ਖਡੂਰ ਸਾਹਿਬ, 17 ਮਈ (ਰਸ਼ਪਾਲ ਸਿੰਘ ਕੁਲਾਰ)-ਇਲਾਕੇ ਦੀ ਪ੍ਰਸਿੱਧ ਨਾਮਵਰ ਵਿਦਿਅਕ ਸੰਸਥਾ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ ਬੋਰਡਿੰਗ ਸਕੂਲ ਢੋਟਾ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਦਵਿੰਦਰ ਕੌਰ ਨੇ ਦੱਸਿਆ ਕਿ ਕੋਮਲਪੀਤ ਕੌਰ ਨੇ 94 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਯੁਵਰਾਜ ਸਿੰਘ ਨੇ 93 ਫ਼ੀਸਦੀ ਪ੍ਰਾਪਤ ਕਰਕੇ ਦੂਜਾ ਸਥਾਨ, ਹਰਦੀਪ ਕੌਰ ਅਤੇ ਸਿਮਰਨਪੀਤ ਨੇ 92 ਫ਼ੀਸਦੀ ਨੰਬਰ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | 20 ਦੇ ਕਰੀਬ ਵਿਦਿਆਰਥੀਆਂ ਨੇ 85 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਇਸ ਮੌਕੇ ਬਾਬਾ ਇੰਦਰਜੀਤ ਸਿੰਘ ਖੱਖ ਨੇ ਕਿਹਾ ਕਿ ਇਨ੍ਹਾਂ ਪੁਜ਼ੀਸ਼ਨਾਂ ਦਾ ਸਿਹਰਾ ਅਧਿਆਪਕਾਂ ਨੂੰ ਜਾਂਦਾ ਹੈ, ਜਿਨਾਂ ਦੀ ਕਰਵਾਈ ਮਿਹਨਤ ਸਦਕਾ ਇਹ ਵਿਦਿਆਰਥੀ ਵਧੀਆਂ ਪੁਜੀਸ਼ਨਾਂ ਲੈ ਕੇ ਪਾਸ ਹੋਏ ਹਨ | ਇਸ ਮੌਕੇ ਸਕੂਲ ਪਹੁੰਚਣ 'ਤੇ ਵਿਦਿਆਰਥੀਆ ਨੂੰ ਚੇਅ. ਬਾਬਾ ਇੰਦਰਜੀਤ ਸਿੰਘ ਖੱਖ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੇ ਪਿ੍ੰਸੀਪਲ, ਸਮੂਹ ਅਧਿਆਪਕਾਂ, ਬੱਚਿਆਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਤੇ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |