19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਭਾਈ ਵੀਰ ਸਿੰਘ ਬਿਰਧ ਘਰ ਵਿਖੇ ਮਾਂ ਦਿਵਸ ਮਨਾਇਆ <br/>

ਅਜੀਤ ਡੈਸਕ 13-05-2026
ਤਰਨ ਤਾਰਨ, 12 ਮਈ (ਪਰਮਜੀਤ ਜੋਸ਼ੀ)-ਸ੍ਰੀ ਗੁਰੂ ਨਾਨਕ ਦੇਵ ਜੀ ਸੇਵਾ ਸੁਸਾਇਟੀ ਤਰਨ ਤਾਰਨ ਵਲੋਂ ਭਾਈ ਵੀਰ ਸਿੰਘ ਬਿਰਧ ਘਰ ਵਿਚ ਮਾਂ ਦਿਵਸ ਮਨਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੇਵਾ ਸੁਸਾਇਟੀ ਦੇ ਪ੍ਰਧਾਨ ਭਾਈ ਹਰਪ੍ਰੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਮਾਂ ਦਿਵਸ ਦੇ ਪਵਿੱਤਰ ਮੌਕੇ ਤੇ ਸੇਵਾ ਸੁਸਾਇਟੀ ਮੈਂਬਰਾਂ ਨੇ ਬਿਰਧ ਘਰ ਵਿਚ ਆਪਣਾ ਨਿਵਾਸ ਰੱਖਣ ਵਾਲੇ ਬਜੁਰਗਾਂ ਮਾਤਾਵਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਮਾਵਾਂ ਠੰਡੀਆਂ ਛਾਵਾਂ ਦੀਆਂ ਗੱਲਾਂ ਕਰਦੇ ਹੋਏ ਮਾਂ ਅਤੇ ਪੁੱਤਰਾਂ-ਧੀਆਂ ਦੇ ਪਿਆਰ ਭਰੇ ਰਿਸ਼ਤਿਆਂ ਨੂੰ ਯਾਦ ਕੀਤਾ | ਇਸ ਮੌਕੇ ਸੇਵਾ ਸੁਸਾਇਟੀ ਮੈਂਬਰਾਂ ਨੇ ਬਜੁਰਗਾਂ ਨੂੰ ਫਲ ਅਤੇ ਹੋਰ ਖਾਣ ਪੀਣ ਵਾਲੀਆਂ ਵਸਤੂਆਂ ਭੇਂਟ ਕੀਤੀਆਂ | ਇਸ ਮੌਕੇ ਬਿਰਧ ਘਰ ਦੇ ਸੁਪਰਡੈਂਟ ਸੁਰਜੀਤ ਕੌਰ, ਕਲਰਕ ਬਲਜਿੰਦਰ ਕੌਰ, ਸੇਵਾ ਸੁਸਾਇਟੀ ਮੈਂਬਰ ਭਾਈ ਅਮਰ ਸਿੰਘ ਖਾਲਸਾ, ਭਾਈ ਦੇਸਾ ਸਿੰਘ ਢੋਟੀਆਂ, ਗ੍ਰੰਥੀ ਭਾਈ ਨਿਸ਼ਾਨ ਸਿੰਘ, ਬੀਬੀ ਹਰਪ੍ਰੀਤ ਕੌਰ, ਹਰਜੀਤ ਸਿੰਘ ਬੰਟੀ, ਬਾਬਾ ਅਮਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਕਸੇਲ ਦਾ ਨਤੀਜਾ 100 ਫ਼ੀਸਦੀ ਰਿਹਾ <br/> ਅਗਲੀ ਖ਼ਬਰ ਸਵੱਛ ਭਾਰਤ ਸਰਵੇਖਣ ਸੰਬੰਧੀ ਨਿਗਮ ਨੇ ਭੇਜੀ ਆਪਣੀ ਰਿਪੋਰਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।