ਬਾਬਾ ਬਕਾਲਾ ਸਾਹਿਬ, 17 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) ਨਗਰ ਪੰਚਾਇਤ ਰਈਆ ਦੀਆਂ ਚੋਣਾਂ ਵਿਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਵਾਰਡ ਨੰ: 5 ਤੋਂ ਬੀਬੀ ਪਰਮਜੀਤ ਕੌਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ | ਇਸ ਸਬੰਧੀ 'ਅਕਾਲੀ ਦਲ ਵਾਰਿਸ ਪੰਜਾਬ ਦੇ' ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਨੇ ਕਿਹਾ ਕਿ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਵਾਰਡ ਨੰ: 5 ਤੋਂ ਬੀਬੀ ਪਰਮਜੀਤ ਕੌਰ ਪਤਨੀ ਜੋਗਿੰਦਰਪਾਲ ਸਿੰਘ ਨੂੰ ਆਪਣੇ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ, ਜੋ ਕਿ ਸ਼ਾਨ ਨਾਲ ਚੋਣ ਜਿੱਤਣਗੇ | ਇਸ ਮੌਕੇ ਉਨ੍ਹਾਂ ਦੇ ਨਾਲ ਦਫਤਰ ਇੰਚਾਰਜ ਪ੍ਰਗਟ ਸਿੰਘ ਮੀਆਂਵਿੰਡ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ ਅਤੇ ਹੋਰ ਹਾਜ਼ਰ ਸਨ |