28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਤਲੁਜ ਪਬਲਿਕ ਸਕੂਲ ਠੱਕਰਪੁਰਾ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 16-05-2026
ਪੱਟੀ, 15 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਪੱਟੀ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਰਿਹਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਰਾਜਵੀਰ ਕੌਰ ਨੇ ਦੱਸਿਆ ਕਿ ਬਾਰਵੀਂ ਜਮਾਤ ਵਿੱਚ ਨੋਨ ਮੈਡੀਕਲ ਗਰੁੱਪ ਵਿਚੋਂ ਕੰਵਲਜੀਤ ਕੌਰ ਸਪੁੱਤਰੀ ਜਰਨੈਲ ਸਿੰਘ ਨੇ 88.2 ਫ਼ੀਸਦੀ, ਕਰਮਪ੍ਰੀਤ ਕੌਰ ਸਪੁੱਤਰੀ ਮਨਤੇਜ ਸਿੰਘ ਨੇ 86.8 ਫ਼ੀਸਦੀ, ਰਮਨਦੀਪ ਕੌਰ ਸਪੁੱਤਰੀ ਜਰਨੈਲ ਸਿੰਘ ਨੰ 86.8 ਫ਼ੀਸਦੀ ਅੰਕ ਪ੍ਰਾਪਤ ਕੀਤੇ | ਇਸੇ ਤਰ੍ਹਾਂ ਕਾਮਰਸ ਗਰੁੱਪ ਵਿਚੋਂ ਹਰਮਨਪ੍ਰੀਤ ਕੌਰ ਸਪੁੱਤਰੀ ਬਿਕਰਮਜੀਤ ਸਿੰਘ ਗਰੁੱਪ ਵਿਚੋਂ 87 ਫ਼ੀਸਦੀ ਅੰਕ ਪ੍ਰਾਪਤ ਕੀਤੇ | ਇਸੇ ਤਰ੍ਹਾਂ ਮੈਡੀਕਲ ਗਰੁੱਪ ਵਿਚੋਂ ਰਘੂਵੰਸ਼ ਜੋਸ਼ੀ ਪੁੱਤਰ ਰਜਿੰਦਰ ਕੁਮਾਰ ਨੇ 87 ਫ਼ੀਸਦੀ ਅਤੇ ਸੁਖਪ੍ਰੀਤ ਸਿੰਘ ਪੁੱਤਰ ਪ੍ਰਤਾਪ ਸਿੰਘ ਨੇ 86.6 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਤੋਂ ਇਲਾਵਾ ਬਾਕੀ ਵਿਦਿਆਰਥੀ ਵੀ 70 ਤੋਂ 80 ਫੀਸਦੀ ਨੰਬਰ ਲੈ ਕੇ ਪਾਸ ਹੋਏ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਹਰਬੀਰ ਸਿੰਘ ਗਿੱਲ, ਹਰਨੂਰ ਸਿੰਘ, ਸ੍ਰੀਮਤੀ ਪਰਮਿੰਦਰ ਕੌਰ, ਪਿ੍ੰਸੀਪਲ ਰਾਜਬੀਰ ਕੌਰ ਵਾਈਸ ਪਿ੍ੰਸੀਪਲ ਦਲਬੀਰ ਕੌਰ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਸਿਵਲ ਸਰਜਨ ਦਫ਼ਤਰ ਤਰਨ ਤਾਰਨ ਵਿਖੇ ਵਿਸ਼ਵ ਡੇਂਗੂ ਜਾਗਰੂਕਤਾ ਦਿਵਸ ਮਨਾਇਆ <br/> ਅਗਲੀ ਖ਼ਬਰ ਕੁਲਵੰਤ ਸਿੰਘ ਪਿੰਡੀਆ ਤਰਨ ਤਾਰਨ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਡਾਇਰੈਕਟਰ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।