19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਪ੍ਰੋ. ਵਲਟੋਹਾ ਨੂੰ ਜਨਰਲ ਸਕੱਤਰ ਤੇ ਕੋਰ ਕਮੇਟੀ ਮੈਂਬਰ ਬਣਾਉਣ ਨਾਲ ਅਕਾਲੀ ਵਰਕਰਾਂ 'ਚ ਭਾਰੀ ਉਤਸ਼ਾਹ <br/>

ਅਜੀਤ ਡੈਸਕ 13-05-2026
ਖਾਲੜਾ, 12 ਮਈ (ਜੱਜਪਾਲ ਸਿੰਘ ਜੱਜ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਪ੍ਰੋ. ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦਾ ਜਨਰਲ ਸਕੱਤਰ ਅਤੇ ਕੋਰ ਕਮੇਟੀ ਮੈਂਬਰ ਬਣਾਉਣ ਨਾਲ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਬਾਬੇ ਕੇ ਮਾੜੀ ਮੇਘਾ, ਰਮਨਦੀਪ ਸਿੰਘ ਸ਼ਾਹ ਮਾੜੀ ਮੇਘਾ, ਸਾਬਕਾ ਬਲਾਕ ਸੰਮਤੀ ਮੈਂਬਰ ਨਛੱਤਰ ਸਿੰਘ ਰਗੜੂ ਮਾੜੀ ਮੇਘਾ ਅਤੇ ਬੱਬੂ ਸ਼ਾਹ ਮਾੜੀ ਮੇਘਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪ੍ਰੋ. ਵਿਰਸਾ ਸਿੰਘ ਵਲਟੋਹਾ ਜੋ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਾਸੀਆਂ ਨੂੰ ਆਪਣਾ ਪਰਿਵਾਰ ਸਮਝਦੇ ਹਨ ਅਤੇ ਉਨ੍ਹਾਂ ਦੇ ਹਰੇਕ ਦੁੱਖ ਸੁੱਖ ਵਿਚ ਸ਼ਾਮਿਲ ਹੁੰਦੇ ਹਨ | ਉਕਤ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਹਰੇਕ ਲੜਾਈ ਅੱਗੇ ਹੋ ਕੇ ਲੜਨ ਵਾਲੇ ਪ੍ਰੋ. ਵਿਰਸਾ ਸਿੰਘ ਵਲਟੋਹਾ ਇਸ ਵਾਰ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਬੜੀ ਚਾਅ ਨਾਲ ਲਿਆਂਦੀ ਆਮ ਆਦਮੀ ਪਾਰਟੀ ਤੋਂ ਵੀ ਜਨਤਾ ਦਾ ਮੋਹ ਭੰਗ ਹੋ ਚੁੱਕਾ ਹੈ, ਕਿਉਂਕਿ ਇਹ ਪਾਰਟੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਪੂਰੀ ਤਰ੍ਹਾਂ ਸਫ਼ਲ ਰਹੀ ਹੈ |

ਪਿਛਲੀ ਖ਼ਬਰ ਸਪੇਅਰ ਪਾਰਟ ਦੀ ਘਾਟ ਕਾਰਨ ਰੋਜ਼ਾਨਾ ਪੰਦਰਾਂ ਤੋਂ ਵੀਹ ਬੱਸਾਂ ਵਰਕਸ਼ਾਪ 'ਚ ਰਹਿੰਦੀਆਂ ਖੜ੍ਹੀਆਂ, ਪ੍ਰਸ਼ਾਸਨ ਦਾ ਕੋਈ ਧਿ... ਅਗਲੀ ਖ਼ਬਰ ਸਬ ਡਵੀਜ਼ਨ ਪੱਟੀ ਤੇ ਭਿੱਖੀਵਿੰਡ ਦੀ ਹਦੂਦ ਅੰਦਰ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।