02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਜੁਗਾੜੂ ਰੇਹੜੀਆਂ ਬਣਾ ਕੇ ਅੱਗੇ ਵੇਚਣ 'ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 18-05-2026
ਤਰਨ ਤਾਰਨ, 17 ਮਈ (ਹਰਿੰਦਰ ਸਿੰਘ)-ਥਾਣਾ ਚੋਹਲਾ ਸਾਹਿਬ ਦੀ ਪੁਲਿਸ ਵਲੋਂ ਜੁਗਾੜੂ ਵਾਹਨ ਬਣਾ ਕੇ ਅੱਗੇ ਵੇਚਣ 'ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਗੁਰਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸੰਬੰਧ ਵਿਚ ਚੋਹਲਾ ਖੁਰਦ ਰੋਡ ਨੇੜੇ੍ਹ ਜਗ੍ਹਾ ਪੀਰ ਬਾਬਾ ਬੁੱਧੂ ਸ਼ਾਹ ਮੌਜੂਦ ਸਨ ਕਿ ਉਨ੍ਹਾਂ ਨੂੰ ਮੁਖ਼ਬਰ ਖਾਸ ਨੇ ਸੂਚਨਾ ਦਿੱਤੀ ਕਿ ਗੁਰਵਿੰਦਰ ਸਿੰਘ ਪੁੱਤਰ ਜੈਲ ਸਿੰਘ ਵਾਸੀ ਨੇੜੇ੍ਹ ਘੋੜਾ ਚੌਂਕ ਚੋਹਲਾ ਸਾਹਿਬ, ਜਿਸ ਨੇ ਆਪਣੇ ਮਕਾਨ ਦੇ ਥੱਲੇ ਗੁਰੂ ਰਾਮਦਾਸ ਮਕੈਨੀਕਲ ਵਰਕਸ ਨਾਂਅ ਦੀ ਦੁਕਾਨ ਖੋਲ੍ਹੀ ਹੋਈ ਹੈ ਅਤੇ ਇਹ ਵਿਅਕਤੀ ਜੁਗਾੜੂ ਰੇਹੜੀਆਂ ਬਣਾ ਕੇ ਉਨ੍ਹਾਂ ਨੂੰ ਮੋਟਰਸਾਈਕਲ ਵਿਚ ਫਿੱਟ ਕਰਕੇ ਅੱਗੇ ਵੇਚਣ ਦਾ ਕੰਮ ਕਰਦਾ ਹੈ, ਜਿਸ ਕਰਕੇ ਇਹ ਵਹੀਕਲ ਚਲਾਉਣ ਵਾਲੇ ਅਤੇ ਰਾਹਗੀਰਾਂ ਦੀ ਜਾਨ ਨੂੰ ਖਤਰਾ ਹੁੰਦਾ ਹੈ, ਕਿਉਂਕਿ ਇਹ ਨਾ ਕਿਸੇ ਕੰਪਨੀ ਤੋਂ ਪਾਸ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਵਹੀਕਲਾਂ ਖਿਲਾਫ਼ ਡੀ.ਸੀ ਤਰਨ ਤਾਰਨ ਵਲੋਂ ਇਨ੍ਹਾਂ ਵਹੀਕਲਾਂ ਨੂੰ ਬਣਾਉਣ ਅਤੇ ਵੇਚਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਇਸ ਮਾਮਲੇ ਵਿਚ ਥਾਣਾ ਚੋਹਲਾ ਸਾਹਿਬ ਵਿਖੇ ਗੁਰਵਿੰਦਰ ਸਿੰਘ ਪੁੱਤਰ ਜੈਲ ਸਿੰਘ ਵਾਸੀ ਚੋਹਲਾ ਸਾਹਿਬ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਗਿ੍ਫ਼ਤਾਰੀ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਕਸ਼ਮੀਰ ਲਈ ਗੱਲਬਾਤ ਹੀ ਅੱਗੇ ਵਧਣ ਦਾ ਇਕੋ-ਇਕ ਰਸਤਾ-ਮਹਿਬੂਬਾ ਮੁਫ਼ਤੀ ਅਗਲੀ ਖ਼ਬਰ ਨਿਊਜ਼ੀਲੈਂਡ ਭੇਜਣ ਦੇ ਨਾਂਅ 'ਤੇ 10 ਲੱਖ ਦੇ ਕਰੀਬ ਠੱਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।