19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਮੁਫ਼ਤ ਨਸ਼ਾ ਛੁਡਾਊ ਤੇ ਆਯੁਰਵੈਦਿਕ ਕੈਂਪ 16 ਨੂੰ <br/>

ਅਜੀਤ ਡੈਸਕ 13-05-2026
ਤਰਨ ਤਾਰਨ, 12 ਮਈ (ਪਰਮਜੀਤ ਜੋਸ਼ੀ)-ਪਿਛਲੇ ਲੰਮੇ ਸਮੇਂ ਤੋਂ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨਾਂ ਨੂੰ ਨਵਾਂ ਜੀਵਨ ਦੇਣ ਲਈ ਯਤਨਸ਼ੀਲ ਬਾਬਾ ਦੀਪ ਸਿੰਘ ਜੀ ਆਯੁਰਵੈਦਿਕ ਦਵਾਖਾਨਾ ਚਲਾ ਰਹੇ ਬਾਬਾ ਦੀਪ ਸਿੰਘ ਲੋਕ ਭਲਾਈ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਫਤਿਆਬਾਦ ਵਲੋੋਂ ਫਰੀ ਨਸ਼ਾ ਛੁਡਾਊ ਆਯੁਰਵੈਦਿਕ ਅਤੇ ਸਰਵਾਈਕਲ ਦੇ ਮਰੀਜਾਂ ਲਈ ਮੁਫਤ ਆਯੁਰਵੈਦਿਕ ਕੈਂਪ ਨੇੜੇ ਲੰਗਰ ਹਾਲ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ 16 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾ ਰਿਹਾ ਹੈ | ਨਸ਼ਾ ਛੱਡਣ ਦੇ ਚਾਹਵਾਨ ਅਤੇ ਸਰਵਾਈਕਲ ਦੇ ਮਰੀਜ ਇਸ ਕੈਂਪ ਦਾ ਲਾਭ ਉਠਾਉ, ਅੱਖਾਂ ਦਾ ਦਾਰੂ ਵੀ ਫਰੀ ਦਿੱਤਾ ਜਾਵੇਗਾ | ਗੱਲਬਾਤ ਕਰਦਿਆਂ ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਨੇ ਦੱਸਿਆ ਕਿ ਹਜਾਰਾਂ ਦੀ ਗਿਣਤੀ ਵਿਚ ਨੌਜਵਾਨ ਨਸ਼ਾ ਛੁਡਾਉ ਆਯੁਰਵੈਦਿਕ ਦਵਾਈ ਦਾ ਲਾਭ ਉਠਾ ਕੇ ਨਿਰੋਗ ਜਿੰਦਗੀ ਬਤੀਤ ਕਰ ਰਹੇ ਹਨ | ਉਨ੍ਹਾਂ ਲੋੜਵੰਦ ਮਰੀਜਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿਚ ਪਹੁੰਚ ਕੇ ਲਾਭ ਉਠਾਉਣ |

ਪਿਛਲੀ ਖ਼ਬਰ ਬਾਬਾ ਬੁੱਢਾ ਪਬਲਿਕ ਸਕੂਲ ਬੀੜ ਸਾਹਿਬ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਅਮਰਜੀਤ ਸਿੰਘ ਦੀਆਂ ਅਸਥੀਆਂ ਗੋਇੰਦਵਾਲ ਸਾਹਿਬ ਵਿਖੇ ਜਲ ਪ੍ਰਵਾਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।