04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਕੇਂਦਰ ਸਰਕਾਰ ਨੇ ਤੇਲ ਦੀਆਂ ਕੀਮਤਾਂ 'ਚ ਭਾਰੀ ਵਾਧਾ ਕਰ ਕੇ ਲੋਕਾਂ ਦਾ ਕਚੂੰਬਰ ਕੱਢਿਆ-ਰਣੀਕੇ

ਅਜੀਤ ਡੈਸਕ 18-05-2026
ਜੇਠੂਵਾਲ, 17 ਮਈ (ਮਿੱਤਰਪਾਲ ਸਿੰਘ ਰੰਧਾਵਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਪੰਜਾਂ ਸੂਬਿਆਂ ਦੀਆਂ ਚੋਣਾਂ ਖਤਮ ਹੁੰਦੇ ਸਾਰ ਹੀ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਕਰਕੇ ਕਿਸਾਨਾਂ ਤੇ ਆਮ ਲੋਕਾਂ 'ਤੇ ਕਰੋੜਾਂ ਰੁਪਏ ਦਾ ਹੋਰ ਬੋਝ ਪਾ ਦਿੱਤਾ ਹੈ, ਜਿਸ ਦੀ ਸ਼੍ਰੋਮਣੀ ਅਕਾਲੀ ਦਲ ਭਾਰੀ ਨਿੰਦਾ ਕਰਦਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਗੱਲਬਾਤ ਦੌਰਾਨ ਕੀਤਾ | ਸ: ਰਣੀਕੇ ਨੇ ਕਿਹਾ ਕਿ ਕੇਂਦਰ ਵਿਚਲੀ ਮੋਦੀ ਸਰਕਾਰ ਨੇ ਹਮੇਸ਼ਾਂ ਹੀ ਗ਼ਰੀਬ ਮਾਰੂ ਨੀਤੀਆਂ ਨੂੰ ਪਹਿਲ ਦਿੱਤੀ ਹੈ ਜਿਸ ਨਾਲ ਲੋਕ ਹੋਰ ਮਹਿੰਗਾਈ ਦੀ ਮਾਰ ਹੇਠ ਕੁਚਲੇ ਜਾਣਗੇ, ਜਦੋਂ ਕਿ ਲੋਕ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਨੇ ਪਰ ਕੇਂਦਰ ਸਰਕਾਰ ਵਲੋਂ ਡੀਜ਼ਲ, ਪੈਟਰੋਲ ਦੀਆਂ ਕੀਮਤਾਂ ਵਧਾ ਕੇ ਕਿਸਾਨਾਂ ਸਮੇਤ ਹੋਰ ਛੋਟੇ ਕਾਰੋਬਾਰੀਆਂ ਦੇ ਸਿਰ ਹੋਰ ਕਰੋੜਾਂ ਦਾ ਬੋਝ ਪਾ ਦਿੱਤਾ ਹੈ, ਜਦੋਂ ਕਿ ਕਿਸਾਨ ਤਾਂ ਪਹਿਲਾਂ ਹੀ ਕਰਜ਼ੇ ਦੀ ਮਾਰ ਝੱਲ ਰਹੇ ਸਨ | ਇਸ ਮੌਕੇ ਧਰਮਬੀਰ ਸਿੰਘ ਸੋਹੀ, ਬਲਜਿੰਦਰ ਸਿੰਘ ਬੁੱਟਰ ਜੇਠੂਵਾਲ, ਸਰਨਬੀਰ ਸਿੰਘ ਸੋਹੀ, ਨੰਬਰਦਾਰ ਭੁਪਿੰਦਰ ਸਿੰਘ, ਗੁਰਜਿੰਦਰ ਸਿੰਘ ਹਜਰਾ, ਸ਼ੇਰਾ ਸੋਹੀ ਆਦਿ ਵਰਕਰ ਸ਼ਾਮਿਲ ਸਨ |
ਪਿਛਲੀ ਖ਼ਬਰ ਭਾਈ ਪ੍ਰਭਜੀਤ ਸਿੰਘ ਖ਼ਾਲਸਾ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਅਗਲੀ ਖ਼ਬਰ ਕਾਰ ਸੇਵਕ ਬਾਬਾ ਖੜਕ ਸਿੰਘ ਅਤੇ ਬਾਬਾ ਦਰਸ਼ਨ ਸਿੰਘ ਦੀ ਸਾਲਾਨਾ ਬਰਸੀ ਸੰਬੰਧੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।