21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਫ਼ਾਈ ਸੇਵਕ ਯੂਨੀਅਨ ਦਾ ਧਰਨਾ ਜਾਰੀ, ਪੰਜਾਬ ਸਰਕਾਰ ਸਫ਼ਾਈ ਸੇਵਕਾਂ ਨਾਲ ਤੁਰੰਤ ਕਰੇ ਗੱਲਬਾਤ- ਤਨੇਜਾ

ਅਜੀਤ ਡੈਸਕ 14-05-2026
ਤਰਨ ਤਾਰਨ, 13 ਮਈ (ਹਰਿੰਦਰ ਸਿੰਘ)-ਤਰਨ ਤਾਰਨ ਵਿਖੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਨਗਰ ਕੌਂਸਲ ਦਫ਼ਤਰ ਅੱਗੇ ਪਿਛਲੇ ਸੱਤ ਦਿਨਾਂ ਤੋਂ ਲਗਾਤਾਰ ਧਰਨਾ ਜਾਰੀ ਹੈ | ਯੂਨੀਅਨ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਸਫਾਈ ਕਰਮਚਾਰੀਆਂ ਦੀ ਗਿਣਤੀ ਵਧਾਉਣ ਤੇ ਹੋਰ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਤਨੇਜਾ ਵਲੋਂ ਧਰਨੇ ਵਿਚ ਸ਼ਮੂਲੀਅਤ ਕੀਤੀ ਗਈ ਅਤੇ ਉਨ੍ਹਾਂ ਨੇ ਧਰਨੇ ਨੂੰ ਆਪਣੀ ਹਮਾਇਤ ਦਿੱਤੀ | ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਹਾਲੇ ਤੱਕ ਕੋਈ ਧਿਆਨ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਮੰਗਾਂ ਦੇ ਹੱਲ ਹੋਣ ਤੱਕ ਧਰਨਾ ਅਤੇ ਹੜਤਾਲ ਜਾਰੀ ਰਹੇਗੀ | ਅਵਤਾਰ ਸਿੰਘ ਤਨੇਜਾ ਨੇ ਦੱਸਿਆ ਕੇ ਹੜਤਾਲ ਕਾਰਨ ਤਰਨ ਤਾਰਨ ਸ਼ਹਿਰ ਵਿਚ ਸਫ਼ਾਈ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ | ਕਈ ਇਲਾਕਿਆਂ ਵਿਚ ਗੰਦਗੀ ਦੇ ਢੇਰ ਲੱਗ ਰਹੇ ਹਨ ਅਤੇ ਸੀਵਰੇਜ ਪ੍ਰਣਾਲੀ ਵੀ ਪ੍ਰਭਾਵਿਤ ਹੋ ਰਹੀ ਹੈ | ਗਰਮੀ ਦੇ ਮੌਸਮ ਦੌਰਾਨ ਸਫ਼ਾਈ ਪ੍ਰਬੰਧ ਸਹੀ ਤਰ੍ਹਾਂ ਨਾ ਹੋਣ ਕਾਰਨ ਬਿਮਾਰੀਆਂ ਫੈਲਣ ਦਾ ਖਤਰਾ ਵੱਧ ਸਕਦਾ ਹੈ | ਇਸ ਲਈ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਸਫ਼ਾਈ ਸੇਵਕਾਂ ਨਾਲ ਤੁਰੰਤ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੱਢੇ, ਤਾਂ ਜੋ ਸ਼ਹਿਰ ਵਿਚ ਸਫ਼ਾਈ ਪ੍ਰਬੰਧ ਸੁਚੱਜੇ ਢੰਗ ਨਾਲ ਚੱਲ ਸਕਣ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ |
ਪਿਛਲੀ ਖ਼ਬਰ ਬਾਬਾ ਸਿਧਾਣਾ ਪਬਲਿਕ ਸਕੂਲ ਸੇਰੋਂ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਪਿੰਡ ਮਿਆਣੀ ਤੋਂ ਤੀਰਥ ਯਾਤਰਾ ਵਾਸਤੇ ਬੱਸ ਹੋਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।