15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਮਾਤਾ ਸਾਹਿਬ ਕੌਰ ਮਾਡਰਨ ਸਕੂਲ ਭਰੋਵਾਲ ਦੀ ਵਿਦਿਆਰਥਣ 'ਗੁਰਸਿਮਰਨ' ਨੇ ਕਾਮਰਸ ਸਟਰੀਮ 'ਚ ਬਿਹਤਰੀਨ ਪੁਜ਼ੀਸ਼ਨ ਹਾਸਿਲ ਕੀਤੀ <br/>

ਅਜੀਤ ਡੈਸਕ 19-05-2026
ਫਤਿਆਬਾਦ, 18 ਮਈ (ਹਰਵਿੰਦਰ ਸਿੰਘ ਧੂੰਦਾ)-ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਗੁਰਸਿਮਰਨ ਕੌਰ ਸਪੁੱਤਰੀ ਸਵ: ਗੁਰਚਰਨ ਸਿੰਘ ਵਾਸੀ ਫ਼ਤਿਆਬਾਦ ਨੇ ਅਹਿਮ ਪ੍ਰਾਪਤੀ ਕਰਦਿਆਂ ਹੋਇਆਂ ਨੇ ਕਾਮਰਸ ਸਟਰੀਮ ਵਿਚੋਂ 89 ਫ਼ੀਸਦੀ ਨੰਬਰ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸ਼ਾਨਦਾਰ ਪ੍ਰਾਪਤੀ ਨਾਲ ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਦੀ ਮੈਨੇਜਮੈਂਟ, ਪਿ੍ੰਸੀਪਲ ਅਤੇ ਸਮੂਹ ਅਧਿਆਪਕਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ਸਕੂਲ ਦੇ ਐੱਮ. ਡੀ. ਤਜਿੰਦਰ ਸਿੰਘ ਅਤੇ ਪਿ੍ੰਸੀਪਲ ਨਵਜੋਤੀ ਅਤੇ ਅਧਿਆਪਕਾਂ ਵਲੋਂ ਗੁਰਸਿਮਰਨ ਕੌਰ ਨੂੰ ਵਧਾਈ ਦਿੰਦਿਆਂ ਉਸ ਦੀ ਉਸਾਰੂ ਮਿਹਨਤ, ਲਗਨ ਅਤੇ ਅਨੁਸ਼ਾਸਨ ਦੀ ਬੇਹੱਦ ਸ਼ਲਾਘਾ ਕੀਤੀ ਗਈ | ਵਿਦਿਆਰਥਣ ਗੁਰਸਿਮਰਨ ਨੇ ਖੁਸ਼ੀ ਪ੍ਰਗਟ ਕਰਦਿਆਂ ਹੋਇਆਂ ਆਪਣੀ ਇਸ ਕਾਮਯਾਬੀ ਦਾ ਸਿਹਰਾ ਆਪਣੇ ਮਾਪਿਆਂ ਅਤੇ ਅਧਿਆਪਕਾਂ ਦੀ ਯੋਗ ਰਹਿਨੁਮਾਈ ਨੂੰ ਦਿੱਤਾ | ਇਸ ਮੌਕੇ ਖੁਸ਼ੀ ਜ਼ਾਹਿਰ ਕਰਦਿਆਂ ਹੋਇਆਂ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਤਜਿੰਦਰ ਸਿੰਘ ਅਤੇ ਸਕੂਲ ਦੀ ਪਿ੍ੰਸੀਪਲ ਨਵਜੋਤੀ ਨੇ ਕਿਹਾ ਕਿ ਗੁਰਸਿਮਰਨ ਕੌਰ ਦੀ ਇਹ ਉਪਲੱਬਧੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਹੈ ਅਤੇ ਭਵਿੱਖ ਵਿਚ ਵੀ ਸਕੂਲ ਦੇ ਵਿਦਿਆਰਥੀ ਇਸੇ ਤਰ੍ਹਾਂ ਵਧੀਆ ਨਤੀਜੇ ਹਾਸਲ ਕਰਦੇ ਰਹਿਣਗੇ | ਇਸ ਮੌਕੇ ਗੁਰਸਿਮਰਨ ਦੇ ਪਰਿਵਾਰਕ ਮੈਂਬਰਾਂ ਵਲੋਂ ਉਸ ਨੂੰ ਦਿਲੀ ਮੁਬਾਰਕਬਾਦ ਦਿੱਤੀ ਗਈ ਅਤੇ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਮਨਾਈ ਗਈ | ਪਰਿਵਾਰ ਨੇ ਕਿਹਾ ਕਿ ਗੁਰਸਿਮਰਨ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਇਹ ਉਪਲਬਧੀ ਹਾਸਲ ਕੀਤੀ ਹੈ, ਜਿਸ ਨਾਲ ਉਨ੍ਹਾਂ ਨੂੰ ਮਾਣ ਮਹਿਸੂਸ ਹੋ ਰਿਹਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਸਿਮਰਨ ਕੌਰ ਨੇ ਕਿਹਾ ਕਿ ਉਹ ਉਚੇਰੀ ਪੜ੍ਹਾਈ ਕਰਕੇ ਪੁਲਿਸ ਅਫਸਰ ਬਣਨਾ ਚਾਹੁੰਦੀ ਹੈ, ਤਾਂ ਜੋ ਉਹ ਦੇਸ਼ ਅਤੇ ਸਮਾਜ ਦੀ ਬਿਹਤਰੀਨ ਸੇਵਾ ਕਰ ਸਕੇ | ਉਸ ਨੇ ਆਪਣੀ ਕਾਮਯਾਬੀ ਦਾ ਸਿਹਰਾ ਆਪਣੇ ਮਾਪਿਆਂ ਅਤੇ ਅਧਿਆਪਕਾਂ ਦੀ ਮਾਣਮੱਤੀ ਪ੍ਰੇਰਨਾ ਨੂੰ ਦਿੱਤਾ |

ਪਿਛਲੀ ਖ਼ਬਰ ਪੰਜਾਬ ਦੇ ਲੋਕ ਭਾਜਪਾ ਨੂੰ ਉਸ ਦੇ ਤਾਨਾਸ਼ਾਹੀ ਮਨਸੂਬਿਆਂ 'ਚ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ- ਚੇਅ. ਚੱਕਵਾਲੀਆ <br... ਅਗਲੀ ਖ਼ਬਰ ਸੀ. ਪੀ. ਆਈ. (ਐੱਮ) ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ 'ਚ ਅਹਿਮ ਮੁੱਦੇ ਵਿਚਾਰੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।