02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਨਿਊਜ਼ੀਲੈਂਡ ਭੇਜਣ ਦੇ ਨਾਂਅ 'ਤੇ 10 ਲੱਖ ਦੇ ਕਰੀਬ ਠੱਗੀ <br/>

ਅਜੀਤ ਡੈਸਕ 18-05-2026
ਤਰਨ ਤਾਰਨ, 17 ਮਈ (ਹਰਿੰਦਰ ਸਿੰਘ)-ਇਕ ਨੌਜਵਾਨ ਨੂੰ ਨਿਊਜ਼ੀਲੈਂਡ ਭੇਜਣ ਦੇ ਨਾਂਅ 'ਤੇ 10 ਲੱਖ ਰੁਪਏ ਦੀ ਠੱਗੀ ਮਾਰਨ 'ਤੇ ਥਾਣਾ ਸਦਰ ਪੱਟੀ ਦੀ ਪੁਲਿਸ ਵਲੋਂ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਭਗਵਾਨ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਬੁਰਜ ਨੇ ਦੱਸਿਆ ਕਿ ਅਕਾਸ਼ਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਬਾਹਮਣਵਾਲਾ (ਹਰਿਆਣਾ) ਨੇ ਉਸ ਦਾ ਬੇਟਾ ਨਿਊਜ਼ੀਲੈਡ ਭੇਜਣ ਦੇ ਨਾਂਅ 'ਤੇ ਉਸ ਕੋਲੋਂ 10 ਲੱਖ 68 ਹਜ਼ਾਰ ਰੁਪਏ ਲੈ ਲਏ | ਪ੍ਰੰਤੂ ਉਕਤ ਵਿਅਕਤੀ ਨੇ ਉਸ ਦੇ ਬੇਟੇ ਨੰੂ ਨਾ ਤਾਂ ਬਾਹਰ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ | ਸ਼ਿਕਾਇਤਕਰਤਾ ਨੇ ਦੱਸਿਆ ਕਿ ਅਕਾਸ਼ਦੀਪ ਸਿੰਘ ਨੇ ਮੇਰੇ ਨਾਲ ਠੱਗੀ ਮਾਰੀ ਹੈ | ਇਸ ਸੰਬੰਧੀ ਏ.ਐਸ.ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਪੜ੍ਹਤਾਲ ਡੀ.ਐਸ.ਪੀ. ਪੀ.ਬੀ.ਆਈ. ਆਰਥਿਕ ਅਪਰਾਧ ਸਾਈਬਰ ਕਰਾਈਮ ਤਰਨ ਤਾਰਨ ਸਰਬਜੀਤ ਸਿੰਘ ਵਲੋਂ ਕੀਤੀ ਗਈ ਅਤੇ ਬਾਅਦ ਵਿਚ ਐਸ.ਐਸ.ਪੀ. ਤਰਨ ਤਾਰਨ ਦੇ ਹੁਕਮਾਂ 'ਤੇ ਅਕਾਸ਼ਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਜੁਗਾੜੂ ਰੇਹੜੀਆਂ ਬਣਾ ਕੇ ਅੱਗੇ ਵੇਚਣ 'ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਹੈਰੋਇਨ, ਨਾਜਾਇਜ਼ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।