28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਕੇਂਦਰ ਸਰਕਾਰ ਪੰਜਾਬ ਦੇ ਹੱਕਾਂ 'ਤੇ ਡਾਕੇ ਮਾਰਨੇ ਬੰਦ ਕਰੇ-ਕੁੱਲ ਹਿੰਦ ਕਿਸਾਨ ਸਭਾ <br/>

ਅਜੀਤ ਡੈਸਕ 16-05-2026
ਤਰਨ ਤਾਰਨ, 15 ਮਈ (ਇਕਬਾਲ ਸਿੰਘ ਸੋਢੀ)-ਸੰਯੁਕਤ ਕਿਸਾਨ ਮੋਰਚਾ ਵਲੋਂ ਮੋਹਾਲੀ, ਚੰਡੀਗੜ੍ਹ ਵਿਖੇ ਵਿਸ਼ਾਲ ਰੈਲੀ ਕੀਤੀ ਗਈ | ਇਸ ਰੈਲੀ ਦਾ ਮੁੱਖ ਮਕਸਦ ਗਵਰਨਰ ਪੰਜਾਬ ਨੂੰ ਕੇਂਦਰ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਵਿਰੁੱਧ ਮੰਗ ਪੱਤਰ ਦੇਣਾ ਹੈ, ਤਾਂ ਕਿ ਪਿਛਲੇ ਸਮੇਂ ਚ ਕੇਂਦਰ ਸਰਕਾਰ ਵਲੋਂ ਜਿੱਥੇ ਪੰਜਾਬ ਦੇ ਪਾਣੀਆਂ 'ਤੇ ਡਾਕਾ ਮਾਰਨ ਦੀ ਲਗਾਤਾਰ ਕੋਸ਼ਿਸ਼ ਜਾਰੀ ਹੈ, ਉੱਥੇ ਪੰਜਾਬ ਯੂਨੀਵਰਸਿਟੀ ਖੋਹਣ ਦੀ ਕੋਸ਼ਿਸ਼ ਵੀ ਲਗਾਤਾਰ ਜਾਰੀ ਹੈ | ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਨੁੰਮਾਇੰਦਗੀ ਕੱਚੀ ਕਰ ਦਿੱਤੀ ਗਈ ਹੈ | ਇਸੇ ਤਰ੍ਹਾਂ ਚੰਡੀਗੜ੍ਹ ਜਿਹੜਾ ਪੰਜਾਬ ਦੀ ਆਬਾਦੀ ਨੂੰ ਉਜਾੜ ਕੇ ਬਣਾਇਆ ਗਿਆ ਸੀ, ਉਸ ਨੂੰ ਪੂਰੀ ਤਰ੍ਹਾਂ ਪੰਜਾਬ ਤੋਂ ਅਲੱਗ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ ਅਤੇ ਚੰਡੀਗੜ੍ਹ ਵਿਚੋਂ ਪੰਜਾਬੀ ਬੋਲੀ ਨੂੰ ਵੀ ਮਾਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ | ਇਸ ਵਿਸ਼ਾਲ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਤਰਨ ਤਾਰਨ ਜ਼ਿਲ੍ਹੇ ਤੋਂ ਕੁੱਲ ਹਿੰਦ ਕਿਸਾਨ ਸਭਾ ਦਾ ਇਕ ਜਥਾ ਰਵਾਨਾ ਹੋਇਆ, ਜਿਸ ਵਿਚ ਜ਼ਿਲ੍ਹਾ ਜਨਰਲ ਸਕੱਤਰ ਬਲਕਾਰ ਸਿੰਘ ਵਲਟੋਹਾ ਸਮੇਤ ਗੁਰਪ੍ਰੀਤ ਸਿੰਘ ਗੰਡੀਵਿੰਡ, ਦਵਿੰਦਰ ਸੋਹਲ, ਬਲਦੇਵ ਸਿੰਘ ਧੂੰਦਾ, ਬਾਬਾ ਹੀਰਾ ਸਿੰਘ, ਸੁਖਦੇਵ ਸਿੰਘ ਮਾਣੋਚਾਲ੍ਹ, ਦਰਸ਼ਨ ਸਿੰਘ ਬਿਹਾਰੀਪੁਰ, ਮੋਤਾ ਸਿੰਘ ਸੋਹਲ, ਰਾਣਾ ਰਣਜੀਤ, ਗੁਰਦਿਆਲ ਸਿੰਘ ਵਰਨਾਲਾ, ਕਾਰਜ ਸਿੰਘ ਕੈਰੋਂ, ਪੰਜਾਬ ਸਿੰਘ ਕਸੇਲ ਤੇ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਛੱਜਲਵੱਡੀ 'ਚ ਸੰਗਤ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਭਰਵਾਂ ਸਵਾਗਤ <br/> ਅਗਲੀ ਖ਼ਬਰ ਨਿਊ ਲਾਈਫ ਪਬਲਿਕ ਸਕੂਲ ਚੋਹਲਾ ਸਾਹਿਬ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।