21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 14-05-2026
ਗੋਇੰਦਵਾਲ ਸਾਹਿਬ, 13 ਮਈ (ਸਕੱਤਰ ਸਿੰਘ ਅਟਵਾਲ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੌਇੰਦਵਾਲ ਸਾਹਿਬ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਦੇ ਨਤੀਜਿਆਂ ਵਿਚ ਵੱਡੀਆਂ ਮੱਲਾਂ ਮਾਰੀਆਂ ਹਨ | ਸੰਸਥਾ ਦੇ ਸਾਰੇ ਵਿਦਿਆਰਥੀਆਂ ਨੇ ਉੱਚ ਅੰਕਾਂ ਨਾਲ ਪ੍ਰੀਖਿਆ ਪਾਸ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਜਿਥੇ ਮਿਹਨਤ ਨੂੰ ਮਕਸਦ ਅਤੇ ਸਿੱਖਿਆ ਨੂੰ ਸੰਸਕਾਰ ਬਣਾਇਆ ਜਾਵੇ ਉਥੇ ਕਾਮਯਾਬੀ ਖੁਦ ਕਦਮ ਚੁੱਕਦੀ ਹੈ | ਸਕੂਲ ਦੇ ਹੋਣਹਾਰ ਵਿਦਿਆਰਥੀ ਸਹਿਜਪ੍ਰੀਤ ਕੌਰ ਤੇ ਜਸਮੀਨ ਕੌਰ ਨੇ 91 ਫ਼ੀਸਦੀ, ਕੰਵਲਜੀਤ ਕੌਰ ਨੇ 90 ਫ਼ੀਸਦੀ, ਪ੍ਰਭਜੋਤ ਕੌਰ 89 ਫ਼ੀਸਦੀ, ਦਮਨਪ੍ਰੀਤ ਕੌਰ ਨੇ 88 ਫ਼ੀਸਦੀ, ਅਨਮੋਲਪ੍ਰੀਤ ਕੌਰ ਨੇ 85 ਫ਼ੀਸਦੀ ਨੇ ਅੰਕ ਹਾਸਲ ਕਰਕੇ ਸੰਸਥਾ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇਸ ਤੋਂ ਇਲਾਵਾ ਬਾਕੀ ਵਿਦਿਆਰਥੀਆਂ ਚੰਗੇ ਨੰਬਰ ਲੈ ਮੱਲਾਂ ਮਾਰੀਆਂ ਗਈਆਂ | ਇਸ ਮੌਕੇ ਸੰਸਥਾ ਦੇ ਪਿ੍ੰਸੀਪਲ ਭਗਵੰਤ ਕੌਰ ਨੇ ਕਿਹਾ ਕਿ ਇਹ ਚੰਗੇ ਨਤੀਜੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹਨ | ਉਨ੍ਹਾਂ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਕੇਵਲ ਅੰਕਾਂ ਦੀ ਜਿੱਤ ਨਹੀਂ, ਸਗੋਂ ਅਣਥੱਕ ਮਿਹਨਤ, ਅਨੁਸ਼ਾਸਨ ਤੇ ਵਿਸ਼ਵਾਸ ਦੀ ਰੌਸ਼ਨ ਮਿਸਾਲ ਹਨ | ਸਕੂਲ ਦੇ ਵਿਦਿਆਰਥੀ ਸਾਲ ਭਰ ਪੜ੍ਹਾਈ ਦੇ ਨਾਲ ਨਾਲ ਜੋਨ ਪੱਧਰੀ, ਜ਼ਿਲ੍ਹਾ ਪੱਧਰੀ ਤੇ ਸੂਬਾ ਪੱਧਰੀ ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੀ ਵੱਖਰੀ ਪਛਾਣ ਬਣਾਉਂਦੇ ਹਨ | ਉਮੀਦਾਂ ਮਨੁੱਖ ਨੂੰ ਕੋਸ਼ਿਸ਼ ਕਰਨ ਦੀ ਤਾਕਤ ਦਿੰਦੀਆਂ ਹਨ ਅਤੇ ਅਣਥੱਕ ਕੋਸ਼ਿਸ਼ ਹੀ ਸਫ਼ਲਤਾ ਦੀ ਅਸਲੀ ਚਾਬੀ ਹੁੰਦੀ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਸਕੂਲ ਦੀ ਪ੍ਰਬੰਧਕੀ ਕਮੇਟੀ ਵਲੋਂ ਸਕੂਲ ਦੇ ਸਾਲਾਨਾ ਸਮਾਗਮ ਦੌਰਾਨ ਮਾਪਿਆਂ ਦੀ ਹਾਜ਼ਰੀ ਵਿਚ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਕਲਾਸ ਦੀ ਇੰਚਾਰਜ ਸ਼ਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੱੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਕਾਮਯਾਬੀਆਂ ਨਾ ਸਿਰਫ ਸਕੂਲ ਦੀ ਸ਼ਾਨ ਹਨ ਸਗੋਂ ਇਲਾਕੇ ਦੇ ਚੰਗੇ ਭਵਿੱਖ ਦੀ ਉਮੀਦ ਹਨ | ਇਸ ਮੌਕੇ ਸ਼ਰਨਜੀਤ ਕੌਰ, ਕੁਲਦੀਪ ਸਿੰਘ, ਮਨਪ੍ਰੀਤ ਕੌਰ, ਬੇਅੰਤ ਕੌਰ, ਕੰਵਰਜੀਤ ਸਿੰਘ, ਕੁਲਜਿੰਦਰ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਕਰਮਚਾਰੀਆਂ ਦੀ ਹੜਤਾਲ 8ਵੇਂ ਦਿਨ 'ਚ ਦਾਖ਼ਲ ਅਗਲੀ ਖ਼ਬਰ ਦਾਗੀਆਂ ਨੂੰ ਸਿਆਸੀ ਬੁੱਕਲ 'ਚ ਬਿਠਾਉਣ ਵਾਲੀਆਂ ਧਿਰਾਂ ਨੂੰ ਪੰਜਾਬ ਕਦੇ ਮੁਆਫ਼ ਨਹੀਂ ਕਰੇਗਾ- ਬ੍ਰਹਮਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।