28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਕੁਲਵੰਤ ਸਿੰਘ ਪਿੰਡੀਆ ਤਰਨ ਤਾਰਨ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਡਾਇਰੈਕਟਰ ਬਣੇ <br/>

ਅਜੀਤ ਡੈਸਕ 16-05-2026
ਗੋਇੰਦਵਾਲ ਸਾਹਿਬ, 15 ਮਈ (ਸਕੱਤਰ ਸਿੰਘ ਅਟਵਾਲ)-ਤਰਨ ਤਾਰਨ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਦੀਆਂ ਚੋਣਾਂ ਦੌਰਾਨ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਕੁਲਵੰਤ ਸਿੰਘ ਪਿੰਡੀਆਂ ਨੂੰ ਬਿਨਾਂ ਮੁਕਾਬਲਾ (ਨਿਰਵਿਰੋਧ) ਤਰਨ ਤਾਰਨ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਜ਼ੋਨ ਗੋਇੰਦਵਾਲ ਸਾਹਿਬ ਦਾ ਡਾਇਰੈਕਟਰ ਚੁਣ ਲਿਆ ਗਿਆ | ਉਨ੍ਹਾਂ ਦੀ ਇਸ ਜਿੱਤ ਨਾਲ ਇਲਾਕੇ ਦੇ ਕਿਸਾਨਾਂ ਅਤੇ ਸਹਿਕਾਰੀ ਖੇਤਰ ਨਾਲ ਜੁੜੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਚੋਣ ਅਧਿਕਾਰੀ ਦੀ ਨਿਗਰਾਨੀ ਹੇਠ ਹੋਈ ਇਸ ਪ੍ਰਕਿਰਿਆ ਦੌਰਾਨ ਕਿਸੇ ਹੋਰ ਉਮੀਦਵਾਰ ਵਲੋਂ ਕਾਗਜ਼ ਦਾਖਲ ਨਾ ਕੀਤੇ ਜਾਣ ਤੇ ਕੁਲਵੰਤ ਸਿੰਘ ਨੂੰ ਬਿਨਾ ਮੁਕਬਲਾ ਪਾਰਦਰਸ਼ੀ ਪ੍ਰਕਿਰਿਆ ਨਾਲ ਜੇਤੂ ਕਰਾਰ ਦਿੱਤਾ ਗਿਆ | ਇਸ ਮੌਕੇ ਬੈਂਕ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਨਿਯਮਾਂ ਅਨੁਸਾਰ ਚੋਣ ਸਰਟੀਫਿਕੇਟ ਵੀ ਸੌਂਪਿਆ ਗਿਆ | ਇਸ ਮੌਕੇ ਨਵ-ਨਿਯੁਕਤ ਡਾਇਰੈਕਟਰ ਕੁਲਵੰਤ ਸਿੰਘ ਨੇ ਸਮੂਹ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹ ਬੈਂਕ ਦੀਆਂ ਸੇਵਾਵਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ | ਇਸ ਮੌਕੇ ਉਨ੍ਹਾਂ ਕਿਸਾਨਾਂ ਦੇ ਹਿੱਤਾਂ ਲਈ ਕੰਮ ਕਰਨ ਦਾ ਅਹਿਦ ਲਿਆ | ਉਨ੍ਹਾਂ ਕਿਹਾ ਕਿ ਬੈਂਕ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਅਤੇ ਖੇਤੀਬਾੜੀ ਕਰਜ਼ਿਆਂ ਦੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ | ਜਿਕਰਯੋਗ ਹੈ ਕੁਲਵੰਤ ਸਿੰਘ ਇਲਾਕੇ ਦੀ ਬੇਦਾਗ ਸ਼ਖ਼ਸੀਅਤ ਸੇਵਾਮੁਕਤ ਡਿਪਟੀ ਡਾਇਰੈਕਟਰ ਖੇਤੀਬਾੜੀ ਹਰਜਿੰਦਰ ਸਿੰਘ ਪਿੰਡੀਆਂ ਦੇ ਪਿਤਾ ਹਨ | ਇਸ ਮੌਕੇ ਹਰਪਾਲ ਸਿੰਘ ਪੰਨੂ ਸੇਵਾਮੁਕਤ ਮੁੱਖ ਖੇਤੀਬਾੜੀ ਅਫ਼ਸਰ ਸਮੇਤ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਸਹਿਕਾਰੀ ਸਭਾਵਾਂ ਦੇ ਨੁਮਾਇੰਦਿਆਂ ਨੇ ਨਵੇਂ ਚੁਣੇ ਗਏ ਡਾਇਰੈਕਟਰ ਨੂੰ ਫੁੱਲਾਂ ਪਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਲੱਡੂ ਵੰਡੇ |

ਪਿਛਲੀ ਖ਼ਬਰ ਸਤਲੁਜ ਪਬਲਿਕ ਸਕੂਲ ਠੱਕਰਪੁਰਾ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਐੱਸ. ਡੀ. ਸਕੂਲ ਤਰਨ ਤਾਰਨ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।