27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਚੋਣਾਂ ਨਗਰ ਕੌਂਸਲ ਪੱਟੀ ਦੀਆਂ 19 ਵਾਰਡਾਂ ਲਈ 53 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ <br/>

ਨਗਰ ਕੌਂਸਲ ਚੋਣਾਂ ਲਈ ਕਾਂਗਰਸ, ਭਾਜਪਾ, ਕੈਰੋਂ ਪਰਿਵਾਰ ਅਤੇ ਆਜ਼ਾਦ ਉਮੀਦਵਾਰ ਆਪਣੇ-ਆਪਣੇ ਨਾਮਜ਼ਦਗੀ ਪੱਤਰ ਐੱਸ. ਡੀ. ਐੱਮ. ਦਫ਼ਤਰ ਦਾਖਲ ਕਰਵਾਉਣ ਮੌਕੇ | ਤਸਵੀਰਾਂ: ਖਹਿਰਾ <br/> 16-05-2026
ਪੱਟੀ, 15 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ) ਨਗਰ ਕੌਂਸਲ ਪੱਟੀ ਦੀਆਂ 26 ਮਈ ਨੂੰ ਹੋ ਰਹੀਆਂ ਚੋਣਾਂ ਤਹਿਤ ਸ਼ਹਿਰ ਦੀਆਂ 19 ਵਾਰਡਾਂ ਵਿਚੋਂ ਕੁੱਲ 53 ਉਮੀਦਵਾਰਾਂ ਵਲੋਂ ਐਸ.ਡੀ.ਐਮ. ਦਫ਼ਤਰ ਪੱਟੀ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ | ਨਾਮਜ਼ਦਗੀਆਂ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵਲੋਂ ਆਪਣੇ-ਆਪਣੇ ਸਮਰਥਕਾਂ ਸਮੇਤ ਹਾਜ਼ਰੀ ਲਗਵਾਈ ਗਈ | ਦੂਜੇ ਪਾਸੇ ਸੱਤਾਧਾਰੀ ਆਮ ਆਦਮੀ ਪਾਰਟੀ ਵਲੋਂ ਹਾਈਕਮਾਨ ਦੁਆਰਾ ਉਮੀਦਵਾਰਾਂ ਦੀ ਸੂਚੀ ਜਾਰੀ ਨਾ ਹੋਣ ਕਾਰਨ ਸ਼ੁੱਕਰਵਾਰ ਨੂੰ ਕੋਈ ਵੀ ਨਾਮਜ਼ਦਗੀ ਦਾਖ਼ਲ ਨਹੀਂ ਕਰਵਾਈ ਗਈ | ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਵੀ ਸ਼ਹਿਰ ਦੀਆਂ 19 ਵਾਰਡਾਂ ਵਿਚੋਂ ਕਿਸੇ ਵੀ ਉਮੀਦਵਾਰ ਦਾ ਐਲਾਨ ਨਾ ਕਰਨ ਕਾਰਨ ਇਨ੍ਹਾਂ ਚੋਣਾਂ ਤੋਂ ਦੂਰੀ ਬਣਾਉਣਾ ਕਈ ਸਿਆਸੀ ਸਵਾਲ ਖੜੇ ਕਰ ਗਈ ਹੈ | ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਆਜ਼ਾਦ ਤੌਰ 'ਤੇ ਸ਼ਹਿਰ ਦੀਆਂ 19 ਵਾਰਡਾਂ ਤੋਂ ਆਪਣੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਜਾ ਰਹੇ ਹਨ | ਇਸ ਤੋਂ ਇਲਾਵਾ ਕਾਂਗਰਸ ਪਾਰਟੀ, ਭਾਜਪਾ ਅਤੇ ਆਜ਼ਾਦ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ | ਨਾਮਜ਼ਦਗੀਆਂ ਦੌਰਾਨ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ, ਜਿਸ ਕਾਰਨ ਕੋਈ ਵੀ ਅਣਸੁਖਾਵੀਂ ਘਟਨਾ ਸਾਹਮਣੇ ਨਹੀਂ ਆਈ | ਉਮੀਦਵਾਰਾਂ ਅਤੇ ਸਮਰਥਕਾਂ ਵਲੋਂ ਆਪਸੀ ਭਾਈਚਾਰਕ ਸਾਂਝ ਦਾ ਪ੍ਰਗਟਾਵਾ ਕਰਦਿਆਂ ਅਮਨ-ਸ਼ਾਂਤੀ ਨਾਲ ਆਪਣੀਆਂ ਨਾਮਜ਼ਦਗੀਆਂ ਦਾਖਲ ਕਰਵਾਈਆਂ ਗਈਆਂ | ਨਾਮਜ਼ਦਗੀਆਂ ਦੌਰਾਨ ਕਾਂਗਰਸ ਪਾਰਟੀ ਵਲੋਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਭਾਜਪਾ ਵਲੋਂ ਵਿਜੈ ਕੁਮਾਰ ਅਤੇ ਕੈਰੋਂ ਪਰਿਵਾਰ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਅਤੇ ਸ਼ਹਿਰੀ ਪ੍ਰਧਾਨ ਗੁਰਚਰਨ ਸਿੰਘ ਚੰਨ ਦੀ ਮੌਜੂਦਗੀ ਵਿਚ ਉਮੀਦਵਾਰਾਂ ਵਲੋਂ ਕਾਗਜ਼ ਦਾਖਲ ਕਰਵਾਏ ਗਏ |

ਪਿਛਲੀ ਖ਼ਬਰ ਨਗਰ ਕੌਂਸਲ ਰਮਦਾਸ ਤੋਂ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰ ਜਿੱਤਣਗੇ- ਯੁੱਧਵੀਰ ਸਰਲੀ <br/> ਅਗਲੀ ਖ਼ਬਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਅੱਜ ਆਖਰੀ ਦਿਨ, 3 ਵਜੇ ਤੋਂ ਬਾਅਦ ਐੱਸ. ਡੀ. ਐੱਮ. ਕੰਪਲੈਕਸ ਦੇ ਗੇਟ ਹੋਣਗੇ ਬੰਦ- ਐੱਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।