19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ਼ਾਹ ਹਰਬੰਸ ਸਿੰਘ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 13-05-2026
ਚੋਹਲਾ ਸਾਹਿਬ, 12 ਮਈ (ਬਲਵਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਸ਼੍ਰੇਣੀ ਦੇ ਨਤੀਜਿਆਂ ਵਿਚ ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀਵਲਾਹ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਸਾਰੇ ਹੀ ਵਿਦਿਆਰਥੀਆਂ ਨੇ ਉੱਚ ਅੰਕਾਂ ਨਾਲ ਪ੍ਰੀਖਿਆ ਪਾਸ ਕਰਕੇ ਇਹ ਸਾਬਤ ਕਰ ਦਿੱਤਾ ਕਿ ਜਿੱਥੇ ਮਿਹਨਤ ਨੂੰ ਮਕਸਦ ਅਤੇ ਸਿੱਖਿਆ ਨੂੰ ਸੰਸਕਾਰ ਬਣਾਇਆ ਜਾਵੇ, ਉੱਥੇ ਕਾਮਯਾਬੀ ਖੁਦ ਕਦਮ ਚੁੰਮਦੀ ਹੈ | ਸਕੂਲ ਦੇ ਹੋਣਹਾਰ ਵਿਦਿਆਰਥੀ ਅਨਮੋਲਦੀਪ ਕੌਰ ਅਤੇ ਨਵਤੇਜ ਸਿੰਘ ਨੇ 88 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਅਨਮੋਲਦੀਪ ਕੌਰ 86 ਫ਼ੀਸਦੀ ਦੂਜਾ ਅਤੇ ਗੁਰਲੀਨ ਕੌਰ 85 ਫ਼ੀਸਦੀ ਨੰਬਰ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕਰ ਆਪਣੇ ਮਾਪਿਆਂ 'ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਹੋਰ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਫ਼ਲਤਾ ਦੀ ਉਹ ਤਸਵੀਰ ਪੇਸ਼ ਕੀਤੀ ਜਿਸ ਨੇ ਸਕੂਲ ਦੇ ਵਿਦਿਅਕ ਮਿਆਰ ਨੂੰ ਹੋਰ ਉੱਚਾ ਕਰ ਦਿੱਤਾ | ਇਸ ਮੌਕੇ ਸਕੂਲ ਦੇ ਕਾਰਜਕਾਰੀ ਪ੍ਰਧਾਨ ਸ੍ਰੀਮਤੀ ਸ਼ੱਸ਼ੀ ਸ਼ਰਮਾ, ਐਜੂਕੇਸ਼ਨਲ ਡਾਇਰੈਕਟਰ ਮੈਡਮ ਨਵਦੀਪ ਕੌਰ ਸੰਧੂ, ਗੁਲਵਿੰਦਰ ਸਿੰਘ ਸੰਧੂ, ਮਦਨ ਪਠਾਣੀਆ ਅਤੇ ਪਿ੍ੰਸੀਪਲ ਨਿਰਭੈ ਸਿੰਘ ਸੰਧੂ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਕੇਵਲ ਅੰਕਾਂ ਦੀ ਜਿੱਤ ਨਹੀਂ, ਸਗੋਂ ਅਣਥੱਕ ਮਿਹਨਤ, ਅਨੁਸ਼ਾਸਨ ਤੇ ਵਿਸ਼ਵਾਸ ਦੀ ਰੌਸ਼ਨ ਮਿਸਾਲ ਹਨ | ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਸਾਲ ਭਰ ਪੜ੍ਹਾਈ ਦੇ ਨਾਲ-ਨਾਲ ਜ਼ੋਨ ਪੱਧਰ, ਜ਼ਿਲ੍ਹਾ ਪੱਧਰ ਤੇ ਪੰਜਾਬ ਦੇ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੀ ਵੱਖਰੀ ਪਛਾਣ ਬਣਾਉਂਦੇ ਰਹੇ ਹਨ | ਉਨ੍ਹਾਂ ਕਿਹਾ ਕਿ 'ਉਮੀਦਾਂ ਮਨੁੱਖ ਨੂੰ ਕੋਸ਼ਿਸ਼ ਕਰਨ ਦੀ ਤਾਕਤ ਦਿੰਦੀਆਂ ਹਨ ਅਤੇ ਅਣਥੱਕ ਕੋਸ਼ਿਸ਼ ਹੀ ਸਫ਼ਲਤਾ ਦੀ ਅਸਲੀ ਚਾਬੀ ਹੁੰਦੀ ਹੈ' | ਸਕੂਲ ਪ੍ਰਬੰਧਕਾਂ ਨੇ ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਮਿਹਨਤੀ ਅਧਿਆਪਕਾਂ, ਵਿਦਿਆਰਥੀਆਂ ਦੀ ਲਗਨ ਤੇ ਮਾਪਿਆਂ ਦੇ ਅਟੁੱਟ ਵਿਸ਼ਵਾਸ ਨੂੰ ਦਿੰਦਿਆਂ ਕਿਹਾ ਕਿ ਜਿਨ੍ਹਾਂ ਹੱਥਾਂ ਨੇ ਸਾਲ ਭਰ ਕਲਮ ਨੂੰ ਮਿਹਨਤ ਦੀ ਇਬਾਦਤ ਬਣਾਇਆ | ਉਨ੍ਹਾਂ ਹੀ ਹੱਥਾਂ ਨੇ ਕਾਮਯਾਬੀ ਦੇ ਝੰਡੇ ਲਹਿਰਾਏ ਹਨ | ਅੰਤ ਵਿਚ ਸਕੂਲ ਪ੍ਰਬੰਧਨ ਨੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਕਾਮਯਾਬੀਆਂ ਨਾ ਸਿਰਫ਼ ਸਕੂਲ ਦੀ ਸ਼ਾਨ ਹਨ, ਸਗੋਂ ਇਲਾਕੇ ਦੇ ਚੰਗੇਰੇ ਭਵਿੱਖ ਦੀ ਉਮੀਦ ਵੀ ਹਨ |

ਪਿਛਲੀ ਖ਼ਬਰ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਿਖੇ ਮਾਂ ਦਿਵਸ ਮਨਾਇਆ <br/> ਅਗਲੀ ਖ਼ਬਰ ਨਗਰ ਕੌਂਸਲ ਕਰਮਚਾਰੀਆਂ ਦੀ ਹੜਤਾਲ 7ਵੇਂ ਦਿਨ ਵਿਚ ਦਾਖ਼ਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।