21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਵਿਧਾਇਕ ਲਾਲਪੁਰਾ ਨੇ ਪਿੰਡ ਜੀਓਬਾਲਾ ਤੋਂ ਨਵੇਂ ਰੋਡਵੇਜ਼ ਬੱਸ ਰੂਟ ਨੂੰ ਦਿੱਤੀ ਹਰੀ ਝੰਡੀ <br/>

ਅਜੀਤ ਡੈਸਕ 12-05-2026
ਤਰਨ ਤਾਰਨ, 11 ਮਈ (ਹਰਿੰਦਰ ਸਿੰਘ)-ਵਿਧਾਨ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਇਲਾਕੇ ਦੀ ਸੰਗਤ ਦੀ ਮੰਗ ਨੂੰ ਪੂਰਾ ਕਰਦਿਆਂ ਹੋਇਆਂ ਪਿੰਡ ਜੀਓਬਾਲਾ ਤੋਂ ਨਵੇਂ ਰੋਡਵੇਜ਼ ਬੱਸ ਰੂਟ ਨੂੰ ਹਰੀ ਝੰਡੀ ਦੇ ਕੇ ਚਾਲੂ ਕੀਤਾ ਗਿਆ | ਵਿਧਾਇਕ ਲਾਲਪੁਰਾ ਨੇ ਕਿਹਾ ਕਿ ਇਹ ਬੱਸ ਇਸ ਇਲਾਕੇ ਦੀ ਮੁੱਢਲੀ ਮੰਗ ਸੀ, ਜਿਸ ਦੇ ਚੱਲਣ ਦੇ ਨਾਲ ਬਹੁਤ ਸਾਰੇ ਪਿੰਡਾਂ ਨੂੰ ਫਾਇਦਾ ਮਿਲਣਾ ਹੈ | ਇਹ ਬੱਸ ਗੱਗੋਬੂਹਾ ਤੋਂ ਚੱਲ ਕੇ ਤਰਨ ਤਾਰਨ ਜਾਇਆ ਕਰੇਗੀ | ਇਸ ਮੌਕੇ ਇਲਾਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਲੋਕਾਂ ਵਲੋਂ ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਨੇ ਪਿੰਡਾਂ ਅਤੇ ਆਮ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਵੱਲ ਕਦੇ ਧਿਆਨ ਨਹੀਂ ਦਿੱਤਾ, ਪਰ ਪੰਜਾਬ ਦੀ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿਨ ਰਾਤ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਐਲਾਨ ਨਹੀਂ ਕਰਦੀ, ਸਗੋਂ ਜ਼ਮੀਨੀ ਪੱਧਰ 'ਤੇ ਕੰਮ ਕਰਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਦੀ ਹੈ | ਉਨ੍ਹਾਂ ਕਿਹਾ ਕਿ ਇਹ ਨਵਾਂ ਬੱਸ ਰੂਟ ਵਿਦਿਆਰਥੀਆਂ, ਮਜ਼ਦੂਰਾਂ, ਨੌਕਰੀਪੇਸ਼ਾ ਲੋਕਾਂ ਤੇ ਵਪਾਰੀਆਂ ਲਈ ਵੱਡੀ ਸਹੂਲਤ ਸਾਬਤ ਹੋਵੇਗਾ | ਹਲਕੇ ਦੇ ਲੋਕਾਂ ਨੂੰ ਹਰ ਸੰਭਵ ਸਹੂਲਤ ਦੇਣਾ ਉਨ੍ਹਾਂ ਦੀ ਜਿੰਮੇਵਾਰੀ ਹੈ | ਪਿੰਡ ਵਾਸੀਆਂ ਨੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿੰਡਾਂ ਦੀ ਨੁਹਾਰ ਬਦਲਣ ਦਾ ਕੰਮ ਕੀਤਾ ਹੈ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਅਮਰਿੰਦਰ ਸਿੰਘ ਐਮੀ, ਬਲਾਕ ਪ੍ਰਧਾਨ ਜਰਨੈਲ ਸਿੰਘ ਮਿਆਣੀ, ਕਸ਼ਮੀਰ ਸਿੰਘ ਕੋਟ ਜਸਪਤਠ ਤੇ ਯੂਥ ਪ੍ਰਧਾਨ ਲਸ਼ਕਾਰ ਸਿੰਘ ਜੀਓਬਾਲਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨਗਰ ਕੌਂਸਲ ਕਰਮਚਾਰੀਆਂ ਨੇ ਹੜਤਾਲ ਦੌਰਾਨ ਸ਼ਹਿਰ 'ਚ ਕੱਢਿਆ ਰੋਸ ਮਾਰਚ <br/> ਅਗਲੀ ਖ਼ਬਰ ਭਾਕਿਯੂ ਕਾਦੀਆਂ ਵਲੋਂ ਕੋਆਪ੍ਰੇਟਿਵ ਬੈਂਕ ਅੱਗੇ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।