24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 15-05-2026
ਤਰਨ ਤਾਰਨ, 14 ਮਈ (ਹਰਿੰਦਰ ਸਿੰਘ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨਤਾਰਨ ਨੇ ਇਸ ਸਾਲ ਵੀ 12 ਵੀਂ ਜਮਾਤ ਵਿਚ 100 ਫ਼ੀਸਦੀ ਪਾਸ ਦਰ ਪ੍ਰਾਪਤ ਕੀਤੀ | ਵਿਦਿਆਰਥੀਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ, ਜਿਸ ਨਾਲ ਸਕੂਲ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਹੋਇਆ | ਸਕੂਲ ਦੇ ਕੁੱਲ ਟਾਪਰਾਂ ਵਿਚੋਂ ਸਿਮਰਨਜੀਤ ਕੌਰ ਕਾਮਰਸ ਨੇ 97 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ | ਪਾਮਲਦੀਪ ਕੌਰ ਕਾਮਰਸ ਨੇ 95.8 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਸੁਖਮਨੀ ਕੌਰ ਨੇ 94.8 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਸਾਇੰਸ ਮੈਡੀਕਲ ਗਰੁੱਪ ਵਿਚ ਗੁਰਮਿੰਦਰ ਕੌਰ ਨੇ 94.4 ਫ਼ੀਸਦੀ, ਅਨਮੋਲ ਅਤੇ ਮਹਿਨੂਰ ਨੇ 93.6 ਫ਼ੀਸਦੀ ਅਤੇ ਅੰਸ਼ਪ੍ਰੀਤ ਕੌਰ ਨੇ 88.6 ਫ਼ੀਸਦੀ ਅੰਕ ਪ੍ਰਾਪਤ ਕੀਤੇ | ਸਾਇੰਸ ਨਾਨ-ਮੈਡੀਕਲ ਗਰੁੱਪ ਵਿਚ ਹਰਮਨਪ੍ਰੀਤ ਸਿੰਘ ਨੇ 90.2 ਫ਼ੀਸਦੀ, ਕਰਨਿਕ ਨੇ 83.6 ਫ਼ੀਸਦੀ ਤੇ ਸਹਿਜ ਸਿੰਘ ਨੇ 78.4 ਫ਼ੀਸਦੀ ਅੰਕ ਪ੍ਰਾਪਤ ਕੀਤੇ | ਆਰਟਸ ਗਰੁੱਪ ਵਿਚ ਸਿਮਰਨਪ੍ਰੀਤ ਕੌਰ ਨੇ 91.4 ਫ਼ੀਸਦੀ, ਮਨਿੰਦਰ ਸਿੰਘ ਅਤੇ ਰਮਨਦੀਪ ਕੌਰ ਨੇ 85.2 ਫ਼ੀਸਦੀ ਅਤੇ ਅਭੈਦੀਪ ਸਿੰਘ ਨੇ 84.2 ਫ਼ੀਸਦੀ ਅੰਕ ਪ੍ਰਾਪਤ ਕੀਤੇ, ਇਸ ਤਰ੍ਹਾਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਵਿਸ਼ਿਆਂ ਵਿਚ ਸਭ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲਿਆਂ ਵਿਚੋਂ ਦੋ ਵਿਦਿਆਰਥੀਆਂ ਨੇ ਪੰਜਾਬੀ ਵਿਚ 100, ਦੋ ਵਿਦਿਆਰਥੀਆਂ ਨੇ ਅਕਾਉਂਟਸ ਵਿਚ 100, ਅੰਗਰੇਜ਼ੀ ਵਿਚ 100, ਬਿਜ਼ਨਸ ਸਟੱਡੀਜ਼ ਵਿਚ 99, ਪੇਂਟਿੰਗ ਵਿਚ 99, ਬਾਇਓਲੋਜੀ ਵਿਚ 98, ਆਰਟੀਫੀਸ਼ੀਅਲ ਇੰਟੈਲੀਜੈਂਸ ਵਿੱਚ 98, ਇਨਫਰਮੇਸ਼ਨ ਟੈਕਨਾਲੋਜੀ ਵਿਚ 97, ਕੈਮਿਸਟਰੀ ਵਿਚ 97, ਇਕਨਾਮਿਕਸ ਵਿਚ 95, ਫ਼ਿਜਿਕਸ ਵਿਚ 95, ਫਿਜਿਕਸ ਵਿਚ 94, ਫਿਜ਼ੀਕਲ ਐਜੂਕੇਸ਼ਨ ਵਿਚ 91, ਪੋਲੀਟੀਕਲ ਸਾਇੰਸ ਵਿਚ 89 ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਚੀਫ਼ ਖ਼ਾਲਸਾ ਦੀਵਾਨ ਦੇ ਵਧੀਕ ਆਨਰੇਰੀ ਸਕੱਤਰ, ਸਥਾਨਕ ਕਮੇਟੀ ਦੇ ਪ੍ਰਧਾਨ ਅਤੇ ਸਕੂਲ ਮੈਂਬਰ ਇੰਚਾਰਜ ਹਰਜੀਤ ਸਿੰਘ, ਸਥਾਨਕ ਕਮੇਟੀ ਦੇ ਉਪ ਪ੍ਰਧਾਨ ਅਤੇ ਸਕੂਲ ਮੈਂਬਰ ਇੰਚਾਰਜ ਗੁਰਿੰਦਰ ਸਿੰਘ, ਸਕੂਲ ਮੈਂਬਰ ਇੰਚਾਰਜ ਨਵਜੋਤ ਸਿੰਘ ਅਤੇ ਰਣਦੀਪ ਸਿੰਘ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੁੱਚੇ ਸਟਾਫ਼ ਨੂੰ ਇਸ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੱਤੀ | ਸਕੂਲ ਪਿ੍ੰਸੀਪਲ ਸਤਵੰਤ ਸਿੰਘ ਬੈਂਸ ਨੇ ਵਿਦਿਆਰਥੀਆਂ ਦੀ ਸਫ਼ਲਤਾ 'ਤੇ ਖੁਸ਼ੀ ਪ੍ਰਗਟ ਕੀਤੀ ਅਤੇ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਸਾਲ ਭਰ ਕੀਤੀ ਸਖ਼ਤ ਮਿਹਨਤ ਲਈ ਵਧਾਈ ਦਿੱਤੀ |

ਪਿਛਲੀ ਖ਼ਬਰ ਢੋਟੀਆਂ ਦੇ ਦਿਵਿਆਂਗ ਪਤੀ-ਪਤਨੀ ਸਹੂਲਤਾਂ ਤੋਂ ਵਾਂਝੇ <br/> ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਵਲੋਂ ਸਿਵਲ ਹਸਪਤਾਲ ਦੇ ਡਾਕਟਰਾਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।