19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰ ਵਿਖੇ ਮਾਂ ਦਿਵਸ ਮਨਾਇਆ <br/>

ਅਜੀਤ ਡੈਸਕ 13-05-2026
ਤਰਨ ਤਾਰਨ, 12 ਮਈ (ਹਰਿੰਦਰ ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰ ਵਿਖੇ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਪਿੰ੍ਰਸੀਪਲ ਸਲੋਨੀ ਅਰੋੜਾ ਨੇ ਮਾਂ ਦਿਵਸ ਦੀ ਮਹਤੱਤਾ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਨਰਸਰੀ ਤੋਂ ਕੇ. ਜੀ. ਜਮਾਤ ਤੱਕ ਦੇ ਬੱਚਿਆਂ ਨੇ ਮਾਂ ਨਾਲ ਸੰਬੰਧਿਤ ਕਵਿਤਾਵਾਂ ਪੇਸ਼ ਕੀਤੀਆਂ | ਸਕੂਲ ਵਿਦਿਆਰਥੀਆਂ ਨੇ ਮਾਂ ਨਾਲ ਸੰਬੰਧਿਤ ਵਿਸ਼ਿਆਂ 'ਤੇ ਭਾਸ਼ਣ ਪੇਸ਼ ਕੀਤੇ | ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਦੀ ਵਰਕਿੰਗ ਮਾਤਾਵਾਂ ਅਤੇ ਘਰੇਲੂ ਮਾਤਾਵਾਂ ਦੇ ਰੋਲ ਦੇ ਡੀਬੇਟ ਕਰਵਾਈ ਗਈ | ਸਕੂਲ ਦੇ ਵਿਦਿਆਰਥੀਆਂ ਦੇ ਕਾਰਡ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਸਕੂਲ ਮੈਂਬਰ ਇੰਚਾਰਜ ਕੁਲਦੀਪ ਸਿੰਘ ਕੁਹਾੜਕਾ, ਤੇਜਿੰਦਰਪਾਲ ਸਿੰਘ ਚਾਵਲਾ, ਜਸਜੀਤ ਸਿੰਘ ਵਲੋਂ ਵਿਦਿਆਰਥਈਆਂ ਨੂੰ ਆਪਣੀਆਂ ਮਾਤਾਵਾਂ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਆਪਣੀਆਂ ਅਧਿਆਪਕਾਵਾਂ ਨੂੰ ਵੀ ਆਪਣੀਆਂ ਮਾਤਾਵਾਂ ਵਾਂਗ ਹੀ ਇੱਜਤ ਤੇ ਸਨਮਾਨ ਦੇਣਾ ਚਾਹੀਦਾ ਹੈ |

ਪਿਛਲੀ ਖ਼ਬਰ ਮਮਤਾ ਨਿਕੇਤਨ ਵਿਖੇ 'ਨੈਸ਼ਨਲ ਟੈਕਨਾਲੋਜੀ ਡੇ' ਮਨਾਇਆ <br/> ਅਗਲੀ ਖ਼ਬਰ ਵਿਜ਼ਡਮ ਸਕੂਲ ਆਫ਼ ਅਕੈਡਮਿਕਸ ਐਂਡ ਸਪੋਰਟਸ ਵਿਖੇ ਵਿਸ਼ਵ ਤਕਨਾਲੋਜੀ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।