01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਹੈਰੋਇਨ, ਨਾਜਾਇਜ਼ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ <br/>

ਅਜੀਤ ਡੈਸਕ 18-05-2026
ਤਰਨ ਤਾਰਨ, 17 ਮਈ (ਹਰਿੰਦਰ ਸਿੰਘ)-ਤਰਨ ਤਾਰਨ ਦੇ ਵੱਖ ਵੱਖ ਥਾਣਿਆਂ ਦੀ ਪੁਲਿਸ ਵਲੋਂ ਹੈਰੋਇਨ, ਨਾਜਾਇਜ਼ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਸਾਹਿਬ ਦੇ ਏ.ਐਸ.ਆਈ. ਜਸਪਾਲ ਸਿੰਘ ਨੇ ਗਸ਼ਤ ਦੌਰਾਨ ਇਕ ਵਿਅਕਤੀ, ਜੋ ਕਿ ਝਾੜੀਆਂ ਵਿਚ ਨਸ਼ੇ ਦਾ ਸੇਵਨ ਕਰ ਰਿਹਾ ਸੀ, ਨੂੰ ਕਾਬੂ ਕਰਕੇ ਉਸ ਕੋਲੋਂ ਇਕ ਪੰਨੀ ਪਾਈਪ, ਲਾਈਟਰ, 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ | ਫੜੇ ਗਏ ਵਿਅਕਤੀ ਦੀ ਪਛਾਣ ਜਸ਼ਨਦੀਪ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਖੱਖ ਵਜੋਂ ਹੋਈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐਸ.ਆਈ. ਸਵਿੰਦਰ ਕੁਮਾਰ ਗਸ਼ਤ ਕਰਦੇ ਹੋਏ ਮੇਨ ਪੱਟੀ ਰੋਡ ਬਾਹਰ ਵਲੋਟਹਾ ਦੇ ਸਮਸ਼ਾਨਘਾਟ ਕੋਲ ਪੁੱਜੇ ਤਾਂ ਸ਼ਮਸ਼ਾਨ ਘਾਟ ਦਾ ਗੇਟ ਖੱਲ੍ਹਾ ਸੀ, ਜਦੋਂ ਪੁਲਿਸ ਵਲੋਂ ਅੰਦਰ ਜਾ ਕੇ ਦੇਖਿਆ ਤਾਂ ਇਕ ਵਿਅਕਤੀ ਸ਼ਮਸ਼ਾਨ ਘਾਟ ਦੀਆਂ ਝਾੜੀਆਂ ਦੇ ਓਹਲੇ ਲੁੱਕ ਛਿਪ ਕੇ ਅੱਗ ਲਗਾ ਕੇ ਕੋਈ ਨਸ਼ਾ ਪੀ ਰਿਹਾ ਸੀ, ਜਿਸ ਨੂੰ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ | ਉਕਤ ਵਿਅਕਤੀ ਕੋਲੋਂ ਸਿਲਵਰ ਪੰਨੀ ਹੈਰੋਇਨ ਨਾਲ ਲਿੱਬੜੀ ਅੱਧ ਸੜੀ, 20 ਰੁਪਏ ਦਾ ਨੋਟ ਦੀ ਪਾਈਪ ਬਣੀ ਹੋਈ ਅਤੇ ਇਕ ਲਾਈਟਰ ਬ੍ਰਾਮਦ ਕੀਤਾ | ਫੜੇ ਗਏ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਗੁਰਨਾਮ ਸਿੰਘ ਵਾਸੀ ਵਲਟੋਹਾ ਵਜੋਂ ਹੋਈ | ਇਸੇ ਤਰ੍ਹਾਂ ਥਾਣਾ ਹਰੀਕੇ ਦੇ ਏ.ਐਸ.ਆਈ. ਬਲਬੀਰ ਸਿੰਘ ਪੁਲਿਸ ਪਾਰਟੀ ਸਮੇਤ ਨਹਿਰੀ ਵਿਭਾਗ ਦੇ ਕੁਆਟਰਾਂ ਦੇ ਬਾਹਰਵਾਰ ਫਿਰਨੀ 'ਤੇ ਮੌਜੂਦ ਸਨ ਤਾਂ ਇਕ ਵਿਅਕਤੀ ਹੱਥ ਵਿਚ ਇਕ ਪਲਾਸਟਿਕ ਦੀ ਕੈਨੀ ਫੜਿਆ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਅਧਾਰ 'ਤੇ ਪੁਲਿਸ ਪਾਰਟੀ ਵਲੋਂ ਰੋਕ ਕੇ ਜਦ ਉਸ ਦੀ ਕੈਨੀ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 6750 ਮਿ.ਲੀ. ਨਾਜਾਇਜ਼ ਸ਼ਰਾਬ ਬਰਾਮਦ ਹੋਈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਬਲਦੇਵ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਘੜੁੰਮ ਵਜੋਂ ਹੋਈ |

ਪਿਛਲੀ ਖ਼ਬਰ ਨਿਊਜ਼ੀਲੈਂਡ ਭੇਜਣ ਦੇ ਨਾਂਅ 'ਤੇ 10 ਲੱਖ ਦੇ ਕਰੀਬ ਠੱਗੀ <br/> ਅਗਲੀ ਖ਼ਬਰ ਕਿਸਾਨ ਸਭਾ ਨੇ ਸਾੜਿਆ ਭਾਜਪਾ ਦਾ ਪੁਤਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।