21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਵਲਟੋਹਾ ਵਿਖੇ ਪੁਲਿਸ ਤੇ ਗੈਂਗਸਟਰਾਂ 'ਚ ਮੁਕਾਬਲੇ ਦੌਰਾਨ ਚਾਰ ਗੈਂਗਸਟਰ ਹੋਏ ਜ਼ਖ਼ਮੀ

ਅਜੀਤ ਡੈਸਕ 14-05-2026
ਅਮਰਕੋਟ, 13 ਮਈ (ਭੱਟੀ)-ਥਾਣਾ ਵਲਟੋਹਾ ਦੇ ਅਧੀਨ ਆਉਂਦੇ ਪਿੰਡ ਕੋਟਲੀ ਵਾਸਵਾ ਸਿੰਘ ਵਾਲੀ ਸਾਈਡ ਪੁਲਿਸ 'ਤੇ ਗੈਂਗਸਟਰਾਂ ਅਤੇ ਪੁਲਿਸ ਦੌਰਾਨ ਹੋਏ ਮੁਕਾਬਲੇ ਦੌਰਾਨ ਪੁਲਿਸ ਵਲੋਂ ਚਲਾਈ ਗਈ ਗੋਲੀ ਦੌਰਾਨ ਚਾਰ ਗੈਂਗਸਟਰਾਂ ਦੇ ਗੋਲੀਆਂ ਲੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਪੁਲਿਸ ਪਾਰਟੀ ਨੇ ਤੁਰੰਤ ਹਿਰਾਸਤ ਵਿਚ ਲੈ ਕੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾ ਦਿੱਤਾ ਹੈ ਅਤੇ ਉਨ੍ਹਾਂ ਖਿਲਾਫ਼ ਥਾਣਾ ਵਲਟੋਹਾ ਵਿਖੇ ਮਾਮਲਾ ਦਰਜ ਕਰ ਲਿਆ ਹੈ | ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਘਟਨਾ ਸਥਾਨ ਦਾ ਜਾਇਜਾ ਲਿਆ ਅਤੇ ਦੱਸਿਆ ਕਿ ਥਾਣਾ ਵਲਟੋਹਾ ਦੀ ਪੁਲਿਸ ਪਾਰਟੀ ਗਸ਼ਤ ਦੌਰਾਨ ਜਾ ਰਹੀ ਸੀ ਤਾਂ ਦੋ ਸ਼ੱਕੀ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਪੁਲਿਸ ਪਾਰਟੀ 'ਤੇ ਹਮਲਾ ਕਰ ਦਿੱਤਾ | ਬਚਾਅ ਵਿਚ ਪੁਲਿਸ ਮੁਲਾਜਮਾਂ ਵਲੋਂ ਫਾਇਰਿੰਗ ਕੀਤੀ ਗਈ ਤਾਂ ਸ਼ੱਕੀ ਨੌਜਵਾਨਾਂ ਦੇ ਲੱਤਾਂ ਵਿਚ ਗੋਲੀਆਂ ਲੱਗਣ ਕਾਰਨ ਉਹ ਜ਼ਖਮੀ ਹੋ ਗਿਆ | ਜਿਨ੍ਹਾਂ ਦੀ ਪਛਾਣ ਸੰਨੀ ਤੇ ਸੁਖਵਿੰਦਰ ਵਜੋਂ ਹੋਈ | ਉਨ੍ਹਾਂ ਕਿਹਾ ਕਿ ਜਦੋਂ ਪੁਲਿਸ ਘਟਨਾ ਸਥਾਨ 'ਤੇ ਮੌਜੂਦ ਸੀ ਤਾਂ ਉਸ ਸਮੇਂ ਇਕ ਮੋਟਰਸਾਈਕਲ 'ਤੇ ਸਵਾਰ 2 ਨੌਜਵਾਨ ਜੋ ਕਿ ਗੈਂਗਸਟਰਾਂ ਦੇ ਇਸ਼ਾਰੇ 'ਤੇ ਇਨ੍ਹਾਂ ਨੂੰ ਬਚਾਉਣ ਆਏ ਸਨ ਤਾਂ ਉਨ੍ਹਾਂ ਵਲੋਂ ਵੀ ਪੁਲਿਸ ਪਾਰਟੀ 'ਤੇ ਫਾਈਰਿੰਗ ਕਰ ਦਿੱਤੀ | ਪੁਿਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਕਰਾਸ ਫਾਇਰਿੰਗ ਤੋਂ ਬਾਅਦ ਦੋਵੇਂ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਿਨ੍ਹਾਂ ਦੀ ਪਛਾਣ ਸੰਨੀ ਤੇ ਅਕਾਸ਼ਦੀਪ ਵਜੋਂ ਹੋਈ | ਦੋਵੇਂ ਹਮਲਾਵਰਾਂ ਨੂੰ ਕਈ ਗੋਲੀਆਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਕਿਸੇ ਵੀ ਗੈਂਗਸਟਰ ਜਾਂ ਅਪਰਾਧਿਕ ਗਤੀਵਿਧੀਆਂ ਵਿਚ ਹਿੱਸਾ ਲੈਣ ਵਾਲੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਨ੍ਹਾਂ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ | ਇਸ ਮੌਕੇ ਐੱਸ.ਪੀ.(ਡੀ) ਰਿੁਪਤਪਨ ਸਿੰਘ, ਡੀ.ਐੱਸ.ਪੀ.(ਡੀ) ਸ਼ਿਵਦਰਸਨ ਸਿੰਘ, ਡੀ.ਐੱਸ.ਪੀ.ਭਿੱਖੀਵਿੰਡ ਅਤੁਲ ਸੋਨੀ, ਐੱਸ.ਐੱਚ.ਓ.ਅਵਤਾਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਚੋਣਾਂ ਨਗਰ ਕੌਂਸਲ ਪੱਟੀ ਦੀਆਂ: ਪਹਿਲੇ ਦਿਨ ਨਹੀਂ ਭਰੀ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਅਗਲੀ ਖ਼ਬਰ ਡੀਜ਼ਲ, ਖ਼ਾਦਾਂ ਤੇ ਹੋਰ ਵਸਤਾਂ ਦੇ ਰੇਟ ਵਧਣ ਨਾਲ ਕਿਸਾਨ ਮਜ਼ਦੂਰ ਸੰਕਟ 'ਚ ਜਾਵੇਗਾ- ਕਿਸਾਨ ਸਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।