01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਕਿਸਾਨ ਸਭਾ ਨੇ ਸਾੜਿਆ ਭਾਜਪਾ ਦਾ ਪੁਤਲਾ <br/>

ਅਜੀਤ ਡੈਸਕ 18-05-2026
ਚੋਹਲਾ ਸਾਹਿਬ, 17 ਮਈ (ਬਲਵਿੰਦਰ ਸਿੰਘ)-ਚੋਹਲਾ ਸਾਹਿਬ ਵਿਖੇ ਕੁੱਲ ਹਿੰਦ ਕਿਸਾਨ ਸਭਾ ਦੇ ਵਰਕਰਾਂ ਨੇ ਪਰਮਜੀਤ ਸਿੰਘ ਚੋਹਲਾ ਅਤੇ ਕਾ. ਬਲਵਿੰਦਰ ਸਿੰਘ ਦਦੇਹਰ ਦੀ ਅਗਵਾਈ ਵਿਚ ਇਕੱਠੇ ਹੋ ਕੇ ਗਵਰਨਰ ਪੰਜਾਬ ਅਤੇ ਕੇਂਦਰ ਬੀ.ਜੇ.ਪੀ. ਸਰਕਾਰ ਦਾ ਪੁਤਲਾ ਫੂਕਿਆ | ਕੁੱਲ ਹਿੰਦ ਕਿਸਾਨ ਸਭਾ ਦੇ ਵਰਕਰਾਂ ਵਲੋਂ ਪੁਤਲਾ ਫ਼ੂਕਣ ਸਮੇਂ ਕਿਸਾਨ ਸਭਾ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੌਜੂਦਾ ਸਰਕਾਰ ਪੰਜਾਬ ਦੇ ਹੱਕਾਂ 'ਤੇ ਲਗਾਤਾਰ ਡਾਕਾ ਮਾਰ ਰਹੀ ਹੈ | ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਪੱਕੀ ਨੰੁਮਾਇੰਦਗੀ ਖਤਮ ਕਰ ਦਿੱਤੀ ਗਈ ਹੈ | ਪੰਜਾਬ ਦੇ ਪਾਣੀਆਂ ਨੂੰ ਖੋਹਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ | ਪੰਜਾਬ ਯੂਨੀਵਰਸਿਟੀ ਨੂੰ ਵੀ ਖੋਹਿਆ ਜਾ ਰਿਹਾ ਹੈ | ਪੰਜਾਬੀ ਬੋਲੀ ਨਾਲ ਚੰਡੀਗੜ੍ਹ ਤੇ ਹੋਰ ਗੁਆਂਢੀ ਰਾਜਾਂ ਵਿਚ ਧੱਕਾ ਕੀਤਾ ਜਾ ਰਿਹਾ ਹੈ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵੀ ਪੰਜਾਬ ਅਤੇ ਪੰਜਾਬੀ ਬੋਲੀ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ | ਪੰਜਾਬ ਦੇ ਸੈਨਿਕ ਸਕੂਲਾਂ ਵਿਚ ਪੰਜਾਬੀ ਨੂੰ ਮਤਰੇਈ ਕਰ ਦਿੱਤਾ ਗਿਆ ਹੈ | ਇਸ ਤੋਂ ਬਿਨਾਂ ਕੇਂਦਰ ਸਰਕਾਰ ਲੋਕਾਂ ਨੂੰ ਧਰਮ ਦੇ ਨਾਂਅ 'ਤੇ ਪਾੜ ਕੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ | ਮਜ਼ਦੂਰਾਂ ਕਿਸਾਨਾਂ ਤੇ ਮਿਹਨਤਕਸ਼ ਲੋਕਾਂ ਦੀ ਲੁੱਟ ਲਗਾਤਾਰ ਵੱਧ ਰਹੀ ਹੈ | ਡੀਜ਼ਲ, ਪੈਟਰੋਲ ਤੇ ਗੈਸ ਦੀਆਂ ਕੀਮਤਾਂ ਵਧਣ ਨਾਲ ਆਮ ਲੋਕਾਂ ਦਾ ਜਿਉਣਾ ਦੁੱਭਰ ਹੋ ਰਿਹਾ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਲਗਭਗ ਕੇਂਦਰ ਸਰਕਾਰ ਦੀਆਂ ਲੀਹਾਂ 'ਤੇ ਕੰਮ ਕਰ ਰਹੀ ਹੈ | ਉਹ ਵੀ ਗੱਲੀ ਬਾਤੀ ਢੋਲ ਜ਼ਿਆਦਾ ਵਜਾ ਰਹੀ ਹੈ ਤੇ ਹਕੀਕਤ ਵਿਚ ਲੋਕਾਂ ਦੇ ਪੱਲੇ ਕੁਝ ਨਹੀਂ ਪੈ ਰਿਹਾ | ਬੇਰੁਜ਼ਗਾਰੀ ਅਤੇ ਮਹਿੰਗਾਈ ਨੇ ਲੋਕਾਂ ਦਾ ਜੀਣਾ ਮੁਹਾਲ ਕੀਤਾ ਹੋਇਆ ਹੈ | ਇਸ ਮੌਕੇ ਪਰਮਜੀਤ ਸਿੰਘ, ਰਜਿੰਦਰ ਸਿੰਘ, ਗੁਰਪਾਲ ਸਿੰਘ ਫ਼ੌਜੀ, ਜਗਤਾਰ ਸਿੰਘ ਸੇਵਾ ਸਿੰਘ ਦਦੇਹਰ ਸਾਹਿਬ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ |

ਪਿਛਲੀ ਖ਼ਬਰ ਹੈਰੋਇਨ, ਨਾਜਾਇਜ਼ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ 'ਵੱਡੇ ਸਾਹਬਾਂ' ਦੀ ਫੇਰੀ ਨੇ ਹਰੀਕੇ ਹੈੱਡ ਵਰਕਸ ਦਾ ਬਦਲਿਆ ਰੰਗ ਰੂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।