27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸੰਤ ਬਾਬਾ ਤਾਰਾ ਸਿੰਘ ਖ਼ਾਲਸਾ ਸਕੂਲ ਭੱਠਲ ਸਹਿਜਾ ਸਿੰਘ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 16-05-2026
ਚੋਹਲਾ ਸਾਹਿਬ, 15 ਮਈ (ਬਲਵਿੰਦਰ ਸਿੰਘ)—ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋੋਂ ਬਾਰ੍ਹਵੀਂ ਜਮਾਤ ਦਾ ਸੈਸ਼ਨ 2026 ਦਾ ਨਤੀਜਾ ਐਲਾਨਿਆ ਗਿਆ ਹੈ | ਜਿਸ ਵਿਚ ਇਲਾਕੇ ਦੀ ਨਾਮਵਰ ਸੰਸਥਾ ਸੰਤ ਬਾਬਾ ਤਾਰਾ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਭੱਠਲ ਸਹਿਜਾ ਸਿੰਘ ਦਾ ਜਮਾਤ ਦਸਵੀਂ ਅਤੇ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਸਾਰੇ ਵਿਦਿਆਰਥੀਆਂ ਵਿਚੋਂ ਕਰਨਬੀਰ ਸਿੰਘ ਪਹਿਲਾ ਸਥਾਨ, ਅਰਸ਼ਪ੍ਰੀਤ ਸਿੰਘ ਤੇ ਲਵਪ੍ਰੀਤ ਸਿੰਘ ਦੂਜਾ ਸਥਾਨ ਅਤੇ ਪਰਮੀਤ ਕੌਰ ਤੇ ਜਪਨੀਤ ਕੌਰ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਤੋਂ ਇਲਾਵਾ ਸਕੂਲ ਦੇ ਬਾਕੀ ਵਿਦਿਆਰਥੀ ਵੀ ਵਧੀਆ ਨੰਬਰ ਪ੍ਰਾਪਤ ਕਰਕੇ ਪਾਸ ਹੋਏ | ਸਕੂਲ ਦੇ ਐੱਮ. ਡੀ. ਹਰਬੰਸ ਕੌਰ, ਪ੍ਰਧਾਨ ਵਿਕਰਮਦੀਪ ਸਿੰਘ, ਪਿ੍ੰਸੀਪਲ ਕਰਮਜੀਤ ਕੌਰ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਅਤੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਮੰਨਾ ਦੀ ਅਗਵਾਈ ਹੇਠ ਪਿੰਡ ਮੁਗਲਾਣੀ ਤੋਂ ਕਈ ਪਰਿਵਾਰ ਭਾਜਪਾ 'ਚ ਸ਼ਾਮਿਲ ਅਗਲੀ ਖ਼ਬਰ ਬਾਬਾ ਦੀਪ ਸਿੰਘ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।