05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸਿੱਖ ਸੂਰਮਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਅੱਜ- ਵਲਟੋਹਾ <br/>

ਪ੍ਰਦੀਪ ਸਿੰਘ ਵਲਟੋਹਾ <br/> 18-05-2026
ਪੱਟੀ, 17 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼ ਵਲੋਂ ਸਿੱਖ ਕੌਮ ਦੇ ਨੌਜਵਾਨਾਂ ਨੂੰ ਆਪਣੇ ਸੁਨਿਹਰੇ ਭਵਿੱਖ ਦੀ ਪ੍ਰਾਪਤੀ ਲਈ ਉਤਸ਼ਾਹਿਤ ਕਰਨ ਅਤੇ ਸਿੱਖ ਸਿਧਾਂਤਾਂ, ਸਿੱਖ ਇਤਿਹਾਸ ਅਤੇ ਸਿੱਖ ਸੱਭਿਆਚਾਰ ਦੀ ਸੰਭਾਲ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਸੰਸਥਾ ਵਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦਾ ਸੱਦਾ ਵੀ ਦਿੱਤਾ ਜਾ ਰਿਹਾ ਹੈ | ਇਸ ਸੰਬੰਧੀ ਸੰਸਥਾ ਵਲੋਂ ਪ੍ਰਦੀਪ ਸਿੰਘ ਵਲਟੋਹਾ ਨੇ ਕਿਹਾ ਕਿ ਅੱਜ ਪੰਜਾਬ ਦੀ ਵੱਡੀ ਤਰਾਸਦੀ ਇਹ ਹੈ ਕਿ ਨੌਜਵਾਨ ਪੀੜ੍ਹੀ ਆਪਣੀਆਂ ਜੜ੍ਹਾਂ ਅਤੇ ਇਤਿਹਾਸ ਤੋਂ ਦੂਰ ਹੋ ਰਹੀ ਹੈ | ਇਸ ਸਥਿਤੀ ਨੂੰ ਬਦਲਣ ਲਈ ਧਾਰਮਿਕ ਅਤੇ ਸਮਾਜਿਕ ਜਾਗਰੂਕਤਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਕਿਹਾ ਕਿ ਸਿੱਖ ਵਿਸ਼ਵ ਦੇ ਵਾਰਿਸ ਬਣ ਸਕਦੇ ਹਨ, ਜੇਕਰ ਉਹ ਪਰਿਵਾਰਕ ਕਦਰਾਂ-ਕੀਮਤਾਂ ਅਤੇ ਨੇਕ ਜਿੰਮੇਵਾਰੀਆਂ ਨਾਲ ਜੁੜ ਕੇ ਰਹਿਣ | ਵਲਟੋਹਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸੋਮਵਾਰ ਨੂੰ ਸਵੇਰੇ 10 ਵਜੇ ਤੋਂ 1 ਵਜੇ ਤੱਕ ਸਥਾਨਕ ਮਾਹੀ ਰਿਜ਼ੋਰਟ ਤਰਨ ਤਾਰਨ ਰੋਡ ਪੱਟੀ ਵਿਖੇ ਸਿੱਖ ਸ਼ਹੀਦ ਕਾਨਫਰੰਸ ਕਰਵਾਈ ਜਾ ਰਹੀ ਹੈ | ਇਸ ਮੌਕੇ ਸਿੱਖ ਇਤਿਹਾਸ ਨਾਲ ਸੰਬੰਧਿਤ ਵਿਚਾਰਾਂ ਦੀ ਸਾਂਝ ਪਾਈ ਜਾਵੇਗੀ ਅਤੇ ਨੌਜਵਾਨਾਂ ਨੂੰ ਗੁਰੂ ਸਾਹਿਬਾਨਾਂ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਜਾਵੇਗਾ |

ਪਿਛਲੀ ਖ਼ਬਰ ਕੌਂਸਲਰ ਸਨਮ ਕੁਮਾਰ ਨੂੰ ਸਦਮਾ, ਦਾਦੇ ਦਾ ਦਿਹਾਂਤ <br/> ਅਗਲੀ ਖ਼ਬਰ ਬਾਬਾ ਗੋਲਾ ਸੀਨੀਅਰ ਸੈਕੰਡਰੀ ਸਕੂਲ ਬੰਗਾ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।