19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਫ਼ਾਈ ਕਰਮਚਾਰੀਆਂ ਵਲੋਂ ਦਿੱਤੇ ਜਾ ਰਹੇ ਧਰਨੇ 'ਚ ਪੁੱਜੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ <br/>

ਅਜੀਤ ਡੈਸਕ 13-05-2026
ਤਰਨ ਤਾਰਨ, 12 ਮਈ (ਹਰਿੰਦਰ ਸਿੰਘ)-ਨਗਰ ਕੌਂਸਲ ਦਫ਼ਤਰ ਤਰਨ ਤਾਰਨ ਅੱਗੇ ਸਫ਼ਾਈ ਕਰਮਚਾਰੀਆਂ ਵਲੋਂ ਕੀਤੀ ਜਾ ਰਹੀ ਹੜਤਾਲ ਲਗਾਤਾਰ ਜਾਰੀ ਹੈ | ਨਗਰ ਕੌਂਸਲ ਦੇ ਗੇਟ ਅੱਗੇ ਦਿੱਤੇ ਜਾ ਰਹੇ ਧਰਨੇ ਵਿਚ ਸਫ਼ਾਈ ਸੇਵਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਆਪਣੇ ਸਾਥੀਆਂ ਸਮੇਤ ਧਰਨੇ ਵਿਚ ਪੁੱਜੇ | ਇਸ ਮੌਕੇ ਬੋਲਦਿਆਂ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁਲਾਜ਼ਮ ਵਿਰੋਧੀ ਚਿਹਰਾ ਸਾਰਿਆਂ ਸਾਹਮਣੇ ਨੰਗਾ ਹੋ ਚੁੱਕਾ ਹੈ, ਕਿਉਂਕਿ ਜਿਹੜੀਆਂ ਗਰੰਟੀਆਂ 'ਆਪ' ਨੇ ਚੋਣਾਂ ਸਮੇਂ ਕੀਤੀਆਂ ਸੀ, ਉਹ ਸਾਰੀਆਂ ਮੁੱਢੋਂ ਨਕਾਰ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਬਹੁਤ ਹੀ ਘੱਟ ਅਤੇ ਨਿਗੂਣੀਆਂ ਤਨਖ਼ਾਹਾਂ ਉੱਤੇ ਕੰਮ ਕਰ ਰਹੇ ਸਫ਼ਾਈ ਕਰਮਚਾਰੀ ਆਪਣੇ ਹੱਕ ਪ੍ਰਾਪਤ ਕਰਨ ਲਈ ਧਰਨੇ ਦੇ ਰਹੇ ਹਨ, ਪਰ ਝਾੜੂ ਸਰਕਾਰ ਅਤੇ ਮੁੱਖ ਮੰਤਰੀ ਦੀ ਸਿਹਤ 'ਤੇ ਕੋਈ ਅਸਰ ਨਹੀਂ ਦਿਸ ਰਿਹਾ | ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਹਰ ਰੋਜ਼ ਸ਼ਹਿਰ ਦੀ ਗੰਦਗੀ ਸਾਫ਼ ਕਰਦੇ ਹਨ, 'ਆਪ' ਸਰਕਾਰ ਸਫ਼ਾਈ ਸੇਵਕਾਂ ਨੂੰ ਹੀ ਅਣਗੋਲਿਆਂ ਕਰਕੇ ਸਫ਼ਾਈ ਸੇਵਕਾਂ ਨਾਲ ਧੋਖਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਧੋਖਿਆਂ ਦਾ ਬਦਲਾ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਦਾ ਮੂੰਹ ਵਿਖਾ ਕੇ ਦੇਣਗੇ ਅਤੇ ਆਮ ਆਦਮੀ ਪਾਰਟੀ ਦਾ ਖਾਤਮਾ ਕਰਨਗੇ | ਉਨ੍ਹਾਂ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਪੂਰਾ ਭਰੋਸਾ ਦਿਵਾਇਆ ਕਿ ਕਾਂਗਰਸ ਹਮੇਸ਼ਾਂ ਮਜ਼ਦੂਰ ਵਰਗ ਦੇ ਹੱਕਾਂ ਲਈ ਡੱਟ ਕੇ ਖੜੀ ਰਹੀ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ਉਪਰੰਤ ਸਫ਼ਾਈ ਕਰਮਚਾਰੀਆਂ ਨੂੰ ਪਹਿਲ ਦੇ ਅਧਾਰ 'ਤੇ ਉਨ੍ਹਾਂ ਦੇ ਬਣਦੇ ਹੱਕ, ਸਨਮਾਨ ਅਤੇ ਇਨਸਾਫ਼ ਜ਼ਰੂਰ ਦਿੱਤਾ ਜਾਵੇਗਾ | ਇਸ ਮੌਕੇ ਸ਼ਹਿਰੀ ਕਾਂਗਰਸ ਕਮੇਟੀ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਪਾਗਲ, ਹੀਰਾ ਸਿੰਘ ਮੱਲ੍ਹੀ, ਅੰਗਰੇਜ਼ ਸਿੰਘ ਖੱਬੇ ਏ.ਬੀ.ਟੀ.ਸੀ. ਟਰਾਂਸਪੋਰਟ ਵਾਲੇ, ਗੁਰਵਿੰਦਰ ਸਿੰਘ ਬੋਬੀ ਤਖਤੂਚੱਕ, ਪ੍ਰਗਟ ਸਿੰਘ ਦਫ਼ਤਰ ਇੰਚਾਰਜ, ਗੌਰਵ ਸ਼ਰਮਾ ਤੇ ਸੁਖਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਪੱਟੀ ਸ਼ਹਿਰ 'ਚ ਕੁਝ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਤੇ ਬਾਜ਼ਾਰ ਵਿਚ ਲੱਗੀਆਂ ਰੇਹੜੀਆਂ ਟਰੈਫਿਕ ਦੀ ਸਮੱਸਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।