19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸੰਤ ਸੂਬਾ ਸਿੰਘ ਸਰਦਾਰ ਹਰੀ ਸਿੰਘ ਸਕੂਲ ਨੰਦਪੁਰ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 16-05-2026
ਪੱਟੀ, 15 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਸ਼ੈਸ਼ਨ 2025-26 ਦੇ ਦਸਵੀਂ ਅਤੇ ਬਾਰ•ਵੀਂ ਕਲਾਸ ਦੇ ਨਤੀਜੇ ਵਿਚ ਸੰਤ ਸੂਬਾ ਸਿੰਘ ਸਰਦਾਰ ਹਰੀ ਸਿੰਘ ਸੀਨੀਅਰ ਸੈਕੰਡਰੀ ਸਕੂਲ ਨੰਦਪੁਰ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਦੇ ਸਦਕਾ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੀਆਂ ਦੱਸਵੀ ਕਲਾਸ ਦੀਆਂ ਵਿਦਿਆਰਥਣਾਂ ਅੰਮਿ੍ਤਪਾਲ ਕੌਰ ਨੇ 94 ਫ਼ੀਸਦੀ ਨਾਲ ਪਹਿਲਾ ਸਥਾਨ ਹਾਸਲ ਕੀਤਾ | ਹਰਮਨ ਕੌਰ ਨੇ ਦੂਸਰਾ ਤੇ ਕਿਰਨਦੀਪ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ ਅਤੇ ਬਾਰ•ਵੀਂ ਸ਼੍ਰੇਣੀ ਦੇ ਸਾਇੰਸ ਗਰੁੱਪ ਦੀ ਸਿਮਰਨ ਕੌਰ ਨੇ 96 ਫ਼ੀਸਦੀ (480) ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ, ਦੂਜਾ ਸਥਾਨ ਆਂਚਲਪ੍ਰੀਤ ਕੌਰ ਨੇ 94 ਫ਼ੀਸਦੀ ਹਾਸਲ ਕੀਤੇ ਅਤੇ ਤੀਜੇ ਸਥਾਨ ਤੇ ਰਹੀ ਹਰਮਨਪ੍ਰੀਤ ਨੇ 93 ਫ਼ੀਸਦੀ ਅੰਕ ਹਾਸਲ ਕੀਤੇ | ਸਿਮਰਨਪ੍ਰੀਤ ਕੌਰ ਤੇ ਆਂਚਲਪੀਤ ਕੌਰ ਨੇ ਗਣਿਤ ਵਿਸ਼ੇ ਅਤੇ ਫਿਜਿਕਸ ਵਿਸ਼ੇ ਵਿਚੋਂ 100/100 ਅੰਕ ਹਾਸਲ ਕੀਤੇ | ਇਸ ਤਰ੍ਹਾਂ ਸਕੂਲ ਦੇ ਕਾਮਰਸ ਗਰੁੱਪ ਵਿਚੋਂ ਜਸ਼ਨਪ੍ਰੀਤ ਕੌਰ ਨੇ 95 ਫ਼ੀਸਦੀ ਨਾਲ ਪਹਿਲਾ , ਸੁਖਦੀਪ ਕੌਰ ਨੇ 94 ਫ਼ੀਸਦੀ ਨਾਲ ਦੂਸਰਾ ਅਤੇ ਸੁਮਨਪ੍ਰੀਤ ਕੌਰ ਨੇ 91 ਫ਼ੀਸਦੀ ਨਾਲ ਤੀਸਰਾ ਸਥਾਨ ਹਾਸਿਲ ਕੀਤਾ ਤੇ ਸੁਖਦੀਪ ਕੌਰ ਨੇ ਬਿਜਨਸ ਸਟੱਡੀ ਵਿਚੋਂ 100 ਵਿਚੋਂ 100 ਨੰਬਰ ਲਏ | ਆਰਟਸ ਗਰੁੱਪ ਵਿਚੋਂ ਖੁਸ਼ਪ੍ਰੀਤ ਕੌਰ ਨੇ 93 ਫ਼ੀਸਦੀ, ਅਨਮੋਲਪ੍ਰੀਤ ਕੌਰ 91 ਫ਼ੀਸਦੀ, ਕੋਮਲਪ੍ਰੀਤ ਨੇ 89 ਫ਼ੀਸਦੀ ਨਾਲ ਤੀਸਰਾ ਸਥਾਨ ਹਾਸਲ ਕੀਤਾ | ਇਸ ਸ਼ਾਨਦਾਰ ਨਤੀਜੇ ਤੇ ਮਾਣ ਕਰਦਿਆਂ ਹੋਇਆਂ ਸਕੂਲ ਦੇ ਐੱਮ.ਡੀ. ਰਾਜਬੀਰ ਸਿੰਘ ਪੰਨੂੰ ਤੇ ਮੈਡਮ ਰਵਿੰਦਰਜੀਤ ਕੌਰ ਪੰਨੂ, ਪਿੰ੍ਰਸੀਪਲ ਅਵਦੀਪ ਕੌਰ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਕੂਲ ਦਾ ਨਾਂਅ ਰੌਸ਼ਨ ਕਰਨ 'ਤੇ ਵਧਾਈ ਦਿੱਤੀ |

ਪਿਛਲੀ ਖ਼ਬਰ ਪੀ. ਐੱਮ. ਸ੍ਰੀ ਸਰਕਾਰੀ ਕੰਨਿਆ ਸਕੂਲ ਕੈਰੋਂ ਦੀਆਂ ਦੀਆਂ ਵਿਦਿਆਰਥਣਾਂ ਨੇ ਰਚਿਆ ਇਤਿਹਾਸ <br/> ਅਗਲੀ ਖ਼ਬਰ ਮੈਡੀਕਲ ਤੇ ਆਰਟਸ ਵਿਸ਼ੇ 'ਚ ਤਰਨ ਤਾਰਨ ਜ਼ਿਲ੍ਹੇ ਦੀ ਟਾਪਰ ਬਣੇ ਅਕਾਲ ਅਕੈਡਮੀ ਦਦੇਹਰ ਸਾਹਿਬ ਦੇ ਵਿਦਿਆਰਥੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।