19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਮਮਤਾ ਨਿਕੇਤਨ ਵਿਖੇ 'ਨੈਸ਼ਨਲ ਟੈਕਨਾਲੋਜੀ ਡੇ' ਮਨਾਇਆ <br/>

ਅਜੀਤ ਡੈਸਕ 13-05-2026
ਤਰਨ ਤਾਰਨ, 12 ਮਈ (ਪਰਮਜੀਤ ਜੋਸ਼ੀ)-ਮਮਤਾ ਨਿਕੇਤਨ ਤਰਨ ਤਾਰਨ ਵਿਖੇ ਆਧੁਨਿਕ ਅਤੇ ਅਜੋਕੀ ਸਿੱਖਿਅਕ ਪ੍ਰਣਾਲੀ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਾਉਣ ਦੇ ਉਦੇਸ਼ ਨੂੰ ਮੁੱਖ ਰੱਖਦਿਆਂ ਨੈਸ਼ਨਲ ਟੈਕਨੋਲੋਜੀ ਡੇ ਮਨਾਇਆ ਗਿਆ, ਜਿਸ ਵਿਚ ਅਧਿਆਪਕ ਵਲੋਂ ਵਿਦਿਆਰਥੀਆਂ ਨੂ੍ਰ ਟੈਕਨੋਲੋਜੀ ਦੀ ਮਹੱਤਤਾ ਅਤੇ ਇਸਦੇ ਆਧੁਨਿਕ ਜੀਵਨ ਵਿਚ ਵੱਧ ਰਹੀ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਕਾਰਜਕ੍ਰਮ ਦੌਰਾਨ ਬੱਚਿਆਂ ਨੇ ਸਾਇੰਸ ਅਤੇ ਆਧੁਨਿਕ ਤਕਨੀਕ ਨਾਲ ਜੁੜੇ ਮਾਡਲ ਬਣਾ ਕੇ ਦੱਸਿਆ ਕਿ ਟੈਕਨੋਲੋਜੀ ਮਨੁੱਖੀ ਜੀਵਨ ਨੂੰ ਕਿਵੇਂ ਆਸਾਨ ਅਤੇ ਸੁਵਿਧਾਜਨਕ ਬਣਾ ਰਹੀ ਹੈ | ਸਕੂਲ ਦੇ ਪਿ੍ੰਸਪਲ ਮੈਡਮ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅੱਜ ਦਾ ਯੁੱਗ ਟੈਕਨੋਲੋਜੀ ਦਾ ਯੁੱਗ ਹੈ ਅਤੇ ਬੱਚਿਆਂ ਨੂੰ ਸਮੇਂ ਦੇ ਨਾਲ ਨਵੀਂ ਤਕਨੀਕ ਦੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਕਿਹਾ ਕਿ ਟੈਕਨੋਲੋਜੀ ਸਿੱਖਿਆ ਨੂੰ ਹੋਰ ਆਸਾਨ, ਰੁਚਿਕਰ ਅਤੇ ਗਿਆਨਵਰਧਕ ਬਣਾ ਰਹੀ ਹੈ | ਪਿ੍ੰਸੀਪਲ ਮੈਡਮ ਨੇ ਬੱਚਿਆਂ ਵਲੋਂ ਤਿਆਰ ਕੀਤੇ ਗਏ ਮਾਡਲਾਂ ਦੀ ਪ੍ਰਸੰਸਾ ਕਰਦੇ ਹੋਏ ਉਨ੍ਹਾਂ ਨੂੰ ਹੋਰ ਮਿਹਨਤ ਅਤੇ ਨਵੀਂ ਸੋਚ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਮੰਗ ਪੱਤਰ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰ ਵਿਖੇ ਮਾਂ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।