18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਧਾਰਮਿਕ ਪ੍ਰੀਖਿਆ 'ਚ ਮਾਤਾ ਸਾਹਿਬ ਕੌਰ ਸਕੂਲ ਭਰੋਵਾਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਅਜੀਤ ਡੈਸਕ 16-05-2026
ਫਤਿਆਬਾਦ, 15 ਮਈ (ਹਰਵਿੰਦਰ ਸਿੰਘ ਧੂੰਦਾ)-ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੈਂਡਰੀ ਸਕੂਲ ਭਰੋਵਾਲ ਵਿਖੇ ਸਤਿਨਾਮ ਟਰੱਸਟ ਵਲੋਂ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਧਾਰਮਿਕ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ | ਇਸ ਪ੍ਰੀਖਿਆ ਦਾ ਮਕਸਦ ਵਿਦਿਆਰਥੀਆਂ ਨੂੰ ਆਪਣੇ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨਾ ਅਤੇ ਅਤੇ ਆਧੁਨਿਕ ਸਮਾਜ ਵਿਚ ਉਹਨਾਂ ਦੇ ਗਿਆਨ ਨੂੰ ਹੋਰ ਪਰਪੱਕ ਕਰਨਾ ਸੀ | ਇਸ ਧਾਰਮਿਕ ਪ੍ਰੀਖਿਆ ਵਿਚੋਂ ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਤਿਨਾਮ ਟਰੱਸਟ ਵਲੋਂ ਵਿਸ਼ੇਸ਼ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਚੇਅਰਪਰਸਨ ਸੁਖਵਿੰਦਰ ਕੌਰ ਨੇ ਟਰੱਸਟ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਡਾਇਰੈਕਟਰ ਤੇਜਿੰਦਰ ਸਿੰਘ, ਸੈਕਟਰੀ ਬਨਵੀਰ ਸਿੰਘ, ਕਮੇਟੀ ਮੈਂਬਰ ਸੰਗੀਤ ਕੌਰ ਅਤੇ ਪਿ੍ੰਸੀਪਲ ਮੈਡਮ ਨਵਜੋਤੀ ਨੇ ਇਸ ਮੌਕੇਜਸਬੀਰ ਕੌਰ ਵਲੋਂ ਵਿਦਿਆਰਥੀਆਂ ਦੀ ਤਿਆਰੀ ਲਈ ਕੀਤੀ ਗਈ ਮਿਹਨਤ ਦੀ ਵਿਸ਼ੇਸ਼ ਤੌਰ 'ਤੇ ਪ੍ਰਸ਼ੰਸਾ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਪਿ੍ੰਸੀਪਲ ਮੈਡਮ ਨਵਜੋਤੀ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਹੋਰ ਵਧੇਰੇ ਮਿਹਨਤ ਕਰਕੇ ਵੱਧ ਤੋਂ ਵੱਧ ਧਾਰਮਿਕ ਪ੍ਰੀਖਿਆ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਅਕਾਲੀ ਦਲ ਨੂੰ ਪੱਟੀ ਹਲਕੇ 'ਚ ਵੱਡਾ ਝਟਕਾ, ਕੰਵਲਪ੍ਰੀਤ ਸਿੰਘ ਗਿੱਲ ਤੇ ਦੁੱਬਲੀ ਪਰਿਵਾਰ ਸਾਥੀਆਂ ਸਮੇਤ 'ਆਪ' ਵਿਚ ਸ਼... ਅਗਲੀ ਖ਼ਬਰ ਗਿਆਨਜੋਤ ਪਬਲਿਕ ਸਕੂਲ ਜਾਮਾਰਾਏ ਵਿਚ ਮਾਂ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।