05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਪਿੰਡ ਭਾਓਵਾਲ ਵਿਖੇ 50 ਏਕੜ ਤੋਂ ਵੱਧ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ <br/>

ਅਜੀਤ ਡੈਸਕ 18-05-2026
ਪੱਟੀ, 17 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)ਲੂ—ਲੂਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ ਨਿਰਦੇਸ਼ ਤਹਿਤ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਜਾਗਰੂਕ ਅਤੇ ਉਤਸ਼ਾਹਿਤ ਕਰਨ ਹਿੱਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਪੱਟੀ ਅਤੇ ਪੀ.ਏ.ਯੂ. ਦੇ ਫਾਰਮ ਸਲਾਹਕਾਰ ਕੇਂਦਰ ਤਰਨ ਤਾਰਨ ਦੇ ਮਾਹਿਰਾਂ ਵਲੋਂ ਪਿੰਡ ਭਾਓਵਾਲ ਵਿਖੇ ਉੱਦਮੀ ਕਿਸਾਨ ਮੇਹਰ ਸਿੰਘ, ਜਸਵੰਤ ਸਿੰਘ, ਮੰਗਲ ਸਿੰਘ ਦਿਓਲ, ਲਖਵੰਤ ਸਿੰਘ ਅਤੇ ਨਛੱਤਰ ਸਿੰਘ ਤੂਤ ਦੁਆਰਾ 50 ਏਕੜ ਤੋਂ ਵੱਧ ਰਕਬੇ ਵਿਚ ਕੀਤੀ ਜਾ ਰਹੀ ਝੋਨੇ ਦੀ ਸਿੱਧੀ ਬਿਜਾਈ ਦਾ ਨਿਰੀਖਣ ਕੀਤਾ | ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਪੱਟੀ ਡਾ. ਭੁਪਿੰਦਰ ਸਿੰਘ, ਖੇਤੀ ਵਿਗਿਆਨੀ ਡਾ. ਪਰਮਿੰਦਰ ਸਿੰਘ ਸੰਧੂ, ਡਾ. ਹਰਮਨਦੀਪ ਕੌਰ ਏ.ਡੀ.ਓ., ਡਾ. ਪਰਮਿੰਦਰ ਕੌਰ ਏ.ਡੀ.ਓ. ਨੇ ਕਿਹਾ ਕਿ ਪਾਣੀ ਦੇ ਘੱਟ ਰਹੇ ਪੱਧਰ, ਮਜ਼ਦੂਰੀ ਦੀ ਕਮੀ ਅਤੇ ਮਹਿੰਗੇ ਡੀਜ਼ਲ ਦੇ ਹੱਲ ਲਈ ਝੋਨੇ ਦੀ ਸਿੱਧੀ ਬਿਜਾਈ ਕਾਰਗਰ ਤਰੀਕਾ ਹੈ | ਨਿਰੀਖਣ ਦੌਰਾਨ ਜਾਣਕਾਰੀ ਸਾਂਝੀ ਕੀਤੀ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਖੇਤ ਦਾ ਇਕਸਾਰ ਪੱਧਰਾ ਹੋਣਾ ਬਹੁਤ ਜ਼ਰੂਰੀ ਹੈ | ਪ੍ਰਮਾਣਿਤ 8 ਤੋਂ 10 ਕਿੱਲੋ ਬੀਜ ਪ੍ਰਤੀ ਏਕੜ ਦੇ ਹਿਸਾਬ ਬਿਜਾਈ ਤੋਂ ਪਹਿਲਾਂ ਪੋਟਾਸ਼ੀਅਮ ਨਾਈਟਰੇਟ ਅਤੇ ਸਪਰਿੰਟ ਦਵਾਈ ਨਾਲ ਸੋਧ ਲੈਣਾ ਲਾਹੇਵੰਦ ਹੈ | ਝੋਨੇ ਦੀ ਸਿੱਧੀ ਬਿਜਾਈ ਵਿਚ ਨਦੀਨਾਂ ਦੀ ਰੋਕਥਾਮ ਅਹਿਮ ਯੋਗਦਾਨ ਪਾਉਂਦੀ ਹੈ | ਇਸ ਲਈ ਨਦੀਨਾਂ ਦੀ ਰੋਕਥਾਮ ਲਈ ਤੱਰ ਵੱਤਰ ਖੇਤ ਵਿਚ ਬਿਜਾਈ ਸਮੇਂ ਜਾਂ ਬਿਜਾਈ ਤੋਂ ਤੁਰੰਤ ਬਾਅਦ ਇਕ ਲੀਟਰ ਪੈਂਡੀਮੈਥਾਲਿਨ ਜਾਂ ਪੇਪੇ ਦਵਾਈ ਦੇ ਘੋਲ ਨੂੰ 200 ਲਿਟਰ ਪਾਣੀ ਵਿਚ ਘੋਲ ਕੇ ਛਿੜਕਾਅ ਕਰਨ ਨਾਲ ਸ਼ੁਰੂਆਤੀ ਦੌਰ ਦੇ ਨਦੀਨਾਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ, ਪਰ ਸੁੱਕੇ ਖੇਤ ਵਿਚ ਝੋਨੇ ਦੀ ਸਿੱਧੀ ਬਿਜਾਈ ਕਰਨ ਮੌਕੇ ਬਿਜਾਈ ਤੋਂ ਤੁਰੰਤ ਬਾਅਦ ਸਿੰਚਾਈ ਕੀਤੀ ਜਾਵੇ ਅਤੇ ਵੱਤਰ ਆਉਣ 'ਤੇ ਨਦੀਨ ਨਾਸ਼ਕ ਦਾ ਛਿੜਕਾਅ ਕਰਨਾ ਲਾਹੇਵੰਦ ਰਹਿੰਦਾ ਹੈ | ਉਨ•ਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਤੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਲੈਣ ਲਈ 15 ਜੂਨ ਤੱਕ ਸਿੱਧੀ ਬਿਜਾਈ ਪੋਰਟਲ 'ਤੇ ਰਜਿਸਟਰ ਹੋਣਾ ਲਾਜ਼ਮੀ ਹੈ | ਝੋਨੇ ਦੀ ਸਿੱਧੀ ਬਿਜਾਈ ਅਤੇ ਵਿਭਾਗੀ ਸਕੀਮਾਂ ਸੰਬੰਧੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪੱਟੀ ਵਲੋਂ 19 ਮਈ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਦਫ਼ਤਰ ਵਿਖੇ ਕਿਸਾਨ ਗੋਸ਼ਟੀ ਕਰਵਾਈ ਜਾ ਰਹੀ ਹੈ | ਇਸ ਮੌਕੇ ਗੁਰਦੇਵ ਸਿੰਘ ਤਕਨੀਕੀ ਸਹਾਇਕ ਪ੍ਰਬੰਧਕ, ਦਿਲਬਾਗ ਸਿੰਘ ਫੀਲਡ ਵਰਕਰ ਅਤੇ ਇਲਾਕੇ ਦੇ ਹਾਜ਼ਰ ਕਿਸਾਨਾਂ ਨੇ ਸਹਿਯੋਗ ਅਤੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ |

ਪਿਛਲੀ ਖ਼ਬਰ ਸੱਚਖੰਡ ਵਾਸੀ ਬਾਬਾ ਸਾਹਿਬ ਸਿੰਘ ਦੇ ਬਰਸੀ ਸਮਾਗਮ 20 ਨੂੰ <br/> ਅਗਲੀ ਖ਼ਬਰ ਕੌਂਸਲਰ ਸਨਮ ਕੁਮਾਰ ਨੂੰ ਸਦਮਾ, ਦਾਦੇ ਦਾ ਦਿਹਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।