ਤਰਨ ਤਾਰਨ, 11 ਮਈ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਅਣਪਛਾਤੇ ਵਿਅਕਤੀ ਵਲੋਂ ਲੜਕੀ ਨੂੰ ਅਗਵਾ ਕਰਨ 'ਤੇ ਉਸ ਦੇ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ਮਹਿਤਾਬ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਕੂਚਾ ਨਿਹਾਲ ਸਿੰਘ ਅੱਡਾ ਬਾਜ਼ਾਰ ਤਰਨ ਤਾਰਨ ਨੇ ਸ਼ਿਕਾਇਤ ਕੀਤੀ ਕਿ ਉਸ ਦੀ ਲੜਕੀ ਅਰਸ਼ਦੀਪ ਕੌਰ ਜੋ ਕਿ ਘਰੋਂ ਅੰਮਿ੍ਤਸਰ ਯੂਨੀਵਰਸਿਟੀ ਗਈ ਹੋਈ ਸੀ, ਜੋ ਕਿ ਘਰ ਵਾਪਸ ਨਹੀਂ ਆਈ ਅਤੇ ਉਸ ਨੂੰ ਸ਼ੱਕ ਹੈ ਕਿ ਉਸਦੀ ਲੜਕੀ ਨੂੰ ਅਣਪਛਾਤਾ ਵਿਅਕਤੀ ਅਗਵਾ ਕਰਕੇ ਲੈ ਗਿਆ ਹੈ, ਜਿਸ ਨੇ ਲੁਕਾ ਛੁਪਾ ਕੇ ਰੱਖਿਆ ਹੋਇਆ ਹੈ | ਜਾਂਚ ਅਧਿਕਾਰੀ ਏ. ਐੱਸ. ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ |