19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਕਸੇਲ ਦਾ ਨਤੀਜਾ 100 ਫ਼ੀਸਦੀ ਰਿਹਾ <br/>

ਅਜੀਤ ਡੈਸਕ 13-05-2026
ਝਬਾਲ, 12 ਮਈ (ਸਰਬਜੀਤ ਸਿੰਘ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਬੰਧਕਾਂ ਹੇਠ ਚੱਲ ਰਹੇ ਨਾਮਵਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਕਸੇਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ | ਇਸ ਬਾਰੇ ਪਿ੍ੰਸੀਪਲ ਸ੍ਰੀਮਤੀ ਹਰਮੀਤ ਕੌਰ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਰਮਨਦੀਪ ਕੌਰ 94 ਫ਼ੀਸਦੀ ਅੰਕ ਲੈ ਕੇ ਪਹਿਲੇ ਸਥਾਨ 'ਤੇ ਰਹੀ, ਜਦਕਿ ਸਮਰੀਨ ਕੌਰ 92 ਫ਼ੀਸਦੀ ਅੰਕ ਲੈ ਕੇ ਦੂਜੇ ਸਥਾਨ 'ਤੇ, ਲਵਪ੍ਰੀਤ ਸਿੰਘ ਅਤੇ ਅਜੇ ਸਿੰਘ 88 ਫ਼ੀਸਦੀ ਅੰਕ ਲੈ ਕੇ ਤੀਜੇ ਸਥਾਨ 'ਤੇ ਰਹੇ | ਪਿ੍ੰਸੀਪਲ ਮੈਡਮ ਨੇ ਵਿਦਿਆਰਥੀਆਂ ਦੀ ਸਫਲਤਾ 'ਤੇ ਵਧਾਈ ਦਿੱਤੀ ਅਤੇ ਅਗਲੇ ਭਵਿੱਖ ਵਾਸਤੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਬੱਚਿਆਂ ਦਾ ਸਨਮਾਨ ਕੀਤਾ | ਸਕੂਲ ਦੇ ਮੈਂਬਰ ਇੰਚਾਰਜ ਗੁਰਿੰਦਰ ਸਿੰਘ ਢੀਂਗਰਾ ਅਤੇ ਹਰਪ੍ਰੀਤ ਸਿੰਘ ਐਡਵੋਕੇਟ ਨੇ ਅਧਿਆਪਕਾ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਇਸ ਸ਼ਾਨਦਾਰ ਨਤੀਜੇ 'ਤੇ ਵਧਾਈ ਦਿੱਤੀ |

ਪਿਛਲੀ ਖ਼ਬਰ ਵਿਜ਼ਡਮ ਸਕੂਲ ਆਫ਼ ਅਕੈਡਮਿਕਸ ਐਂਡ ਸਪੋਰਟਸ ਵਿਖੇ ਵਿਸ਼ਵ ਤਕਨਾਲੋਜੀ ਦਿਵਸ ਮਨਾਇਆ <br/> ਅਗਲੀ ਖ਼ਬਰ ਭਾਈ ਵੀਰ ਸਿੰਘ ਬਿਰਧ ਘਰ ਵਿਖੇ ਮਾਂ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।