02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਹਦਾਇਤਪੁਰ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 18-05-2026
ਚਵਿੰਡਾ ਦੇਵੀ, 17 ਮਈ (ਸਤਪਾਲ ਸਿੰਘ ਢੱਡੇ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਹਦਾਇਤਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦਾ ਨਤੀਜਾ ਬਹੁਤ ਹੀ ਉਤਕਿ੍ਸ਼ਟ ਰਿਹਾ, ਜਿਸ ਨਾਲ ਸਕੂਲ ਵਿਚ ਖੁਸ਼ੀ ਅਤੇ ਮਾਣ ਦਾ ਮਾਹੌਲ ਬਣਿਆ ਹੈ | ਵਿਦਿਆਰਥੀਆਂ ਦੀ ਇਸ ਕਾਮਯਾਬੀ ਦਾ ਸਿਹਰਾ ਉਨ੍ਹਾਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਨੂੰ ਜਾਂਦਾ ਹੈ |
ਨਤੀਜਿਆਂ ਵਿਚ ਕੋਮਲਪ੍ਰੀਤ ਕੌਰ ਪੁੱਤਰੀ ਰਸ਼ਪਾਲ ਸਿੰਘ ਵਾਸੀ ਪਿੰਡ ਢੱਡੇ ਨੇ ਪਹਿਲਾ ਸਥਾਨ ਹਾਸਿਲ ਕੀਤਾ | ਸਾਹਿਬਦੀਪ ਕੌਰ ਪੁੱਤਰੀ ਹਰਵਿੰਦਰ ਸਿੰਘ ਵਾਸੀ ਪਿੰਡ ਕੋਟ ਹੀਰਦੇ ਰਾਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਅਭਿਜੋਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਡਾਰੀਕੇ ਨੇ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ | ਇਸ ਮੌਕੇ ਸਕੂਲ ਮੈਨੇਜਮੈਂਟ ਮੈਨੇਜਰ ਜੋਗਾ ਸਿੰਘ ਤੇ ਸੈਕਟਰੀ ਰਘਬੀਰ ਸਿੰਘ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਫੁੱਲਾਂ ਦੇ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਦੇ ਪਿ੍ੰ: ਮਨਿੰਦਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਇਹ ਸਫਲਤਾ ਉਨ੍ਹਾਂ ਦੀ ਲਗਾਤਾਰ ਮਿਹਨਤ ਅਤੇ ਅਧਿਆਪਕਾਂ ਦੀ ਸਹੀ ਰਹਿਨੁਮਾਈ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਅਤੇ ਚੰਗੇ ਸੰਸਕਾਰ ਦੇਣ ਲਈ ਵਚਨਬੱਧ ਹੈ | ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵੀ ਸਕੂਲ ਵਲੋਂ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ, ਤਾਂ ਜੋ ਵਿਦਿਆਰਥੀ ਭਵਿੱਖ ਵਿਚ ਦੇਸ਼ ਅਤੇ ਸਮਾਜ ਦਾ ਨਾਮ ਰੌਸ਼ਨ ਕਰ ਸਕਣ | ਇਸ ਮੌਕੇ ਸਕੂਲ ਸਟਾਫ਼ ਬਲਰਾਜ ਸ਼ਰਮਾ, ਸੁਖਜਿੰਦਰ ਕੌਰ, ਜਤਿੰਦਰ ਕੌਰ, ਤਾਨੀਆ ਸ਼ਰਮਾ, ਸੁਖਦੀਪ ਕੌਰ, ਮਨਦੀਪ ਕੌਰ, ਪਰਮੀਤ ਕੌਰ, ਜਸ਼ਨਪ੍ਰੀਤ ਕੌਰ, ਗੁਰਕਿਰਨਜੀਤ ਕੌਰ, ਰਮਨਦੀਪ ਕੌਰ, ਸ਼ਰਨਜੀਤ ਕੌਰ ਅਤੇ ਸਮਾਈਲ ਕੌਰ ਹਾਜ਼ਰ ਸਨ | ਸਕੂਲ ਸਟਾਫ਼ ਨੇ ਵੀ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਕਾਮਯਾਬੀ ਲਈ ਵਧਾਈ ਦਿੱਤੀ |
ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਹਦਾਇਤਪੁਰ ਦੇ 10ਵੀਂ ਜਮਾਤ ਦੇ ਨਤੀਜਿਆਂ ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪਿ੍ੰ: ਮਨਿੰਦਰਜੀਤ ਕੌਰ, ਜੋਗਾ ਸਿੰਘ ਗਿੱਲ ਅਤੇ ਸਟਾਫ | ਤਸਵੀਰ : ਸਤਪਾਲ ਸਿੰਘ ਢੱਡੇ


ਪਿਛਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਵਾਰਡ ਨੰ: 5 ਤੋਂ ਬੀਬੀ ਪਰਮਜੀਤ ਕੌਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਅਗਲੀ ਖ਼ਬਰ ਮੁੱਦਾ ਫ਼ਤਹਿਪੁਰ ਤੋਂ ਨਿਜ਼ਾਮਪੁਰ ਸੜਕ 'ਚ ਕੱਚਾ ਰਾਹ ਦਾ ਬਾਬਾ ਜੋਗਾ ਵਡਾਲਾ ਦੀ ਅਗਵਾਈ 'ਚ ਸਥਾਨਕ ਲੋਕਾਂ ਤੇ ਰਾਹਗੀਰਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।