19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਦਾਜ ਦੀ ਖ਼ਾਤਰ ਪਤਨੀ ਨੂੰ ਕੁੱਟਮਾਰ ਕਰ ਕੇ ਘਰੋਂ ਕੱਢਿਆ

ਅਜੀਤ ਡੈਸਕ 13-05-2026
ਤਰਨ ਤਾਰਨ, 12 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਦਾਜ ਦੀ ਖਾਤਰ ਆਪਣੀ ਪਤਨੀ ਨਾਲ ਕੁੱਟਮਾਰ ਕਰਕੇ ਉਸ ਨੂੰ ਘਰੋਂ ਬਾਹਰ ਕੱਢਣ ਦੇ ਦੋਸ਼ ਹੇਠ ਵਿਆਹੁਤਾ ਦੇ ਪਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਤਰਨ ਤਾਰਨ ਕੋਲ ਅਮਨਦੀਪ ਕੌਰ ਪੁੱਤਰੀ ਬਲਜੀਤ ਸਿੰਘ ਵਾਸੀ ਠੱਠਗੜ ਨੇ ਸ਼ਿਕਾਇਤ ਦਰਜ ਕਰਵਾਈ ਕਿ ਹਰਪਾਲ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਵਣਚਿੜੀ ਅੰਮਿ੍ਤਸਰ ਨੇ ਉਸ ਨੂੰ ਦਾਜ ਦੀ ਖਾਤਰ ਕੁੱਟਮਾਰ ਕਰਕੇ ਘਰੋਂ ਕੱਢ ਦਿੱਤਾ ਹੈ | ਐੱਸ.ਐੱਸ.ਪੀ. ਵਲੋਂ ਇਸ ਮਾਮਲੇ ਦੀ ਜਾਂਚ ਕਰਵਾਉਣ ਤੋਂ ਬਾਅਦ ਉਕਤ ਵਿਅਕਤੀ ਖਿਲਾਫ਼ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ | ਥਾਣਾ ਝਬਾਲ ਦੇ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਭਾਜਪਾ ਦਫ਼ਤਰ ਦੀ ਭੰਨਤੋੜ ਅਤੇ ਵਰਕਰਾਂ ਨਾਲ ਕੁੱਟਮਾਰ ਕਰਨ 'ਤੇ 25 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਭਾਜਪਾ ਦਫ਼ਤਰ 'ਤੇ ਹੋਏ ਹਮਲੇ ਦੇ ਰੋਸ ਵਜੋਂ ਰਵਨੀਤ ਸਿੰਘ ਬਿੱਟੂ ਦੀ ਅਗਵਾਈ 'ਚ ਭਾਜਪਾ ਵਰਕਰਾਂ ਨੇ ਫੂਕਿਆ 'ਆਪ' ਸਰਕਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।