19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਰਕਾਰੀ ਖਾਲ ਨੂੰ ਪੂਰ ਦੇਣ 'ਤੇ ਤਿੰਨ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 13-05-2026
ਤਰਨ ਤਾਰਨ, 12 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਸਰਕਾਰੀ ਖਾਲਸ ਨੂੰ ਪੂਰ ਦੇਣ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਦਰ ਪੱਟੀ ਵਿਖੇ ਜੇ. ਈ. ਅਰਸ਼ਦੀਪ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਵਲੋਂ ਪਿੰਡ ਕਾਲੇਕੇ ਉਤਾੜ ਜਾ ਕੇ ਮੌਕਾ ਦੇਖਿਆ ਗਿਆ ਅਤੇ ਪਾਇਆ ਗਿਆ ਕਿ 9-10 ਮਈ ਦੀ ਦਰਮਿਆਨੀ ਰਾਤ ਨੂੰ ਹਰਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ, ਮਨਦੀਪ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀਅਨ ਕਾਲੇਕੇ ਉਤਾੜ ਵਲੋਂ ਉਨ੍ਹਾਂ ਦੇ ਖੇਤਾਂ ਤੋਂ ਲੱਗਣਦੀ ਸਰਕਾਰੀ ਡਰੇਨ ਖਾਲ ਜਿਸ ਦੀ ਲੰਬਾਈ 450 ਤੋਂ 500 ਮੀਟਰ ਹੈ, ਨੂੰ ਪੂਰ ਦਿੱਤਾ ਗਿਆ ਹੈ | ਜਾਂਚ ਅਧਿਕਾਰੀ ਏ.ਐੱਸ.ਆਈ. ਮਲਕੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਕਾਰਵਾਈ ਤੋਂ ਬਚਣ ਲਈ ਬਕਾਇਆ ਟ੍ਰੈਫਿਕ ਚਲਾਨਾਂ ਦਾ ਤੁਰੰਤ ਭੁਗਤਾਨ ਕਰਨ ਲੋਕ- ਆਰ. ਟੀ. ਓ. ਅਗਲੀ ਖ਼ਬਰ ਭਾਜਪਾ ਦਫ਼ਤਰ ਦੀ ਭੰਨਤੋੜ ਅਤੇ ਵਰਕਰਾਂ ਨਾਲ ਕੁੱਟਮਾਰ ਕਰਨ 'ਤੇ 25 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।