ਚੋਹਲਾ ਸਾਹਿਬ, 15 ਮਈ (ਬਲਵਿੰਦਰ ਸਿੰਘ)ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹਾਲ ਹੀ ਵਿਚ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿਚ ਇਲਾਕੇ ਦੇ ਨਾਮ ਅਤੇ ਵਿੱਦਿਅਕ ਸੰਸਥਾ ਨਿਊ ਲਾਈਵ ਪਬਲਿਕ ਸਕੂਲ ਦੇ ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਮੈਡਮ ਸਰੋਜ ਬਾਲਾ ਨੇ ਦੱਸਿਆ ਕਿ ਸਾਰੇ ਵਿਦਿਆਰਥੀਆ ਦਾ ਨਤੀਜਾ ਸ਼ਾਨਦਾਰ ਰਿਹਾ ਅਤੇ ਦਸਵੀਂ ਜਮਾਤ ਦੇ ਸਾਰੇ ਹੀ ਵਿਦਿਆਰਥੀ ਵਧੀਆ ਨੰਬਰ ਲੈ ਕੇ ਪਾਸ ਹੋਏ | ਇਸ ਨਤੀਜੇ ਵਿਚ ਸਕੂਲ ਦੀ ਵਿਦਿਆਰਥਣ ਚੇਤਨਾ ਨਈਅਰ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ, ਦੂਸਰੇ ਸਥਾਨ 'ਤੇ ਅਨਮੋਲਦੀਪ ਕੌਰ ਅਤੇ ਤੀਸਰੇ ਸਥਾਨ 'ਤੇ ਸਿਮਰਪ੍ਰੀਤ ਕੌਰ ਰਹੀ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ੍ਰੀ ਮਤੀ ਸਰੋਜ ਬਾਲਾ ਨੇ ਦਸਵੀਂ ਜਮਾਤ ਦੇ ਸਾਰੇ ਪਾਸ ਹੋਏ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦੇ ਹੋਏ ਇਸੇ ਤਰ੍ਹਾਂ ਹੀ ਲਗਨ ਅਤੇ ਮਿਹਨਤ ਨਾਲ ਪੜਾਈ ਕਰਨ ਲਈ ਪ੍ਰੇਰਨਾ ਦਿੱਤੀ | ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਦੇ ਸਕੂਲ ਦੇ ਸਾਰੇ ਵਿਦਿਆਰਥੀ ਹਰ ਸਾਲ ਚੰਗੇ ਨੰਬਰ ਲੈ ਕੇ ਪਾਸ ਹੁੰਦੇ ਹਨ, ਜਿਸ ਲਈ ਵਿਦਿਆਰਥੀਆਂ ਦੇ ਨਾਲਨਾਲ ਸਮੁੱਚਾ ਸਟਾਫ਼ ਵਧਾਈ ਦਾ ਪਾਤਰ ਹੈ, ਜਿਹੜੇ ਬੱਚਿਆਂ ਨੂੰ ਇਮਤਿਹਾਨਾਂ ਲਈ ਤਿਆਰ ਕਰਨ ਲਈ ਸਖਤ ਮਿਹਨਤ ਕਰਦੇ ਹਨ |