21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਬਾਕੀਪੁਰ ਦੇ ਟਕਸਾਲੀ ਅਕਾਲੀ ਆਗੂਆਂ ਨੇ ਸਰਪੰਚ ਬਿੱਲਾ ਸੇਰੋਂ ਨਾਲ ਚੱਲਣ ਦਾ ਕੀਤਾ ਫੈਸਲਾ

ਅਜੀਤ ਡੈਸਕ 14-05-2026
ਤਰਨ ਤਾਰਨ, 13 ਮਈ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਖਡੂਰ ਸਾਹਿਬ ਬੀਬਾ ਰਮਨਦੀਪ ਕੌਰ, ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਸਾਨੂੰ ਬਹੁਤ ਵੱਡਾ ਬਲ ਮਿਲਿਆ, ਜਦੋਂ ਹਲਕੇ ਦੇ ਪਿੰਡ ਬਾਕੀਪੁਰ ਦੇ ਟਕਸਾਲੀ ਅਕਾਲੀ ਆਗੂਆਂ ਨੇ ਮੇਰੇ ਗ੍ਰਹਿ ਵਿਖੇ ਆਣ ਕੇ ਮੈਨੂੰ ਭਰੋਸਾ ਦਿਵਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਿੰਡ ਬਾਕੀਪੁਰ ਤੋਂ ਵੱਡੀ ਲੀਡ ਨਾਲ ਜਿਤਾ ਕੇ ਭੇਜਾਂਗੇ | ਬਿੱਲਾ ਸੇਰੋਂ ਨੇ ਕਿਹਾ ਕਿ ਮੈਂ ਹਰ ਵਰਗ ਦੇ ਲੋਕਾਂ ਦਾ ਬਣਦਾ ਮਾਣ ਸਤਿਕਾਰ ਦੇਵਾਂਗਾ | ਉਨ੍ਹਾਂ ਕਿਹਾ ਕਿ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਹਲਕੇ ਦੇ ਹਰ ਵਿਚ ਖੇਡਾਂ ਪ੍ਰਤੀ ਜਾਗਰੂਕ ਕੀਤਾ ਜਾਵੇ | ਬਾਕੀਪੁਰ ਦੇ ਟਕਸਾਲੀ ਅਕਾਲੀ ਆਗੂਆਂ ਨੂੰ ਸਤਿਕਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਮੈਂ ਰਾਤ-ਦਿਨ ਤੁਹਾਡੇ ਨਾਲ ਚੱਟਾਨ ਵਾਂਗ ਖੜਾਂਗਾ | ਇਸ ਮੌਕੇ ਬਲਾਕ ਸੰਮਤੀ ਮੈਂਬਰ ਬੀਬੀ ਸਰਬਜੀਤ ਕੌਰ, ਨੰਬਰਦਾਰ ਗੁਰਮੀਤ ਸਿੰਘ ਡੀ.ਸੀ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ, ਮੈਂਬਰ ਜੀਵਨ ਸਿੰਘ ਨੰਬਰਦਾਰ, ਜਗਤਾਰ ਸਿੰਘ ਨੰਬਰਦਾਰ, ਗੁਰਸੇਵਕ ਸਿੰਘ ਮੈਂਬਰ, ਸਾਹਿਬ ਸਿੰਘ, ਗੁਰਬੀਰ ਸਿੰਘ, ਹਰਪਾਲ ਸਿੰਘ, ਗੁਰਵਿੰਦਰ ਸਿੰਘ, ਗੁਰਲਾਲ ਸਿੰਘ, ਚੰਨਪ੍ਰੀਤ ਸਿੰਘ, ਮਲਕੀਅਤ ਸਿੰਘ ਆੜ੍ਹਤੀਆ, ਮਨਜੀਤ ਸਿੰਘ, ਗੁਰਦੇਵ ਸਿੰਘ, ਬਲਜਿੰਦਰ ਸਿੰਘ ਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਚੋਹਲਾ ਸਾਹਿਬ ਦੇ ਗੁਰਕੰਵਲਜੀਤ ਸਿੰਘ ਨੇ ਵਿਦੇਸ਼ 'ਚ ਵਧਾਇਆ ਪੰਜਾਬੀਆਂ ਦਾ ਮਾਣ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਮਾਡਰਨ ਸਕੂਲ ਭਰੋਵਾਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।