15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸੀ. ਪੀ. ਆਈ. (ਐੱਮ) ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ 'ਚ ਅਹਿਮ ਮੁੱਦੇ ਵਿਚਾਰੇ <br/>

ਅਜੀਤ ਡੈਸਕ 19-05-2026
ਪੱਟੀ, 18 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਜ਼ਿਲ੍ਹਾ ਤਰਨ ਤਰਨ ਦੀ ਮੀਟਿੰਗ ਕਿਸਾਨ ਆਗੂ ਕਾ. ਕੁਲਦੀਪ ਸਿੰਘ ਚੂਸਲੇਵੜ ਦੀ ਪ੍ਰਧਾਨਗੀ ਹੇਠ ਕਾ. ਪ੍ਰੀਤਮ ਸਿੰਘ ਜ਼ਿਲ੍ਹਾ ਪ੍ਰਧਾਨ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਵਿਚ ਪਹੁੰਚੇ ਸੀ.ਪੀ.ਆਈ.(ਐੱਮ.) ਦੇ ਸੂਬਾ ਸਕੱਤਰ ਕਾ. ਸੁਖਵਿੰਦਰ ਸਿੰਘ ਸੇਖੋਂ, ਕਾ. ਮੇਜਰ ਸਿੰਘ ਭਿੱਖੀਵਿੰਡ ਸੂਬਾ ਪ੍ਰਧਾਨ ਕੁਲ ਹਿੰਦ ਕਿਸਾਨ ਸਭਾ, ਡਾ. ਇੰਦਰਜੀਤ ਸਿੰਘ ਮਰਹਾਣਾ ਜ਼ਿਲ੍ਹਾ ਸਕੱਤਰ ਸੀ.ਪੀ.ਆਈ. (ਐੱਮ.) ਅਤੇ ਕਾ. ਚਾਨਣ ਸਿੰਘ ਪਹਿਲਵਾਨ ਕੇ ਸੂਬਾ ਕਮੇਟੀ ਮੈਂਬਰ ਨੇ ਸੰਬੋਧਨ ਕਰਦਿਆਂ ਅੱਜ ਕੱਲ੍ਹ ਦੇ ਹਾਲਾਤਾਂ ਬਾਰੇ ਚਾਨਣਾ ਪਾਇਆ ਅਤੇ 29 ਮਈ ਨੂੰ ਕੁੱਲ ਹਿੰਦ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਵਲੋਂ ਸਾਂਝੇ ਤੌਰ 'ਤੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੀਤੀ ਜਾ ਰਹੀ ਜ਼ਬਰਦਸਤ ਰੋਸ ਰੈਲੀ, ਪ੍ਰਦਰਸ਼ਨ ਵਿਚ ਜ਼ੋਰ ਸੋਰ ਨਾਲ ਸ਼ਾਮਿਲ ਹੋਣ ਦਾ ਸੱਦਾ ਦਿੱਤਾ | ਕਾ. ਸੁਖਵਿੰਦਰ ਸਿੰਘ ਸੇਖੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਾਲੀਆਂ ਨੀਤੀਆਂ 'ਤੇ ਚੱਲ ਰਹੀ ਹੈ, ਕੇਂਦਰ ਦੀ ਮੋਦੀ ਸਰਕਾਰ ਵਲੋਂ ਜਿਥੇ ਪੰਜਾਬ ਦੇ ਪਾਣੀਆਂ 'ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉੱਥੇ ਪੰਜਾਬ ਯੂਨੀਵਰਸਿਟੀ ਖੋਹਣ ਦੀਆਂ ਕੋਸ਼ਿਸ਼ਾਂ ਵੀ ਲਗਾਤਾਰ ਜਾਰੀ ਹੈ | ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਨੁੰਮਾਇੰਦਗੀ ਕੱਚੀ ਕਰ ਦਿੱਤੀ ਗਈ ਹੈ | ਇਸੇ ਤਰ੍ਹਾਂ ਚੰਡੀਗੜ੍ਹ ਜਿਹੜਾ ਪੰਜਾਬ ਦੀ ਆਬਾਦੀ ਨੂੰ ਉਜਾੜ ਕੇ ਬਣਾਇਆ ਗਿਆ ਸੀ, ਉਸ ਨੂੰ ਪੂਰੀ ਤਰ੍ਹਾਂ ਅਲੱਗ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ ਅਤੇ ਚੰਡੀਗੜ੍ਹ ਵਿਚ ਪੰਜਾਬੀ ਬੋਲੀ ਨੂੰ ਮਾਰਨ ਦੀ ਕੋਸ਼ਿਸ਼ ਜਾਰੀ ਹੈ | ਕਾ. ਸੇਖੋਂ ਨੇ ਸਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਮਨਰੇਗਾ ਕਾਨੂੰਨ ਦਾ ਸਰੂਪ ਵਿਗਾੜ ਕੇ ਇਸ ਨੂੰ ਖਤਮ ਕਰਨ 'ਤੇ ਤੁਲੀ ਹੋਈ ਹੈ | ਮਨਰੇਗਾ ਕਾਨੂੰਨ ਤਹਿਤ ਜੌਬ ਕਾਰਡ ਬਣਾਉਣ ਦਾ ਹੱਕ ਅਤੇ ਲੋੜਵੰਦ ਲੋਕਾਂ ਨੂੰ ਕੰਮ ਦੀ ਮੰਗ ਕਰਨ ਦਾ ਹੱਕ ਸੀ, ਪਰ ਕੇਂਦਰ ਦੀ ਮੋਦੀ ਸਰਕਾਰ ਮਨਰੇਗਾ ਸਕੀਮ ਦਾ ਸਰੂਪ ਵਿਗਾੜ ਕੇ ਇਸ ਨੂੰ ਖਤਮ ਕਰਨ ਤੇ ਤੁਲੀ ਹੋਈ ਹੈ | ਉਨ੍ਹਾਂ ਕਿਹਾ ਕੇਂਦਰ ਦੀ ਮੋਦੀ ਸਰਕਾਰ ਫ਼ਸਲਾਂ ਉੱਪਰ ਐਮ.ਐਸ.ਪੀ. ਦੇਣ ਤੋਂ ਮੁੱਕਰ ਗਈ ਹੈ | ਇਸ ਵੇਲੇ ਡੀਜ਼ਲ, ਪੈਟਰੋਲ ਖਾਦ ਆਦਿ ਦੀਆਂ ਵਧਣ ਨਾਲ ਕਿਸਾਨਾਂ ਮਜ਼ਦੂਰਾਂ ਤੇ ਆਮ ਮਿਹਨਤਕਸ਼ ਲੋਕਾਂ ਦਾ ਜਿਊਣਾ ਦੁੱਬਰ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਕੁਲ ਹਿੰਦ ਕਿਸਾਨ ਸਭਾ ਅਤੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਸਾਂਝੇ ਤੌਰ ਤੇ 29 ਮਈ ਦਿਨ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਵਿਸ਼ਾਲ ਰੈਲੀ 'ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਮੌਕੇ ਕਾ. ਹੀਰਾ ਸਿੰਘ ਦਰਾਜਕੇ, ਕਾ. ਬਚਿੱਤਰ ਸਿੰਘ ਜੋਣੇਕੇ, ਜਥੇਦਾਰ ਬਲਦੇਵ ਸਿੰਘ ਤਲਵੰਡੀ ਜ਼ਿਲ੍ਹਾ ਪ੍ਰਧਾਨ ਕੁਲ ਹਿੰਦ ਕਿਸਾਨ ਸਭਾ, ਬਾਬਾ ਗੁਰਚਰਨ ਸਿੰਘ, ਅੰਮਿ੍ਤਪਾਲ ਸਿੰਘ, ਸਤਨਾਮ ਸਿੰਘ, ਸਵਰਨ ਸਿੰਘ ਚੂਸਲੇਵੜ, ਗੁਰਦਿਆਲ ਸਿੰਘ ਗੰਡੀਵਿੰਡ, ਸੁਰਜੀਤ ਸਿੰਘ ਗੰਡੀਵਿੰਡ, ਇਕਬਾਲ ਸਿੰਘ ਗੰਡੀ ਵਿੰਡ, ਪ੍ਰੇਮ ਸਿੰਘ ਸਾਧਰਾ, ਮਨਜੀਤ ਸਿੰਘ ਫੌਜੀ, ਜਥੇਦਾਰ ਉਗਰ ਸਿੰਘ ਨਦੋਹਰ ਅਤੇ ਬਿੱਕਰ ਸਿੰਘ ਜੌਣੇਕੇ ਮੌਜੂਦ ਸਨ |

ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਮਾਡਰਨ ਸਕੂਲ ਭਰੋਵਾਲ ਦੀ ਵਿਦਿਆਰਥਣ 'ਗੁਰਸਿਮਰਨ' ਨੇ ਕਾਮਰਸ ਸਟਰੀਮ 'ਚ ਬਿਹਤਰੀਨ ਪੁਜ਼ੀਸ਼ਨ ਹਾਸਿਲ ਕੀ... ਅਗਲੀ ਖ਼ਬਰ ਸੀਸੂ ਨੇ ਉਦਯੋਗਿਕ ਖੇਤਰ ਲਈ ਟਿਕਾਊ ਪਾਣੀ ਪ੍ਰਬੰਧਨ ਲਈ ਸੈਸ਼ਨ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।