19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਯੁੱਧਵੀਰ ਸਿੰਘ ਸਰਲੀ ਰਮਦਾਸ ਨਗਰ ਕੌਂਸਲ ਚੋਣਾਂ ਲਈ ਅਬਜ਼ਰਵਰ ਨਿਯੁਕਤ <br/>

ਅਜੀਤ ਡੈਸਕ 13-05-2026
ਮੀਆਂਵਿੰਡ, 12 ਮਈ (ਗੁਰਪ੍ਰਤਾਪ ਸਿੰਘ ਸੰਧੂ)-ਬੀਤੇ ਕੱਲ੍ਹ ਕਾਂਗਰਸ ਪਾਰਟੀ ਵਲੋਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਜਿੱਤਣ ਦੇ ਮਕਸਦ ਨਾਲ ਸੀਨੀਅਰ ਆਗੂਆਂ ਨੂੰ ਅਬਜ਼ਰਵਰ ਲਗਾਏ ਗਏ ਹਨ | ਉਸੇ ਤਹਿਤ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਨੇੜ੍ਹਲੇ ਸਾਥੀ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਮੀਤ ਪ੍ਰਧਾਨ ਯੁੱਧਵੀਰ ਸਿੰਘ ਸਰਲੀ ਨੂੰ ਕਾਂਗਰਸ ਪਾਰਟੀ ਵਲੋਂ ਰਮਦਾਸ ਨਗਰ ਕੌਂਸਲ ਚੋਣਾਂ ਲਈ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਇਸ ਸੰਬੰਧੀ ਗੱਲਬਾਤ ਕਰਦਿਆਂ ਯੁੱਧਵੀਰ ਸਰਲੀ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਇਸ ਵੱਡੀ ਜਿੰਮੇਵਾਰੀ ਲਈ ਜਿੱਥੇ ਉਹ ਪਾਰਟੀ ਪ੍ਰਧਾਨ ਰਾਜਾ ਅਮਰਿੰਦਰ ਸਿੰਘ ਵੜਿੰਗ ਅਤੇ ਸਮੂਹ ਹਾਈਕਮਾਨ ਦੇ ਧੰਨਵਾਦੀ ਹਨ, ਉੱਥੇ ਹੀ ਉਹ ਜਸਬੀਰ ਸਿੰਘ ਡਿੰਪਾ ਦੇ ਵੀ ਬਹੁਤ ਧੰਨਵਾਦੀ ਹਨ, ਕਿਉਂਕਿ ਡਿੰਪਾ ਦੀ ਬਦੌਲਤ ਹੀ ਪਾਰਟੀ ਵਲੋਂ ਮੈਨੂੰ ਵੱਡੀਆਂ ਜਿੰਮੇਵਾਰੀਆਂ ਦਿੱਤੀਆਂ ਗਈਆਂ ਹਨ | ਯੁੱਧਵੀਰ ਸਰਲੀ ਨੇ ਕਿਹਾ ਕਿ ਉਹ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂਆਂ ਵਲੋਂ ਯੁੱਧਵੀਰ ਸਿੰਘ ਸਰਲੀ ਨੂੰ ਵਧਾਈਆਂ ਦਿੱਤੀਆਂ ਅਤੇ ਖੁਸ਼ੀ ਜ਼ਾਹਰ

ਪਿਛਲੀ ਖ਼ਬਰ ਪੱਟੀ ਸ਼ਹਿਰ 'ਚ ਕੁਝ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਤੇ ਬਾਜ਼ਾਰ ਵਿਚ ਲੱਗੀਆਂ ਰੇਹੜੀਆਂ ਟਰੈਫਿਕ ਦੀ ਸਮੱਸਿਆ... ਅਗਲੀ ਖ਼ਬਰ ਔਰਤ ਨਾਲ ਕੁੱਟਮਾਰ ਕਰਨ 'ਤੇ ਤਿੰਨ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।