ੍ਹਾਇਆ ਗਿਆ, ਜਿਸ ਕਾਰਨ ਇਸ ਜ਼ਿਲ੍ਹੇ ਦੇ ਬੱਚੇ ਵਧੀਆ ਅੰਕਾਂ ਵਿਚ ਪਾਸ ਹੋਏ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਤਿੰਨ ਵਿਦਿਆਰਥੀ ਕਰਨਪ੍ਰੀਤ ਕੌਰ, ਏਕਮਜੋਤ ਕੌਰ ਤੇ ਸਰਬਦੀਪ ਭੰਡਾਰੀ ਮੈ ਰਿਟ ਵਿਚ ਆਏ ਹਨ, ਜਿਸ ਦੇ ਲਈ ਸਕੂਲ ਅਧਿਆਪਕ ਅਤੇ ਉਨ੍ਹਾਂ ਦੇ ਮਾਪੇ ਵਧਾਈ ਦੇ ਪਾਤਰ ਹਨ | ਉਨ੍ਹਾਂ ਦੱਸਿਆ ਕਿ ਤਰਨ ਤਾਰਨ ਜ਼ਿਲ੍ਹੇ ਵਿਚੋਂ ਪਹਿਲੇ ਦਸ ਸਾਲਾਂ ਵਿਚ ਆਉਣ ਵਾਲੇ ਵਿਦਿਆਰਥੀਆਂ ਵਿਚ ਬਰਾਈਟ ਲੈਂਡ ਇੰਗਲਿਸ਼ ਮੀਡੀਅਮ ਹਾਈ ਸਕੂਲ ਵਾੜਾ ਸ਼ੇਰ ਸਿੰਘ ਅਲਗੋਂ ਕੋਠੀ ਦੀ ਵਿਦਿਆਰਥਣ ਕਰਨਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ 97.23 ਫ਼ੀਸਦੀ, ਸ੍ਰੀ ਜੀ. ਐੱਮ. ਆਰੀਆ ਗਰਲਜ਼ ਸੀਨੀ. ਸੈਕੰ. ਸਕੂਲ ਪੱਟੀ ਦੀ ਵਿਦਿਆਰਥਣ ਏਕਮਜੋਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ 97.8 ਫ਼ੀਸਦੀ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀ. ਸੈਕੰ. ਸਕੂਲ ਆਸਲ ਉਤਾੜ ਦੇ ਵਿਦਿਆਰਥੀ ਸਰਬਦੀਪ ਭੰਡਾਰੀ ਪੁੱਤਰ ਜਤਿੰਦਰ ਕੁਮਾਰ ਨੇ 96 ਫ਼ੀਸਦੀ, ਐਸ.ਜੀ.ਏ.ਡੀ. ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਤਰਨ ਤਾਰਨ ਦੀ ਵਿਦਿਆਰਥਣ ਜੈਸਮੀਨ ਕੌਰ ਪੁੱਤਰੀ ਮਹਿੰਦਰ ਸਿੰਘ ਨੇ 95.85 ਫ਼ੀਸਦੀ, ਬਾਬਾ ਗੁਰਮੁਖ ਸਿੰਘ ਬਾਬਾ ਉਤਮ ਸਿੰਘ ਸੀਨੀ. ਸੈਕੰ. ਸਕੂਲ ਖਡੂਰ ਸਾਹਿਬ ਦੀ ਵਿਦਿਆਰਥਣ ਪਵਨਦੀਪ ਕੌਰ ਪੁੱਤਰੀ ਗੁਰਜਿੰਦਰ ਸਿੰਘ ਨੇ 95.54 ਫ਼ੀਸਦੀ, ਸ੍ਰੀ ਮਹਾਂਵੀਰ ਜੈਨ ਮਾਡਲ ਹਾਈ ਸਕੂਲ ਪੱਟੀ ਦੀ ਵਿਦਿਆਰਥਣ ਦਿਵਿਆਂਸੀ ਪੁੱਤਰੀ ਸੰਜੇ ਕੁਮਾਰ ਨੇ 95.23 ਫ਼ੀਸਦੀ, ਸ੍ਰੀ ਬਾਲਾ ਜੀ ਸੀਨੀ. ਸੈਕੰ. ਸਕੂਲ ਖੇਮਕਰਨ ਦੀ ਵਿਦਿਆਰਥਣ ਖੁਸ਼ਮੀਨ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 95.8 ਫ਼ੀਸਦੀ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀ. ਸੈਕੰ. ਸਕੂਲ ਆਸਲ ਉਤਾੜ ਦੇ ਵਿਦਿਆਰਥੀ ਜਤਿਨ ਸੋਨੀ ਪੁੱਤਰ ਹਰੀਸ਼ ਕੁਮਾਰ ਸੋਨੀ ਨੇ 95.8 ਫ਼ੀਸਦੀ, ਗੁਰੂ ਅਮਰਦਾਸ ਸੀਨੀ. ਸੈਕੰ. ਸਕੂਲ ਗੋਇੰਦਵਾਲ ਸਾਹਿਬ ਦੀ ਵਿਦਿਆਰਥਣ ਤਮੰਨਾ ਯਾਦਵ ਪੁੱਤਰੀ ਰਾਮ ਰਾਜ ਯਾਦਵ ਨੇ 94.92 ਫ਼ੀਸਦੀ ਤੇ ਗੌਰਮਿੰਟ ਹਾਈ ਸਕੂਲ ਤੂਤ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਪੁੱਤਰੀ ਹਰਦੀਪ ਸਿੰਘ ਨੇ 94.62 ਫ਼ੀਸਦੀ ਅੰਕ ਹਾਸਲ ਕੀਤੇ |

ਪਿਛਲੀ ਖ਼ਬਰ ਦੁੱਖ ਨਿਵਾਰਨ ਮਿਸ਼ਨ ਹਸਪਤਾਲ ਵਿਖੇ ਹੋਇਆ ਚੂਲ੍ਹਾ ਬਦਲਣ ਦਾ ਸਫ਼ਲ ਆਪ੍ਰੇਸ਼ਨ <br/> ਅਗਲੀ ਖ਼ਬਰ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰੇ ਤੇ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਮੰਨੇ- ਬਰਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।