ਮੀਆਂਵਿੰਡ, 17 ਮਈ (ਗੁਰਪ੍ਰਤਾਪ ਸਿੰਘ ਸੰਧੂ)-ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਮੀਟਿੰਗ ਵਿਚ ਰਈਆ ਨਗਰ ਕੌਂਸਲ ਦੀਆਂ ਚੋਣਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਜਥੇ. ਅਮਰਜੀਤ ਸਿੰਘ ਭਲਾਈਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਰੀਆਂ 13 ਦੀਆਂ 13 ਸੀਟਾਂ 'ਤੇ ਪਾਰਟੀ ਦੇ ਉਮੀਦਵਾਰ ਖੜ੍ਹੇ ਕਰ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਲਈ ਲੋਕਾਂ ਵਿਚ ਬਣੇ ਉਤਸ਼ਾਹ ਤੋਂ ਸਾਬਿਤ ਹੁੰਦਾ ਹੈ ਕਿ ਨਗਰ ਕੌਂਸਲ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗਾ ਅਤੇ ਰਈਆ 'ਚ ਆਪਣਾ ਪ੍ਰਧਾਨ ਬਣਾਵੇਗਾ | ਇਸ ਮੌਕੇ ਸਾਬਕਾ ਸਰਪੰਚ ਕਸ਼ਮੀਰ ਸਿੰਘ ਗਗੜੇਵਾਲ, ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ, ਰਣਜੀਤ ਸਿੰਘ ਰਾਣਾ ਮੀਆਂਵਿੰਡ, ਸਾਬਕਾ ਸਰਪੰਚ ਕੁਲਵੰਤ ਸਿੰਘ ਭਲਾਈਪੁਰ, ਸਾਬਕਾ ਸਰਪੰਚ ਦਲਬੀਰ ਸਿੰਘ ਭਲੋਜਲਾ, ਐਸ.ਸੀ. ਸੈੱਲ ਦੇ ਸਰਕਲ ਪ੍ਰਧਾਨ ਹੀਰਾ ਸਿੰਘ ਗਗੜੇਵਾਲ ਆਦਿ ਹਾਜ਼ਰ ਸਨ |