18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਗਿਆਨਜੋਤ ਪਬਲਿਕ ਸਕੂਲ ਜਾਮਾਰਾਏ ਵਿਚ ਮਾਂ ਦਿਵਸ ਮਨਾਇਆ

ਅਜੀਤ ਡੈਸਕ 16-05-2026
ਤਰਨ ਤਾਰਨ, 15 ਮਈ (ਇਕਬਾਲ ਸਿੰਘ ਸੋਢੀ)-ਗਿਆਨਜੋਤ ਪਬਲਿਕ ਸਕੂਲ ਜਾਮਾਰਾਏ ਵਿੱਚ ਬੱਚਿਆਂ ਅਤੇ ਉਨ੍ਹਾਂ ਦੀਆਂ ਮਾਵਾਂ ਨਾਲ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਪ੍ਰੋਗਰਾਮ ਵਿਚ ਸ਼ਾਮਿਲ ਵਿਦਿਆਰਥੀਆਂ ਨੇ ਮਾਂ ਦਿਵਸ ਨੂੰ ਸਮਰਪਿਤ ਆਪਣੇ ਭਾਵ ਗੀਤਾਂ ਅਤੇ ਕਵਿਤਾਵਾਂ ਰਾਹੀਂ ਪੇਸ਼ ਕੀਤੇ | ਗੀਤਾਂ ਦੀ ਪੇਸ਼ਕਾਰੀ ਸਮੇਂ ਕੁਝ ਮਾਵਾਂ ਭਾਵਕ ਹੁੰਦੀਆਂ ਦੇਖੀਆਂ ਗਈਆਂ | ਆਪਣੇ ਭਾਸ਼ਣ ਵਿਚ ਸਕੂਲ ਪਿ੍ੰਸੀਪਲ ਰਵਜੀਤ ਕੌਰ ਨੇ ਬੱਚਿਆਂ ਨੂੰ ਸਦਾ ਮਾਪਿਆਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਕਿਹਾ ਕਿ ਔਰਤ ਦੇ ਅਨੇਕਾਂ ਰੂਪਾਂ ਵਿਚੋਂ ਸਭ ਤੋਂ ਪਵਿੱਤਰ ਰੂਪ ਮਾਂ ਦਾ ਹੈ, ਇਸਦੇ ਨਾਲ ਹੀ ਉਨ੍ਹਾਂ ਨੇ ਸੰਸਾਰ ਦੀਆਂ ਕੁੱਲ ਮਾਵਾਂ ਨੂੰ ਮਾਂ ਦਿਵਸ ਦੀਆਂ ਮੁਬਾਰਕਾਂ ਵੀ ਦਿੱਤੀਆਂ ਤੇ ਇਸ ਪ੍ਰੋਗਰਾਮ ਵਿਚ ਆਈਆਂ ਮਾਵਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ |
ਪਿਛਲੀ ਖ਼ਬਰ ਧਾਰਮਿਕ ਪ੍ਰੀਖਿਆ 'ਚ ਮਾਤਾ ਸਾਹਿਬ ਕੌਰ ਸਕੂਲ ਭਰੋਵਾਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਮਾਣੋਚਾਲ੍ਹ ਵਿਖੇ ਅਕਾਲੀ ਵਰਕਰਾਂ ਨਾਲ ਬ੍ਰਹਮਪੁਰਾ ਨੇ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।