24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਵਲੋਂ ਸਿਵਲ ਹਸਪਤਾਲ ਦੇ ਡਾਕਟਰਾਂ ਦਾ ਸਨਮਾਨ <br/>

ਅਜੀਤ ਡੈਸਕ 15-05-2026
ਤਰਨ ਤਾਰਨ, 14 ਮਈ (ਇਕਬਾਲ ਸਿੰਘ ਸੋਢੀ)-ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਤਰਨ ਤਾਰਨ ਵਲੋਂ ਸਿਵਲ ਹਸਪਤਾਲ ਵਿਖੇ ਵਧੀਆ ਸਿਹਤ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਦਾ ਸਨਮਾਨ ਕੀਤਾ ਗਿਆ | ਇਹ ਜਾਣਕਾਰੀ ਦਿੰਦੇ ਹੋਏ ਸੇਵਾ ਸੁਸਾਇਟੀ ਦੇ ਪ੍ਰਧਾਨ ਭਾਈ ਹਰਪ੍ਰੀਤ ਸਿੰਘ ਖਾਲਸਾ ਨੇ ਦੱਸਿਆ ਕਿ ਸੇਵਾ ਸੁਸਾਇਟੀ ਵਲੋਂ ਬਿਹਤਰ ਸਰਕਾਰੀ ਸੇਵਾ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨ ਦਿੱਤਾ ਜਾਂਦਾ ਹੈ ਤਾਂ ਜੋ ਉਹ ਹੋਰਨਾਂ ਵਾਸਤੇ ਪ੍ਰੇਰਨਾ ਸਰੋਤ ਬਣ ਸਕਣ | ਇਸੇ ਹੀ ਲੜੀ ਤਹਿਤ ਸੇਵਾ ਸੁਸਾਇਟੀ ਵਲੋਂ ਸਿਵਲ ਹਸਪਤਾਲ ਤਰਨ ਤਾਰਨ ਦੇ ਇਮਾਨਦਾਰ ਅਤੇ ਸਮਰਪਿਤ ਡਾਕਟਰਾਂ ਦਾ ਸਨਮਾਨ ਕੀਤਾ ਗਿਆ ਜਿਸ ਵਿਚ ਹਸਪਤਾਲ ਦੇ ਐੱਸ.ਐੱਮ.ਓ. ਡਾ. ਸੁਰਿੰਦਰ ਕੁਮਾਰ, ਡਾ. ਨਵਪ੍ਰੀਤ ਸਿੰਘ ਐੱਮ.ਡੀ, ਡਾ.ਰਬਿੰਦਰ ਕੁਮਾਰ ਐੱਮ.ਡੀ, ਡਾ. ਨੀਰਜ ਲਤਾ, ਡਾ. ਨਵਨੀਤ ਮਿਨਹਾਸ ਤੇ ਨੀਤੂ ਤੇਜਪਾਲ ਸ਼ਾਮਿਲ ਹਨ | ਇਸ ਮੌਕੇ ਐੱਸ. ਐੱਮ. ਓ. ਡਾ. ਸੁਰਿਦਰ ਕੁਮਾਰ ਨੇ ਸੇਵਾ ਸੁਸਾਇਟੀ ਵਲੋਂ ਡਾਕਟਰਾਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਅਕਾਲ ਅਕੈਡਮੀ ਢੋਟੀਆਂ ਦਾ ਬਾਰ੍ਹਵੀਂ ਜਮਾਤ ਦੇ ਬੋਰਡ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।