02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 18-05-2026
ਖਡੂਰ ਸਾਹਿਬ, 17 ਮਈ (ਰਸ਼ਪਾਲ ਸਿੰਘ ਕੁਲਾਰ)-ਕਲਗੀਧਰ ਟਰਸੱਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ | ਇਨ੍ਹਾਂ ਨਤੀਜਿਆਂ ਵਿਚ ਕਮਰਸ ਸਟਰੀਮ ਦੀ ਵਿਦਿਆਰਥਣ ਸੀਰਤਪ੍ਰੀਤ ਕੌਰ ਨੇ 92.6 ਫੀਸਦੀ, ਸੁਖਮਨਜੀਤ ਕੌਰ ਨੇ 91.6 ਫੀਸਦੀ, ਸੁਖਪ੍ਰੀਤ ਸਿੰਘ ਨੇ 88.4 ਫੀਸਦੀ ਅਤੇ ਆਰਟਸ ਸਟਰੀਮ ਵਿਚੋਂ ਰਣਜੋਧਬੀਰ ਸਿੰਘ ਨੇ 84 ਫੀਸਦੀ, ਮੈਡੀਕਲ ਸਟਰੀਮ ਵਿਚੋਂ ਹਰਨੂਰ ਕੌਰ 82.4 ਫੀਸਦੀ ਅਤੇ ਜਸਰੋਜ ਕੌਰ ਨੇ 81.2 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਅਕੈਡਮੀ ਦੇ ਪਿ੍ੰਸੀਪਲ ਨਵਨੀਤ ਕੌਰ ਨੇ ਬੱਚਿਆਂ ਦੇ ਸ਼ਾਨਦਾਰ ਨਤੀਜੇ ਦੀ ਪ੍ਰਸੰਸਾ ਕਰਦੇ ਹੋਏ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ | ਨਾਲ ਹੀ ਉਨ੍ਹਾਂ ਨੇ ਸਮੂਹ ਸਟਾਫ਼ ਨੂੰ ਵਧਾਈ ਦਿੰਦੇ ਹੋਏ ਅਕੈਡਮੀ ਵਿਚ ਪੜ੍ਹ ਰਹੇ ਹਰ ਬੱਚੇ ਨੂੰ ਚੰਗੀ ਵਿੱਦਿਅਕ ਅਤੇ ਨੈਤਿਕ ਸਿੱਖਿਆ ਦੇਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਅਧਿਆਪਕਾਂ ਅਤੇ ਮਾਪਿਆਂ ਵਿਚਕਾਰ ਮੀਟਿੰਗ <br/> ਅਗਲੀ ਖ਼ਬਰ ਪੀ.ਐਸ.ਪੀ.ਸੀ.ਐਲ. ਆਊਟਸੋਰਸ ਮੁਲਾਜ਼ਮਾਂ ਵਲੋਂ 20 ਤੋਂ ਕੰਮਕਾਜ ਠੱਪ ਕੀਤਾ ਜਾਵੇਗਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।