19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਗਰ ਕੌਂਸਲ ਕਰਮਚਾਰੀਆਂ ਦੀ ਹੜਤਾਲ 7ਵੇਂ ਦਿਨ ਵਿਚ ਦਾਖ਼ਲ <br/>

ਅਜੀਤ ਡੈਸਕ 13-05-2026
ਤਰਨ ਤਾਰਨ, 12 ਮਈ (ਹਰਿੰਦਰ ਸਿੰਘ)-ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਤਰਨ ਤਾਰਨ ਵਿਖੇ ਸਫ਼ਾਈ ਯੂਨੀਅਨ ਵਲੋਂ ਕੀਤੀ ਜਾ ਰਹੀ ਹੜਤਾਲ 7 ਵੇਂ ਦਿਨ ਵਿਚ ਦਾਖ਼ਲ ਹੋ ਗਈ ਹੈ | ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਭਰ ਵਿਚ ਸਫ਼ਾਈ ਕਰਮਚਾਰੀ, ਸੀਵਰਮੈਨਾਂ ਦੀ ਹੜ੍ਹਤਾਲ ਜਾਰੀ ਹੈ, ਜਿਸ ਕਾਰਨ ਸਫ਼ਾਈ ਦਾ ਕੰਮ ਬਿਲਕੁਲ ਠੱਪ ਪਿਆ ਹੈ | ਧਰਨਾਕਾਰੀਆਂ ਨੇ ਮੰਗ ਕੀਤੀ ਕਿ ਕੱਚੇ ਕਰਮਚਾਰੀ ਪੱਕੇ ਕੀਤੇ ਜਾਣ, ਠੇਕੇਦਾਰੀ ਪ੍ਰਥਾ ਬੰਦ ਕੀਤੀ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਬਰਾਬਰ ਕੰਮ ਬਰਾਬਰ ਤਨਖਾਹ ਦਿੱਤੀ ਜਾਵੇ, ਤਰਸ ਦੇ ਅਧਾਰ 'ਤੇ ਨੌਕਰੀਆਂ ਦਿੱਤੀਆਂ ਜਾਣ, ਬਿਨਾਂ ਸ਼ਰਤ ਤੋਂ ਡੀ. ਏ. ਦਾ ਬਣਦਾ ਬਕਾਇਆ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਜਿੰਨਾਂ ਚਿਰ ਤੱਕ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਹੜਤਾਲ ਇਸੇ ਤਰ੍ਹਾਂ ਅਣਮਿਥੇ ਸਮੇਂ ਲਈ ਜਾਰੀ ਰਹੇਗੀ | ਇਸ ਮੌਕੇ ਜੱਜਪਾਲ, ਤਿਲਕ ਰਾਜ, ਰਾਮ ਪ੍ਰਕਾਸ਼, ਸੁਰਜੀਤ ਕੁਮਾਰ, ਆਸ਼ੂ, ਕਾਲਾ, ਲਛਮਣ, ਰਾਜ ਕੁਮਾਰ, ਮਿੱਠੂ ਭਗਤ, ਸਤਿਨਾਮ, ਸਾਬਾ ਪ੍ਰਧਾਨ, ਕੁਲਦੀਪ ਸਿੰਘ, ਲਾਡਾ, ਮਨਪ੍ਰੀਤ ਸਿੰਘ, ਮਨਦੀਪ, ਸੋਨੂੰ, ਸਲਮਾ, ਰਾਜ ਰਾਣੀ, ਭੋਲੀ, ਸੰਤੋਸ਼, ਸੋਨੀਆ ਤੇ ਪਰਮਜੀਤ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਸ਼ਾਹ ਹਰਬੰਸ ਸਿੰਘ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਬਾਬਾ ਬੁੱਢਾ ਪਬਲਿਕ ਸਕੂਲ ਬੀੜ ਸਾਹਿਬ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।