02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਲੁੱੁਧੜ 'ਚ 'ਆਪ' ਦੇ ਐੱਸ. ਸੀ. ਵਿੰਗ ਬਲਾਕ ਮਜੀਠੇ ਦੇ ਪ੍ਰਧਾਨ ਰਾਜ ਕੁਮਾਰ ਵਲੋਂ ਪੰਮਾ ਪ੍ਰਧਾਨ ਦਾ ਆਪ 'ਚ ਸ਼ਾਮਿਲ ਹੋਣ 'ਤੇ ਸਨਮਾਨ

ਹਲਕਾ ਮਜੀਠਾ ਦੇ ਪਿੰਡ ਲੁੱਧੜ ਵਿਖੇ ਕਾਂਗਰਸ ਛੱਡ ਕੇ ਆਪ ਪਾਰਟੀ 'ਚ ਸ਼ਾਮਿਲ ਹੋਣ ਤੇ ਪਰਮਜੀਤ ਸਿੰਘ ਪੰਮਾ ਪ੍ਰਧਾਨ ਤੇ ਜਗਦੀਪ ਸਿੰਘ ਗੋਗਾ ਨੂੰ ਸਨਮਾਨਿਤ ਕਰਦੇ ਹੋਏ ਆਪ ਪਾਰਟੀ ਦੇ ਐੱਸ.ਸੀ. ਵਿੰਗ ਬਲਾਕ ਮਜੀਠਾ ਦੇ ਪ੍ਰਧਾਨ ਤੇ ਸਰਪੰਚ ਰਾਜਕੁਮਾਰ ਲੁੱਧੜ ਤੇ ਹੋਰ ਆਪ ਵਰਕਰ | ਤਸਵੀਰ : ਮਿੱਤਰਪਾਲ ਸਿੰਘ ਰੰਧਾਵਾ <br/> 18-05-2026
ਜੇਠੂਵਾਲ, 17 ਮਈ (ਮਿੱਤਰਪਾਲ ਰੰਧਾਵਾ)-ਆਪ ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਪ੍ਰੇਰਨਾ ਸਦਕਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਵਿਧਾਨ ਸਭਾ ਹਲਕਾ ਮਜੀਠਾ ਦੇ ਸਰਗਰਮ ਕਾਂਗਰਸੀ ਆਗੂ ਤੇ ਕੌਂਸਲਰ ਪਰਮਜੀਤ ਸਿੰਘ ਪੰਮਾ, ਜਗਦੀਪ ਸਿੰਘ ਗੋਗਾ, ਅਪਰਮਦੀਪ ਸਿੰਘ ਅੱਪੂ, ਪਲਵਿੰਦਰ ਸਿੰਘ ਪਾਲੀ ਤੇ ਅਮਨਦੀਪ ਸਿੰਘ ਵਲੋਂ ਕਾਂਗਰਸ ਨੂੰ ਹਮੇਸ਼ਾਂ ਲਈ ਅਲਵਿਦਾ ਕਰਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ 'ਤੇ ਹਲਕੇ ਦੇ ਪਿੰਡ ਲੁੱਧੜ ਵਿਖੇ ਆਪ ਪਾਰਟੀ ਦੇ ਐੱਸ.ਸੀ. ਵਿੰਗ ਬਲਾਕ ਮਜੀਠਾ ਦੇ ਪ੍ਰਧਾਨ ਤੇ ਸਰਪੰਚ ਰਾਜ ਕੁਮਾਰ ਲੁੱਧੜ ਵਲੋਂ ਸਿਰੋਪੇ ਪਾ ਕੇ ਸਨਮਾਨਿਤ ਕਰਨ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਪੰਮਾ ਪ੍ਰਧਾਨ ਤੇ ਹੋਰ ਕਾਂਗਰਸੀਆਂ ਵਲੋਂ ਆਪ ਪਾਰਟੀ 'ਚ
ਸ਼ਾਮਿਲ ਹੋਣ ਨਾਲ ਹਲਕੇ ਮਜੀਠੇ ਵਿਚ ਆਮ ਆਦਮੀ ਪਾਰਟੀ ਪਹਿਲਾਂ ਨਾਲੋਂ ਵਧੇਰੇ ਮਜਬੂਤ ਸਥਿਤੀ ਵਿਚ ਹੋਵੇਗੀ ਅਤੇ 26 ਮਈ ਨੂੰ ਨਗਰ ਕੌਂਸਲ ਮਜੀਠਾ ਦੀਆਂ ਹੋਣ ਵਾਲੀਆਂ ਚੋਣਾਂ 'ਚ ਆਪ ਪਾਰਟੀ ਦੇ ਉਮੀਦਵਾਰਾਂ ਨੂੰ ਜਿੱਤ ਲਈ ਲਾਹੇਵੰਦ ਹੋਵੇਗਾ | ਇਸ ਮੌਕੇ ਡਾ. ਰਕੇਸ਼ ਕੁਮਾਰ, ਅਰਸ਼ਪ੍ਰੀਤ ਸਿੰਘ ਭੱਟੀ, ਜਸਵੰਤ ਸਿੰਘ ਜਪਾਨੀ, ਪੰਚ ਅੰਗਰੇਜ਼ ਪਾਲ, ਭੂਸ਼ਣ ਕੁਮਾਰ, ਅਮੋਲਕ ਸਿੰਘ, ਬਾਬਾ ਹਰਭੇਜ ਸਿੰਘ, ਗੁਰਪ੍ਰੀਤ ਸਿੰਘ, ਪੰਚ ਹਰਜੀਤ ਸਿੰਘ, ਗੁਰਸ਼ਰਨ ਸਿੰਘ ਸਮੇਤ ਹੋਰ ਆਪ ਵਰਕਰ ਸ਼ਾਮਿਲ ਸਨ |
ਪਿਛਲੀ ਖ਼ਬਰ ਮੁੱਦਾ ਫ਼ਤਹਿਪੁਰ ਤੋਂ ਨਿਜ਼ਾਮਪੁਰ ਸੜਕ 'ਚ ਕੱਚਾ ਰਾਹ ਦਾ ਬਾਬਾ ਜੋਗਾ ਵਡਾਲਾ ਦੀ ਅਗਵਾਈ 'ਚ ਸਥਾਨਕ ਲੋਕਾਂ ਤੇ ਰਾਹਗੀਰਾਂ... ਅਗਲੀ ਖ਼ਬਰ ਕੌਂਸਲਰ ਡਿੰਪਲ ਨੂੰ ਐੱਨ.ਓ.ਸੀ. ਨਾ ਦੇਣ 'ਤੇ ਸਾਬਕਾ ਵਿਧਾਇਕ ਡੈਨੀ ਬੰਡਾਲਾ ਵਲੋਂ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।