21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਹੈਰੋਇਨ ਤੇ ਪਿਸਟਲ ਸਮੇਤ 6 ਵਿਅਕਤੀ ਗਿ੍ਫ਼ਤਾਰ- ਐੱਸ.ਐੱਸ.ਪੀ. ਲਾਂਬਾ

ਅਜੀਤ ਡੈਸਕ 14-05-2026
ਤਰਨ ਤਾਰਨ, 13 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਹੋਇਆ ਪੁਲਿਸ ਨੇ ਵੱਖ-ਵੱਖ ਜਗ੍ਹਾਂ ਉਪਰ ਕੀਤੀ ਕਾਰਵਾਈ ਦੌਰਾਨ ਹੈਰੋਇਨ ਅਤੇ 2 ਪਿਸਟਲਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਜਸਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਲਵਿੰਦਰ ਸਿੰਘ ਪੁੱਤਰ ਅਲੈਕਸ਼ਨ ਸਿੰਘ ਵਾਸੀ ਖੁਵਾਸਪੁਰ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਐੱਸ.ਆਈ. ਪਰਵਿੰਦਰ ਸਿੰਘ ਨੇ ਗਸ਼ਤ ਦੌਰਾਨ ਸਟੇਡੀਅਮ ਭਿੱਖੀਵਿੰਡ ਬਲੇਰ ਰੋਡ ਤੋਂ ਜਗਪ੍ਰੀਤ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਮੱਖੀ ਕਲਾਂ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਅਮਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਚੌਂਕ ਬ੍ਰਾਹਮਣੀ ਵਾਲਾਂ ਮੌਜੂਦ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਹਰਮਨ ਸਿੰਘ ਪੁੱਤਰ ਗੁਰਦੇਵ ਸਿੰਘ, ਕੋਮਲਪ੍ਰੀਤ ਸਿੰਘ ਪੁੱਤਰ ਰਸ਼ਪਾਲ ਸਿੰਘ, ਲਵਜੀਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀਅਨ ਜੋਧ ਸਿੰਘ ਵਾਲਾ ਪੱਟੀ ਇਕ ਮੋਟਰਸਾਈਕਲ ਨੰਬਰ 'ਤੇ ਸਵਾਰ ਹੋ ਕੇ ਆ ਰਹੇ ਹਨ, ਜਿਨ੍ਹਾਂ ਪਾਸ ਨਾਜਾਇਜ਼ ਪਿਸਟਲ ਹਨ, ਜੋ ਕਿਸੇ ਸਮੇਂ ਵੀ ਕਿਸੇ ਵਾਰਦਾਤ ਨੂੰ ਅੰਜਾਮ ਦੇ ਸਕਦੇ ਹਨ ਤਾਂ ਤੁਰੰਤ ਉਨ੍ਹਾਂ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਪਿਸਟਲ 30 ਬੋਰ ਸਮੇਤ ਮੈਗਜੀਨ, 1 ਕਾਰਤੂਸ, ਇਕ ਪਿਸਟਲ 32 ਬੋਰ ਸਮੇਤ ਮੈਗਜੀਨ, 1 ਕਾਰਤੂਸ, ਇਕ ਪਿਸਟਲ 32 ਬੋਰ ਸਮੇਤ 2 ਮੈਗਜੀਨ ਅਤੇ 5 ਕਾਰਤੂਸ ਬਰਾਮਦ ਕੀਤੇ ਹਨ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਟੇਡੀਅਮ ਨੌਸ਼ਹਿਰਾ ਪੰਨੂੰਆਂ ਤੋਂ ਗੁਰਵਿੰਦਰ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਸੇਰੋਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਅਸਲਾ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾਿ ਰਹਾ ਹੈ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਧੂੰਦਾ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੀ ਭਰਵੀਂ ਇੱਕਤਰਤਾ ਅਗਲੀ ਖ਼ਬਰ ਚੋਣਾਂ ਨਗਰ ਕੌਂਸਲ ਪੱਟੀ ਦੀਆਂ: ਪਹਿਲੇ ਦਿਨ ਨਹੀਂ ਭਰੀ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।